22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਮੇਲੇ ਦੀਆਂ ਤਿਆਰੀਆਂ ਸੰਬੰਧੀ ਇਲਾਕੇ ਦੇ ਮੁਹਤਬਰਾਂ ਦੀ ਮੀਟਿੰਗ

ਝਬਾਲ, 21 ਸਤੰਬਰ (ਸੁਖਦੇਵ ਸਿੰਘ)– ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਹੈਂਡ ਗ੍ਰੰਥੀ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ਵਿਚ ਹਰ ਸਾਲ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ 6,7 ਤੇ8 ਅਕਤੂਬਰ ਨੂੰ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਮਨਾਏ ਜਾ ਰਹੇ ਤਿੰਨ ਰੋਜ਼ਾ ਸਾਲਾਨਾ ਜੋੜ ਮੇਲੇ ਸਬੰਧੀ ਇਲਾਕੇ ਦੇ ਮੁਹਤਬਰਾਂ, ਧਾਰਮਿਕ ਸਭਾ ਸੁਸਾਇਟੀਆ ਅਤੇ ਕਾਰ ਸੇਵਾ ਵਾਲੇ ਬਾਬਿਆਂ ਦੀ ਮੀਟਿੰਗ ਮੀਰੀ ਪੀਰੀ ਹਾਲ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਹੋਈ। ਮੀਟਿੰਗ ਦੌਰਾਨ ਮੇਲੇ ਵਿਚ ਦੇਸ਼ਾਂ-ਵਿਦੇਸ਼ਾਂ ਵਿਚੋਂ ਆਉਂਣ ਵਾਲੀਆਂ ਸੰਗਤਾਂ ਦੀ ਰਿਹਾਇਸ਼, ਵਾਹਨਾਂ ਦੀ ਪਾਰਕਿੰਗ, ਲੰਗਰਾਂ, ਆਵਾਜਾਈ ਦੇ ਨਿਯਮਾਂ ਅਤੇ 6 ਅਕਤੂਬਰ ਨੂੰ ਸਜਾਏ ਜਾਣ ਵਾਲੇ ਨਗਰ ਕੀਰਤਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 22-09-2026
ਝਬਾਲ, 21 ਸਤੰਬਰ (ਸੁਖਦੇਵ ਸਿੰਘ)– ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਹੈਂਡ ਗ੍ਰੰਥੀ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ਵਿਚ ਹਰ ਸਾਲ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ 6,7 ਤੇ8 ਅਕਤੂਬਰ ਨੂੰ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਮਨਾਏ ਜਾ ਰਹੇ ਤਿੰਨ ਰੋਜ਼ਾ ਸਾਲਾਨਾ ਜੋੜ ਮੇਲੇ ਸਬੰਧੀ ਇਲਾਕੇ ਦੇ ਮੁਹਤਬਰਾਂ, ਧਾਰਮਿਕ ਸਭਾ ਸੁਸਾਇਟੀਆ ਅਤੇ ਕਾਰ ਸੇਵਾ ਵਾਲੇ ਬਾਬਿਆਂ ਦੀ ਮੀਟਿੰਗ ਮੀਰੀ ਪੀਰੀ ਹਾਲ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਹੋਈ। ਮੀਟਿੰਗ ਦੌਰਾਨ ਮੇਲੇ ਵਿਚ ਦੇਸ਼ਾਂ-ਵਿਦੇਸ਼ਾਂ ਵਿਚੋਂ ਆਉਂਣ ਵਾਲੀਆਂ ਸੰਗਤਾਂ ਦੀ ਰਿਹਾਇਸ਼, ਵਾਹਨਾਂ ਦੀ ਪਾਰਕਿੰਗ, ਲੰਗਰਾਂ, ਆਵਾਜਾਈ ਦੇ ਨਿਯਮਾਂ ਅਤੇ 6 ਅਕਤੂਬਰ ਨੂੰ ਸਜਾਏ ਜਾਣ ਵਾਲੇ ਨਗਰ ਕੀਰਤਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੈਨੇਜਰ ਧਰਵਿੰਦਰ ਸਿੰਘ ਮਾਨੋਚਾਹਲ ਅਤੇ ਹੈਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਨੇ ਮੀਟਿੰਗ ਵਿੱਚ ਸ਼ਾਮਿਲ ਮੁਹਤਬਰਾਂ, ਧਾਰਮਿਕ ਸਭਾ ਸੁਸਾਇਟੀਆ ਅਤੇ ਕਾਰ ਸੇਵਾ ਵਾਲੇ ਬਾਬਿਆਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਵਲੋਂ ਦਿੱਤੇ ਗਏ ਸੁਝਾਵਾਂ ਨੂੰ ਅਮਲੀ ਜਾਮਾ ਪਹਿਨਾਉਣ ਦਾ ਯਕੀਨ ਦਿਵਾਇਆ। ਮੀਟਿੰਗ ਵਿਚ ਚੇਅਰਮੈਨ ਹਰਵੰਤ ਸਿੰਘ ਝਬਾਲ, ਬੀਬੀ ਮਨਜੀਤ ਕੌਰ ਬਾਠ, ਬਾਬਾ ਹੀਰਾ ਸਿੰਘ ਠੱਠੀਖਾਰਾ, ਬਾਬਾ ਗੁਰਿੰਦਰ ਸਿੰਘ ਠੱਠੀ ਖਾਰਾ, ਸਾਬਕਾ ਸਕੱਤਰ ਹਰਜੀਤ ਸਿੰਘ ਲਾਲੂ ਘੁੰਮਣ,ਚੇਅਰਮੈਨ ਗੁਰਬੀਰ ਸਿੰਘ ਝਬਾਲ,ਸੁਖਰਾਜ ਸਿੰਘ ਕਾਲਾ ਗੰਡੀਵਿੰਡ,ਦਲਜੀਤ ਸਿੰਘ ਐਮਾ, ਸਰਪੰਚ ਮਨਜਿੰਦਰ ਸਿੰਘ ਐਮਾ, ਸ਼ਰਨਜੀਤ ਸਿੰਘ ਭੋਜੀਆ, ਜਰਨੈਲ ਸਿੰਘ ਪੰਡੋਰੀ ਸੱਤਪਾਲ,ਮਲਕੀਅਤ ਸਿੰਘ ਛਾਪਾ, ਚੇਅਰਮੈਨ ਤੇਗਾਂ ਸਿੰਘ ਸੋਹਲ, ਗਿਆਨੀ ਸੁਖਰਾਜ ਸਿੰਘ ਸੋਹਲ, ਮੈਨੇਜਰ ਸਤਨਾਮ ਸਿੰਘ ਝਬਾਲ, ਸਾਬਕਾ ਮੈਨੇਜਰ ਜਗਜੀਤ ਸਿੰਘ ਸਾਘਣਾ, ਕੈਪਟਨ ਸਿੰਘ ਬਘਿਆੜੀ, ਨਿਸ਼ਾਨ ਸਿੰਘ ਦੋਦੇ, ਭੁਪਿੰਦਰ ਸਿੰਘ, ਮੀਤ ਮੈਨੇਜਰ ਦਿਲਬਾਗ ਸਿੰਘ ਝਬਾਲ, ਮੀਤ ਮੈਨੇਜਰ ਗੁਰਜੀਤ ਸਿੰਘ, ਸਵਰਗਾਪੁਰੀ, ਸਾਬਕਾ ਚੇਅਰਮੈਨ ਗੁਰਬੀਰ ਸਿੰਘ ਝਬਾਲ, ਸਰਪੰਚ ਅਜਮੇਰ ਸਿੰਘ ਛਾਪਾ,ਸ ਰਪੰਚ ਵਰਿੰਦਰ ਸਿੰਘ ਹੀਰਾਪੁਰ, ਸੁੱਚਾ ਸਿੰਘ ਪੰਜਵੜ੍ਹ, ਤਰਸੇਮ ਸਿੰਘ ਮੀਆਂਪੁਰ, ਬਲਕਾਰ ਸਿੰਘ ਬਘਿਆੜੀ, ਪੂਰਨ ਸਿੰਘ ਝਬਾਲ, ਮੈਨੇਜਰ ਨਵਤੇਜ ਸਿੰਘ ਠੱਠਾ, ਹਰਦੇਵ ਸਿੰਘ ਮੂਸੇ, ਸਾਬਕਾ ਸਰਪੰਚ ਮਖਤੂਲ ਸਿੰਘ, ਗੁਰਜੀਤ ਸਿੰਘ ਪੰਜਵੜ, ਪ੍ਰਤਾਪ ਸਿੰਘ ਠੱਠਾ, ਮਨੋਹਰ ਸਿੰਘ ਠੱਠਾ, ਅਕਾਊਂਟ ਅਮਰਬੀਰ ਸਿੰਘ, ਗੁਰਜੀਤ ਸਿੰਘ ਪੰਜਵੜ੍ਹ, ਗੁਰਸੇਵਕ ਸਿੰਘ ਐਮਾ, ਹਰਪਾਲ ਸਿੰਘ ਮੰਨਣ, ਬਾਬਾ ਮਨਜੀਤ ਸਿੰਘ ਝਬਾਲ, ਮਨਜਿੰਦਰ ਸਿੰਘ ਲਹਿਰੀ , ਬਲਕਾਰ ਸਿੰਘ ਛਾਪਾ, ਮੇਜਰ ਸਿੰਘ, ਬਾਬਾ ਬਿਕਰਮਜੀਤ ਸਿੰਘ, ਜਥੇਦਾਰ ਬਹਾਲ ਸਿੰਘ ਗੱਗੋਬੂਹਾ ਸਮੇਤ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੋਇੰਦਵਾਲ ਸਾਹਿਬ ’ਚ ਕਾਂਗਰਸ ਨੂੰ ਮਿਲਿਆ ਵੱਡਾ ਬਲ ਅਗਲੀ ਖ਼ਬਰ ਗੋਇੰਦਵਾਲ ਸਾਹਿਬ ਦਾ ਸਾਲਾਨਾ ਜੋੜ ਮੇਲੇ ਜੱਗ ਨੂੰ ਮਨਾਉਣ ਸੰਬੰਧੀ ਗੁਰਦੁਆਰਾ ਬਾਉਲੀ ਮਨਮੋਹਕ ਸਜਾਵਟ ਕੀਤੀ
Ad Position 24