ਗੋਇੰਦਵਾਲ ਜੇਲ੍ਹ ’ਚੋਂ ਮੋਬਾਈਲ ਫੋਨ ਬਰਾਮਦ
ਤਰਨ ਤਾਰਨ, 21 ਸਤੰਬਰ (ਪਰਮਜੀਤ ਜੋਸ਼ੀ)—ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ ਤਿੰਨ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ ਹੋਣ ਦੇ ਮਾਮਲੇ ਵਿਚ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਰਨੈਲ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 18 ਸਤੰਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਗੁਰਦੀਪ ਸਿੰਘ ਪੁੱਤਰ ਪ੍ਰਮਜੀਤ ਸਿੰਘ ਵਾਸੀ ਅੰਮ੍ਰਿਤਸਰ ਪਾਸੋਂ ਇਕ ਕੀਪੈਡ ਮੋਬਾਈਲ ਫੋਨ ਬਰਾਮਦ ਕੀਤਾ ਹੈ।
ਤਰਨ ਤਾਰਨ, 21 ਸਤੰਬਰ (ਪਰਮਜੀਤ ਜੋਸ਼ੀ)—ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ ਤਿੰਨ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ ਹੋਣ ਦੇ ਮਾਮਲੇ ਵਿਚ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਰਨੈਲ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 18 ਸਤੰਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਗੁਰਦੀਪ ਸਿੰਘ ਪੁੱਤਰ ਪ੍ਰਮਜੀਤ ਸਿੰਘ ਵਾਸੀ ਅੰਮ੍ਰਿਤਸਰ ਪਾਸੋਂ ਇਕ ਕੀਪੈਡ ਮੋਬਾਈਲ ਫੋਨ ਬਰਾਮਦ ਕੀਤਾ ਹੈ। ਇਸੇ ਤਰ੍ਹਾਂ 16 ਸਤੰਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਜਸਪ੍ਰੀਤ ਸਿੰਘ ਪੁੱਤਰ ਲਖਵੀਰ ਸਿੰਘ ਵਾਸੀ ਮਹਿਲਪੁਰ ਜ਼ਿਲ੍ਹਾ ਹੁਸ਼ਿਆਰਪੁਰ ਪਾਸੋਂ 1 ਕੀਪੈਡ ਮੋਬਾਈਲ ਫੋਨ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਮਨਜੀਤ ਸਿੰਘ ਨੇ ਲਿਖਤੀ ਸ਼ਿਕਾਇਤ ਥਾਣਾ ਗੋਇੰਦਵਾਲ ਪੁਲਿਸ ਨੂੰ ਕੀਤੀ ਕਿ 17 ਸਤੰਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਹਰਪਾਲ ਸਿੰ ਪੁੱਤਰ ਬਲਬੀਰ ਸਿੰਘ ਵਾਸੀ ਪਿੰਡ ਧਰਮਕੋਟ ਜ਼ਿਲ੍ਹਾ ਅੰਮ੍ਰਿਤਸਰ ਪਾਸੋਂ 1 ਕੀਪੈਡ ਮੋਬਾਈਲ ਫੋਨ ਬਰਾਮਦ ਕੀਤੀ ਹੈ। ਥਾਣਾ ਗੋਇੰਦਵਾਲ ਦੀ ਪੁਲਿਸ ਨੇ ਉਕਤ ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।