ਖ਼ਾਲਸਾ ਮਾਰਚ ਦਾ 24 ਨੂੰ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਪੁੱਜਣ ’ਤੇ ਸੰਗਤਾਂ ਕਰਨਗੀਆਂ ਸਵਾਗਤ-ਮੈਨੇਜਰ ਜਗਰੂਪ ਗਿੱਲ
ਕੱਥੂਨੰਗਲ /ਜੇਠੂਵਾਲ, 22 ਸਤੰਬਰ (ਦਲਵਿੰਦਰ ਸਿੰਘ ਰੰਧਾਵਾ, ਮਿੱਤਰਪਾਲ ਸਿੰਘ ਰੰਧਾਵਾ)- ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਤੋਂ ਸ੍ਰੀ ਅਕਾਲ ਤਖਤ ਅੰਮ੍ਰਿਤਸਰ ਤੱਕ ਸਜਾਏ ਗਏ ਖਾਲਸਾ ਮਾਰਚ ਦਾ 24 ਸਤੰਬਰ ਨੂੰ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਪੁੱਜਣ ’ਤੇ ਹਲਕੇ ਹਲਕੇ ਦੀਆਂ ਸਮੂਹ ਸੰਗਤਾਂ ਵਲੋਂ ਜੈਕਾਰਿਆਂ ਦੀ ਗੂੰਜ ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਜਾਵੇਗਾ । ਇਸ ਸੰਬੰਧੀ ਗੁਰਦੁਆਰੇ ਦੇ ਮੈਨੇਜਰ ਜਗਰੂਪ ਸਿੰਘ ਗਿੱਲ ਮਜੀਠਾ ਨੇ ਕਿਹਾ ਕਿ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਖਾਲਸਾ ਮਾਰਚ ਦਾ ਹਲਕਾ ਮਜੀਠਾ ਦੇ ਵੱਖ ਵੱਖ ਪਿੰਡਾਂ ਦੀਆਂ ਸਮੂਹ ਸਿੱਖ ਸੰਗਤਾਂ ਵਲੋਂ ਸਵਾਗਤ ਕਰਨ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਇਸ ਮੀਰੀ ਪੀਰੀ ਖਾਲਸਾ ਮਾਰਚ ਦਾ ਰਾਤ ਦਾ ਵਿਸ਼ਰਾਮ ਬਾਬਾ ਬੁੱਢਾ ਸਾਹਿਬ ਕੱਥੂ ਨੰਗਲ ਵਿਖੇ ਹੋਵੇਗਾ ਅਤੇ ਅਗਲੇ ਦਿਨ 25 ਸਤੰਬਰ ਨੂੰ ਸਵੇਰੇ 8 ਵਜੇ ਅਰਦਾਸ ਕਰਨ ਉਪਰੰਤ ਇਸ ਖਾਲਸਾ ਚੇਤਨਾ ਮਾਰਚ ਨੂੰ ਰਵਾਨਾ ਕਰਨ ਲਈ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਸ਼੍ਰੋਮਣੀ ਕਮੇਟੀ ਮੈਂਬਰਾਂ ਸਮੇਤ ਹੋਰ ਸੰਤ ਮਹਾਂਪੁਰਖ ਪੁੱਜਣਗੇ।
ਕੱਥੂਨੰਗਲ /ਜੇਠੂਵਾਲ, 22 ਸਤੰਬਰ (ਦਲਵਿੰਦਰ ਸਿੰਘ ਰੰਧਾਵਾ, ਮਿੱਤਰਪਾਲ ਸਿੰਘ ਰੰਧਾਵਾ)- ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਤੋਂ ਸ੍ਰੀ ਅਕਾਲ ਤਖਤ ਅੰਮ੍ਰਿਤਸਰ ਤੱਕ ਸਜਾਏ ਗਏ ਖਾਲਸਾ ਮਾਰਚ ਦਾ 24 ਸਤੰਬਰ ਨੂੰ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਪੁੱਜਣ ’ਤੇ ਹਲਕੇ ਹਲਕੇ ਦੀਆਂ ਸਮੂਹ ਸੰਗਤਾਂ ਵਲੋਂ ਜੈਕਾਰਿਆਂ ਦੀ ਗੂੰਜ ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਜਾਵੇਗਾ । ਇਸ ਸੰਬੰਧੀ ਗੁਰਦੁਆਰੇ ਦੇ ਮੈਨੇਜਰ ਜਗਰੂਪ ਸਿੰਘ ਗਿੱਲ ਮਜੀਠਾ ਨੇ ਕਿਹਾ ਕਿ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਖਾਲਸਾ ਮਾਰਚ ਦਾ ਹਲਕਾ ਮਜੀਠਾ ਦੇ ਵੱਖ ਵੱਖ ਪਿੰਡਾਂ ਦੀਆਂ ਸਮੂਹ ਸਿੱਖ ਸੰਗਤਾਂ ਵਲੋਂ ਸਵਾਗਤ ਕਰਨ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਇਸ ਮੀਰੀ ਪੀਰੀ ਖਾਲਸਾ ਮਾਰਚ ਦਾ ਰਾਤ ਦਾ ਵਿਸ਼ਰਾਮ ਬਾਬਾ ਬੁੱਢਾ ਸਾਹਿਬ ਕੱਥੂ ਨੰਗਲ ਵਿਖੇ ਹੋਵੇਗਾ ਅਤੇ ਅਗਲੇ ਦਿਨ 25 ਸਤੰਬਰ ਨੂੰ ਸਵੇਰੇ 8 ਵਜੇ ਅਰਦਾਸ ਕਰਨ ਉਪਰੰਤ ਇਸ ਖਾਲਸਾ ਚੇਤਨਾ ਮਾਰਚ ਨੂੰ ਰਵਾਨਾ ਕਰਨ ਲਈ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਸ਼੍ਰੋਮਣੀ ਕਮੇਟੀ ਮੈਂਬਰਾਂ ਸਮੇਤ ਹੋਰ ਸੰਤ ਮਹਾਂਪੁਰਖ ਪੁੱਜਣਗੇ। ਇਸ ਮੌਕੇ ਗੁਰਕੀਰਤ ਸਿੰਘ ਬੱਲ, ਰਾਜਵੀਰ ਸਿੰਘ ਨੰਗਲ ਪੰਨੂਆ, ਜੱਸ ਮੱਲੀ, ਦਿਲਜੋਤ ਸਿੰਘ, ਹਰਪ੍ਰੀਤ ਸਿੰਘ, ਕਰਨਪ੍ਰੀਤ ਸਿੰਘ,ਚਾਚਾ ਸੁਭਾਸ਼ ਚਵਿੰਡਾ ਦੇਵੀ, ਸੰਤੋਖ ਸਿੰਘ ਢੱਡੇ, ਮਨਜੀਤ ਸਿੰਘ ਭੋਆ ਆਦਿ ਮੁਲਾਜ਼ਮ ਸ਼ਾਮਿਲ ਸਨ।