22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਅਕਾਲੀ ਵਰਕਰਾਂ ਨੇ ਲਾਡੀ ਪ੍ਰਧਾਨ ਦੀ ਅਗਵਾਈ ਹੇਠ ਬਿੱਲਾ ਸ਼ੇਰੋਂ ਨਾਲ ਕੀਤੀ ਮੁਲਾਕਾਤ

ਖਡੂਰ ਸਾਹਿਬ, 21 ਸਤੰਬਰ (ਰਸ਼ਪਾਲ ਸਿੰਘ ਕੁਲਾਰ)- ਇਤਿਹਾਸਕ ਨਗਰ ਖਡੂਰ ਸਾਹਿਬ ਦੇ ਅਕਾਲੀ ਵਰਕਰਾਂ ਨੇ ਸ਼ੋ੍ਮਣੀ ਅਕਾਲੀ ਦਲ ਬਾਦਲ ਦੇ ਸਰਕਲ ਪ੍ਰਧਾਨ ਸੁਖਜਿੰਦਰ ਸਿੰਘ ਲਾਡੀ ਦੀ ਅਗਵਾਈ ਹੇਠ ਹਲਕਾ ਇੰਚਾਰਜ ਬੀਬੀ ਰਮਨਦੀਪ ਕੌਰ ਸ਼ੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨਾਲ ਮੁਲਾਕਾਤ ਕੀਤੀ ਅਤੇ ਗੋਇੰਦਵਾਲ ਸਾਹਿਬ ਰੈਲੀ ਵਿਚ ਹੋਏ ਭਰਵੇਂ ਇਕੱਠ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ 2027 ਵਿਚ ਖਡੂਰ ਸਾਹਿਬ ਦੀ ਸੀਟ ਜਿੱਤਣਾ ਆਪਣੀ ਮੰਜਿਲ ਹੈ, ਇਸ ਲਈ ਹਰੇਕ ਵੋਟਰ ਤੱਕ ਪਹੁੰਚ ਕੀਤੀ ਜਾਵੇ।

Ad Position 21
No active advertisement
ਅਜੀਤ ਡੈਸਕ 22-09-2026
ਖਡੂਰ ਸਾਹਿਬ, 21 ਸਤੰਬਰ (ਰਸ਼ਪਾਲ ਸਿੰਘ ਕੁਲਾਰ)- ਇਤਿਹਾਸਕ ਨਗਰ ਖਡੂਰ ਸਾਹਿਬ ਦੇ ਅਕਾਲੀ ਵਰਕਰਾਂ ਨੇ ਸ਼ੋ੍ਮਣੀ ਅਕਾਲੀ ਦਲ ਬਾਦਲ ਦੇ ਸਰਕਲ ਪ੍ਰਧਾਨ ਸੁਖਜਿੰਦਰ ਸਿੰਘ ਲਾਡੀ ਦੀ ਅਗਵਾਈ ਹੇਠ ਹਲਕਾ ਇੰਚਾਰਜ ਬੀਬੀ ਰਮਨਦੀਪ ਕੌਰ ਸ਼ੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨਾਲ ਮੁਲਾਕਾਤ ਕੀਤੀ ਅਤੇ ਗੋਇੰਦਵਾਲ ਸਾਹਿਬ ਰੈਲੀ ਵਿਚ ਹੋਏ ਭਰਵੇਂ ਇਕੱਠ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ 2027 ਵਿਚ ਖਡੂਰ ਸਾਹਿਬ ਦੀ ਸੀਟ ਜਿੱਤਣਾ ਆਪਣੀ ਮੰਜਿਲ ਹੈ, ਇਸ ਲਈ ਹਰੇਕ ਵੋਟਰ ਤੱਕ ਪਹੁੰਚ ਕੀਤੀ ਜਾਵੇ। ਇਸ ਮੌਕੇ ਸੁਖਜਿੰਦਰ ਸਿੰਘ ਲਾਡੀ ਪ੍ਰਧਾਨ ਅਤੇ ਸਾਥੀਆਂ ਨਰਿੰਦਰ ਸਿੰਘ ਸਾਬਕਾ ਸਰਪੰਚ, ਜਥੇਦਾਰ ਮੇਘ ਸਿੰਘ ਪ੍ਰੈਸ ਸਕਤਰ, ਮਨਜੀਤ ਸਿੰਘ ਰਾਮਪੁਰੀਆ, ਕਸ਼ਮੀਰ ਸਿੰਘ ਖਹਿਰਾ ਟਰਾਸਪੋਟਰ, ਸਰੂਪ ਸਿੰਘ ਸਾਬਕਾ ਸਰਪੰਚ, ਡਾ. ਭੁਪਿੰਦਰ ਸਿੰਘ ਸਾਬਕਾ ਪੰਚ, ਸਤਨਾਮ ਸਿੰਘ ਸੱਤਾ, ਹਰਦੀਪ ਸਿੰਘ ਚੌਧਰੀ, ਕੁਲਵੰਤ ਸਿੰਘ ਬਿੱਲਾ ਆਦਿ ਨੇ ਬਿੱਲਾ ਸੇਰੋਂ ਨੂੰ ਭਰੋਸਾ ਦਿਵਾਇਆ ਕਿ ਖਡੂਰ ਸਾਹਿਬ ਤੋਂ ਵੱਡੀ ਲੀਡ ਨਾਲ ਜਿੱਤ ਦਰਜ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਫੋਕਲ ਪੁਆਇੰਟ ਵੈੱਲਫੇਅਰ ਐਸੋਸੀਏਸ਼ਨ ਵਲੋਂ ਪੀ.ਐਸ.ਆਈ.ਈ.ਸੀ. ਦੇ ਪੁੱਜੇ ਅਧਿਕਾਰੀਆਂ ਨੂੰ ਦੱਸੀਆਂ ਮੁਸ਼ਕਿਲਾਂ ਅਗਲੀ ਖ਼ਬਰ hਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਇਕੱਠੇ ਚੱਲਣ ਦਾ ਪ੍ਰਣ ਕੀਤਾ-ਪੰਚ ਔਲਖ, ਬੱਬੀ
Ad Position 24