23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਰਾਸ਼ਟਰੀ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਤਰਨ ਤਾਰਨ ਵਿਖੇ ਅੱਜ ਕਰਨਗੇ ‘ਮਹਿਲਾ ਜਨ-ਸੁਣਵਾਈ’ ਪੇਂਡੂ ਵਿਕਾਸ ਭਵਨ ਵਿਖੇ ਜਨ-ਸੁਣਵਾਈ ਸੰਬੰਧੀ ਸਵੇਰੇ 10 ਵਜੇ ਹੋਵੇਗੀ ਰਜਿਸਟਰੇਸ਼ਨ ਸ਼ੁਰੂ

ਤਰਨ ਤਾਰਨ, 22 ਸਤੰਬਰ (ਹਰਿੰਦਰ ਸਿੰਘ)-ਰਾਸ਼ਟਰੀ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਵਿਜਯਾ ਰਹਾਟਕਰ ਭਲਕੇ 23 ਸਤੰਬਰ ਨੂੰ ਤਰਨ ਤਾਰਨ ਜ਼ਿਲ੍ਹੇ ਦਾ ਦੌਰਾ ਕਰਨਗੇ। ਇਹ ਦੌਰਾ ਜ਼ਮੀਨੀ ਪੱਧਰ ’ਤੇ ਸੰਪਰਕ ਮਜ਼ਬੂਤ ਕਰਨ, ਔਰਤਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਔਰਤ-ਕੇਂਦਰਿਤ ਪਹਿਲਕਦਮੀਆਂ ਤੇ ਸਹਾਇਤਾ ਪ੍ਰਣਾਲੀਆਂ ਦੀ ਸਮੀਖਿਆ ਕਰਨ ਲਈ ਕਮਿਸ਼ਨ ਦੇ ਲਗਾਤਾਰ ਯਤਨਾਂ ਦਾ ਹਿੱਸਾ ਹੈ।

Ad Position 21
No active advertisement
ਸ੍ਰੀਮਤੀ ਵਿਜਯਾ ਰਹਾਟਕਰ ਚੇਅਰਪਰਸਨ ਰਾਸ਼ਟਰੀ ਮਹਿਲਾ ਕਮਿਸ਼ਨ 23-09-2026
ਤਰਨ ਤਾਰਨ, 22 ਸਤੰਬਰ (ਹਰਿੰਦਰ ਸਿੰਘ)-ਰਾਸ਼ਟਰੀ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਵਿਜਯਾ ਰਹਾਟਕਰ ਭਲਕੇ 23 ਸਤੰਬਰ ਨੂੰ ਤਰਨ ਤਾਰਨ ਜ਼ਿਲ੍ਹੇ ਦਾ ਦੌਰਾ ਕਰਨਗੇ। ਇਹ ਦੌਰਾ ਜ਼ਮੀਨੀ ਪੱਧਰ ’ਤੇ ਸੰਪਰਕ ਮਜ਼ਬੂਤ ਕਰਨ, ਔਰਤਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਔਰਤ-ਕੇਂਦਰਿਤ ਪਹਿਲਕਦਮੀਆਂ ਤੇ ਸਹਾਇਤਾ ਪ੍ਰਣਾਲੀਆਂ ਦੀ ਸਮੀਖਿਆ ਕਰਨ ਲਈ ਕਮਿਸ਼ਨ ਦੇ ਲਗਾਤਾਰ ਯਤਨਾਂ ਦਾ ਹਿੱਸਾ ਹੈ। ਆਪਣੇ ਦੌਰੇ ਦੌਰਾਨ ਉਹ ਤਰਨ ਤਾਰਨ ਵਿਖੇ ਮਹਿਲਾ ਜਨ-ਸੁਣਵਾਈ ਕਰਨਗੇ, ਜਿਸ ਨਾਲ ਔਰਤਾਂ ਨੂੰ ਆਪਣੀਆਂ ਸ਼ਿਕਾਇਤਾਂ, ਚਿੰਤਾਵਾਂ ਅਤੇ ਮੁੱਦਿਆਂ ਨੂੰ ਸਿੱਧੇ ਤੌਰ ’ਤੇ ਰਾਸ਼ਟਰੀ ਮਹਿਲਾ ਕਮਿਸ਼ਨ ਦੇ ਸਾਹਮਣੇ ਰੱਖਣ ਦਾ ਮੌਕਾ ਮਿਲੇਗਾ। ਇਹ ਜਨ-ਸੁਣਵਾਈ ਭਲਕੇ 23 ਸਤੰਬਰ ਨੂੰ ਦੁਪਹਿਰ 12:00 ਵਜੇ ਤੋਂ 1:00 ਵਜੇ ਤੱਕ ਪੇਂਡੂ ਵਿਕਾਸ ਭਵਨ ਤਰਨ ਤਾਰਨ ਵਿਖੇ ਹੋਵੇਗੀ। ਇਸ ਸੰਬੰਧੀ ਰਜਿਸਟਰੇਸ਼ਨ ਸਵੇਰੇ 10 ਵਜੇ ਤੋਂ ਸ਼ੁਰੂ ਹੋਵੇਗੀ। ਆਪਣੇ ਦੌਰੇ ਦੌਰਾਨ ਉਹ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਤਰਨ ਤਾਰਨ ਵਿਖੇ ‘ਨਸ਼ਿਆਂ ਦੀ ਸਮੱਸਿਆ, ਔਰਤਾਂ ’ਤੇ ਪੈਣ ਵਾਲੇ ਬੋਝ ਨੂੰ ਉਜਾਗਰ ਕਰਨਾ’ ਵਿਸ਼ੇ ’ਤੇ ਇਕ ਸੈਸ਼ਨ ਨੂੰ ਸੰਬੋਧਨ ਕਰਨਗੇ। ਇਸ ਤੋਂ ਬਾਅਦ ਦੁਪਹਿਰ ਸਮੇਂ ਉਹ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਨਗੇ। ਇਸ ਦੌਰਾਨ ਚੇਅਰਪਰਸਨ ‘ਵਨ ਸਟਾਪ ਸੈਂਟਰ’ ਤਰਨ ਤਾਰਨ ਦਾ ਦੌਰਾ ਵੀ ਕਰਨਗੇ, ਤਾਂ ਜੋ ਇਸ ਕੇਂਦਰ ਰਾਹੀਂ ਔਰਤਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਅਤੇ ਸਹਾਇਤਾ ਦੀ ਸਮੀਖਿਆ ਕੀਤੀ ਜਾ ਸਕੇ। ਇਸ ਦੌਰੇ ਦੇ ਹਿੱਸੇ ਵਜੋਂ ਉਹ ‘ਪੋਸ਼ਣ ਮਾਹ’ ਦੀਆਂ ਗਤੀਵਿਧੀਆਂ ਵਿਚ ਹਿੱਸਾ ਲੈਣਗੇ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਸਵੈ-ਸਹਾਇਤਾ ਸਮੂਹਾਂ ਨਾਲ ਜੁੜੀਆਂ ਮਹਿਲਾ ਲਾਭਪਾਤਰੀਆਂ ਨਾਲ ਗੱਲਬਾਤ ਕਰਨਗੇ। ਇਸ ਤੋਂ ਇਲਾਵਾ ਸ਼ਾਮ ਨੂੰ ਉਹ ਤਰਨ ਤਾਰਨ ਵਿਚ ਸਥਾਨਕ ਨੁੰਮਾਇੰਦਿਆਂ ਅਤੇ ਆਗੂਆਂ ਨਾਲ ਗੱਲਬਾਤ ਕਰਨਗੇ, ਜਿਸ ਨਾਲ ਔਰਤਾਂ ਨਾਲ ਸੰਬੰਧਿਤ ਮੁੱਦਿਆਂ ’ਤੇ ਚਰਚਾ ਕਰਨ ਅਤੇ ਸਥਾਨਕ ਪੱਧਰ ’ਤੇ ਕੰਮ ਕਰ ਰਹੇ ਹਿੱਸੇਦਾਰਾਂ ਨਾਲ ਤਾਲਮੇਲ ਮਜ਼ਬੂਤ ਕਰਨ ਲਈ ਇਕ ਮੰਚ ਮਿਲੇਗਾ।
Ad Position 22
No active advertisement
ਪਿਛਲੀ ਖ਼ਬਰ ਬੌਹੜੀ ਚੌਕ ਨਜ਼ਦੀਕ ਸੜਕ ਦੀ ਖਸਤਾ ਹਾਲਤ ਤੋਂ ਰਾਹਗੀਰ ਪ੍ਰੇਸ਼ਾਨ ਅਗਲੀ ਖ਼ਬਰ ਸੜਕ ਕਿਨਾਰੇ ਉੱਗੀਆਂ ਝਾੜੀਆਂ ਨੂੰ ਕੱਟਣ ਦੀ ਲੋੜ
Ad Position 24