21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਗੁਰਦੁਆਰਾ ਸਾਹਿਬ ’ਚੋਂ ਸੋਨੇ ਦੇ ਗਹਿਣੇ ਚੋਰੀ

ਤਰਨ ਤਾਰਨ, 20 ਸਤੰਬਰ (ਪਰਮਜੀਤ ਜੋਸ਼ੀ)— ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਗੁਰਦੁਆਰਾ ਸਾਹਿਬ ’ਚੋਂ ਸੋਨੇ ਦੇ ਗਹਿਣੇ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਥਾਣਾ ਸਦਰ ਤਰਨ ਤਾਰਨ ਵਿਖੇ ਗੁਰਸਾਗਰ ਸਿੰਘ ਪੁੱਤਰ ਮਨੋਹਰ ਸਿੰਘ ਵਾਸੀ ਲੁਧਿਆਣਾ ਹਾਲ ਵਾਸੀ ਪਿੰਡ ਕੱਦਗਿੱਲ ਖੁਰਦ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਗੁਰਦੁਆਰਾ ਨਾਨਕਸਰ ਪਿੰਡ ਕੱਦਗਿੱਲ ਵਿਖੇ ਸੇਵਾਦਾਰ ਦੀ ਡਿਊਟੀ ਕਰਦਾ ਹੈ।

Ad Position 21
No active advertisement
ਅਜੀਤ ਡੈਸਕ 21-09-2026
ਤਰਨ ਤਾਰਨ, 20 ਸਤੰਬਰ (ਪਰਮਜੀਤ ਜੋਸ਼ੀ)— ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਗੁਰਦੁਆਰਾ ਸਾਹਿਬ ’ਚੋਂ ਸੋਨੇ ਦੇ ਗਹਿਣੇ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਥਾਣਾ ਸਦਰ ਤਰਨ ਤਾਰਨ ਵਿਖੇ ਗੁਰਸਾਗਰ ਸਿੰਘ ਪੁੱਤਰ ਮਨੋਹਰ ਸਿੰਘ ਵਾਸੀ ਲੁਧਿਆਣਾ ਹਾਲ ਵਾਸੀ ਪਿੰਡ ਕੱਦਗਿੱਲ ਖੁਰਦ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਗੁਰਦੁਆਰਾ ਨਾਨਕਸਰ ਪਿੰਡ ਕੱਦਗਿੱਲ ਵਿਖੇ ਸੇਵਾਦਾਰ ਦੀ ਡਿਊਟੀ ਕਰਦਾ ਹੈ। 28 ਅਗਸਤ ਦੀ ਰਾਤ ਨੂੰ 2 ਅਣਪਛਾਤੇ ਵਿਅਕਤੀਆਂ ਵਲੋਂ ਗੁਰਦੁਆਰਾ ਸਾਹਿਬ ਵਿਚ ਦਾਖਲ ਹੋ ਕੇ ਕੁਝ ਸੋਨੇ ਦੇ ਗਹਿਣੇ ਚੋਰੀ ਕਰ ਲਏ ਗਏ ਹਨ। ਜਾਂਚ ਅਧਿਕਾਰੀ ਏ.ਐੱਸ.ਆਈ. ਰਾਜਪਾਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ, ਜਿਨ੍ਹਾਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਚੋਰੀ ਕਰਨ ਵਾਲੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਨੌਜਵਾਨਾਂ ਨੂੰ ਮਿਲਟਰੀ ਇੰਜੀਨੀਅਰ ਸਰਵਿਸ ਨੌਕਰੀ ਦਿਵਾਉਣ ਦੇ ਨਾਂਅ ’ਤੇ ਕਰੋੜਾਂ ਦੀ ਠੱਗੀ
Ad Position 24