19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਗੁਰੂ ਅਮਰਦਾਸ ਸਕੂਲ ਦੀਆਂ ਖਿਡਾਰਨਾਂ ਨੇ ਲਹਿਰਾਇਆ ਜਿੱਤ ਦਾ ਪਰਚਮ

ਗੋਇੰਦਵਾਲ ਸਾਹਿਬ, 19 ਸਤੰਬਰ (ਸਕੱਤਰ ਸਿੰਘ ਅਟਵਾਲ)-ਖੇਡਾਂ ਵਤਨ ਪੰਜਾਬ ਦੀਆਂ ਦੇ ਤਹਿਤ ਜ਼ਿਲ੍ਹਾ ਤਰਨ ਤਾਰਨ ਵਿਚ ਵੱਖ-ਵੱਖ ਬਲਾਕਾਂ ਵਿਚ ਖੇਡ ਮੁਕਾਬਲੇ ਕਰਵਾਏ ਗਏ। ਇਹ ਮੁਕਾਬਲੇ ਜ਼ਿਲ੍ਹਾ ਸਪੋਰਟਸ ਅਫ਼ਸਰ ਸਤਵੰਤ ਕੌਰ ਤਰਨ ਤਾਰਨ ਦੀ ਨਿਗਰਾਨੀ ਹੇਠ ਕਰਵਾਏ ਗਏ।

Ad Position 21
No active advertisement
ਪਿ੍ੰਸੀਪਲ ਰਵਿੰਦਰ ਕੌਰ ਅਤੇ ਸਟਾਫ ਨਾਲ ਯਾਦਗਾਰੀ ਤਸਵੀਰ ਖਿਚਵਾਉਣ ਸਮੇਂ ਵਿਦਿਆਰਥੀ। ਤਸਵੀਰ: ਅਟਵਾਲ 20-09-2026
ਗੋਇੰਦਵਾਲ ਸਾਹਿਬ, 19 ਸਤੰਬਰ (ਸਕੱਤਰ ਸਿੰਘ ਅਟਵਾਲ)-ਖੇਡਾਂ ਵਤਨ ਪੰਜਾਬ ਦੀਆਂ ਦੇ ਤਹਿਤ ਜ਼ਿਲ੍ਹਾ ਤਰਨ ਤਾਰਨ ਵਿਚ ਵੱਖ-ਵੱਖ ਬਲਾਕਾਂ ਵਿਚ ਖੇਡ ਮੁਕਾਬਲੇ ਕਰਵਾਏ ਗਏ। ਇਹ ਮੁਕਾਬਲੇ ਜ਼ਿਲ੍ਹਾ ਸਪੋਰਟਸ ਅਫ਼ਸਰ ਸਤਵੰਤ ਕੌਰ ਤਰਨ ਤਾਰਨ ਦੀ ਨਿਗਰਾਨੀ ਹੇਠ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਬਲਾਕ ਖਡੂਰ ਸਾਹਿਬ ਨਾਲ ਸੰਬੰਧਿਤ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਦੀਆਂ ਖਿਡਾਰਨਾਂ ਨੇ ਆਪਣੀ ਸ਼ਾਨਦਾਰ ਖੇਡ-ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਖੋ-ਖੋ ਅੰਡਰ-17 ਅਤੇ ਅੰਡਰ-21 ਦੋਵੇਂ ਵਰਗਾਂ ਵਿਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਦੋਵੇਂ ਵਰਗਾਂ ਵਿਚ ਖਿਡਾਰਨਾਂ ਨੇ ਪੂਰੇ ਜੋਸ਼, ਅਨੁਸ਼ਾਸਨ, ਟੀਮ ਭਾਵਨਾ ਅਤੇ ਮਿਹਨਤ ਨਾਲ ਖੇਡਦਿਆਂ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ। ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ਵਿਚ ਖੁਸ਼ੀ ਦੀ ਲਹਿਰ ਛਾ ਗਈ ਅਤੇ ਸਮੂਹ ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋਂ ਜੇਤੂ ਖਿਡਾਰਨਾਂ ਨੂੰ ਵਧਾਈ ਦਿੱਤੀ ਗਈ। ਸਕੂਲ ਦੇ ਪ੍ਰਿੰਸੀਪਲ ਰਵਿੰਦਰ ਕੌਰ ਮਦਾਨ ਨੇ ਜੇਤੂ ਖਿਡਾਰਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਸੰਘਰਸ਼ ਕਰਨ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸਕੂਲ ਦੀਆਂ ਖਿਡਾਰਨਾਂ ਵਲੋਂ ਦੋਵੇਂ ਵਰਗਾਂ ਵਿਚ ਪਹਿਲਾ ਸਥਾਨ ਪ੍ਰਾਪਤ ਕਰਨਾ ਉਨ੍ਹਾਂ ਦੀ ਮਿਹਨਤ, ਕੋਚਾਂ ਦੀ ਅਗਵਾਈ ਅਤੇ ਸਕੂਲ ਵੱਲੋਂ ਖੇਡਾਂ ਨੂੰ ਦਿੱਤੀ ਜਾ ਰਹੀ ਮਹੱਤਤਾ ਦਾ ਨਤੀਜਾ ਹੈ। ਉਨ੍ਹਾਂ ਨੇ ਖਿਡਾਰਨਾਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਹੋਰ ਉੱਚਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਪ੍ਰੈਜ਼ੀਡੈਂਟ ਮੈਡਮ ਬਲਜੀਤ ਕੌਰ ਨੇ ਵੀ ਜੇਤੂ ਖਿਡਾਰਨਾਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਖੇਡ ਦੇ ਮੈਦਾਨ ਵਿਚ ਮਿਲੀ ਹਰ ਜਿੱਤ ਵਿਦਿਆਰਥੀਆਂ ਦੀ ਮਿਹਨਤ ਅਤੇ ਹੌਸਲੇ ਦੀ ਪਛਾਣ ਹੁੰਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਅਮਰਦਾਸ ਸਕੂਲ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਲਗਾਤਾਰ ਨਵੀਆਂ ਪ੍ਰਾਪਤੀਆਂ ਕਰ ਰਹੇ ਹਨ, ਜੋ ਸਮੁੱਚੇ ਸਕੂਲ ਲਈ ਮਾਣ ਵਾਲੀ ਗੱਲ ਹੈ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਆਗੂ ਦਿਲਬਾਗ ਸਿੰਘ ਭੋਜੋਵਾਲੀ ਵਲੋਂ ਦਰਜਨਾਂ ਸਾਥੀਆਂ ਸਮੇਤ ਸਾਬਕਾ ਵਿਧਾਇਕ ਸਿੱਕੀ ਨੂੰ ਸਮਰਥਨ ਅਗਲੀ ਖ਼ਬਰ ਅੰਮ੍ਰਿਤਸਰ ’ਚ ਗੋਲੀਆਂ ਮਾਰ ਕੇ ਸ਼ਹੀਦ ਕੀਤੇ ਏ.ਐਸ.ਆਈ. ਹਰਜੀਤ ਸਿੰਘ ਦਾ ਜੱਦੀ ਪਿੰਡ ਰਾਮਪੁਰ-ਭੂਤਵਿੰਡ ਵਿਚ ਹੋਇਆ ਅੰਤਿਮ...
Ad Position 24