23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

‘ਪੰਜਾਬ ਬਚਾਓ ਮੁਹਿੰਮ’ ਤਹਿਤ ਭਲਕੇ ਅਜਨਾਲਾ ਦੇ ਪਿੰਡ ਉੱਗਰ ਔਲਖ ਪੁੱਜਣਗੇ ਸੁਖਬੀਰ ਸਿੰਘ ਬਾਦਲ

ਅਜਨਾਲਾ, 22 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਵਲੋਂ ਸੂਬੇ ਭਰ ਵਿਚ ਚਲਾਈ ਜਾ ਰਹੀ ‘ਪੰਜਾਬ ਬਚਾਓ ਮੁਹਿੰਮ’ ਤਹਿਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ 24 ਸਤੰਬਰ ਨੂੰ ਅਜਨਾਲਾ ਦੇ ਪਿੰਡ ਉੱਗਰ ਵਿਖੇ ਪਹੁੰਚ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਹਲਕਾ ਅਜਨਾਲਾ ਦੇ ਇੰਚਾਰਜ ਜੋਧ ਸਿੰਘ ਸਮਰਾ ਦੀ ਅਗਵਾਈ ਵਿਚ ਹੋਣ ਵਾਲੀ ਇਸ ਰੈਲੀ ਨੂੰ ਲੈ ਕੇ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸਾਹ ਪਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 23-09-2026
ਅਜਨਾਲਾ, 22 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਵਲੋਂ ਸੂਬੇ ਭਰ ਵਿਚ ਚਲਾਈ ਜਾ ਰਹੀ ‘ਪੰਜਾਬ ਬਚਾਓ ਮੁਹਿੰਮ’ ਤਹਿਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ 24 ਸਤੰਬਰ ਨੂੰ ਅਜਨਾਲਾ ਦੇ ਪਿੰਡ ਉੱਗਰ ਵਿਖੇ ਪਹੁੰਚ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਹਲਕਾ ਅਜਨਾਲਾ ਦੇ ਇੰਚਾਰਜ ਜੋਧ ਸਿੰਘ ਸਮਰਾ ਦੀ ਅਗਵਾਈ ਵਿਚ ਹੋਣ ਵਾਲੀ ਇਸ ਰੈਲੀ ਨੂੰ ਲੈ ਕੇ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸਾਹ ਪਾਇਆ ਜਾ ਰਿਹਾ ਹੈ। ਅੱਜ ਪਿੰਡ ਉਗਰ ਔਲਖ ਨੇੜੇ ਲਗਾਏ ਜਾ ਰਹੇ ਪੰਡਾਲ ਵਿਚ ਤਿਆਰੀਆਂ ਦਾ ਜਾਇਜ਼ਾ ਲੈਣ ਪਹੁੰਚੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 24 ਸਤੰਬਰ ਨੂੰ ਹੋਣ ਵਾਲੀ ਇਸ ਰੈਲੀ ਵਿਚ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਕਸਬਿਆਂ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਅਕਾਲੀ ਵਰਕਰ ਅਤੇ ਸਮਰਥਕ ਪਹੁੰਚਣਗੇ। ਉਨ੍ਹਾਂ ਕਿਹਾ ਕਿ ‘ਪੰਜਾਬ ਬਚਾਓ’ ਮੁਹਿੰਮ ਰਾਹੀਂ ਪਾਰਟੀ ਵਲੋਂ ਪੰਜਾਬ ਨਾਲ ਸੰਬੰਧਿਤ ਵੱਖ-ਵੱਖ ਮੁੱਦੇ ਲੋਕਾਂ ਸਾਹਮਣੇ ਰੱਖੇ ਜਾ ਰਹੇ ਹਨ। ਸ. ਸਮਰਾ ਨੇ ਬੀਤੇ ਦਿਨ ਹਲਕਾ ਅਜਨਾਲਾ ਦੇ ਪਿੰਡ ਸੈਂਸਰਾ ਕਲਾਂ ਵਿਖੇ ਹੋਈ ਮੁੱਖ ਮੰਤਰੀ ਲੋਕ ਮਿਲਣੀ ਨੂੰ ਲੈ ਕੇ ਵੀ ਤਨਜ਼ ਕੱਸਦਿਆਂ ਕਿਹਾ ਕਿ ਸਰਕਾਰ ਵਲੋਂ ਲੋਕ ਮਿਲਣੀਆਂ ਕਰਵਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਲੋਕਾਂ ਨੂੰ ਇਹ ਵੀ ਦੱਸਿਆ ਜਾਣਾ ਚਾਹੀਦਾ ਹੈ ਕਿ ਜ਼ਮੀਨੀ ਪੱਧਰ ’ਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੀ ਕਾਰਵਾਈ ਹੋਈ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਵਿਚ ਵੱਡੇ-ਵੱਡੇ ਐਲਾਨ ਕਰਨ ਦੀ ਬਜਾਏ ਸਰਕਾਰ ਨੂੰ ਪਿੰਡਾਂ ਦੇ ਬੁਨਿਆਦੀ ਮੁੱਦਿਆਂ, ਸੜਕਾਂ, ਨਿਕਾਸੀ ਪ੍ਰਬੰਧ, ਰੋਜ਼ਗਾਰ, ਕਿਸਾਨਾਂ ਅਤੇ ਆਮ ਲੋਕਾਂ ਨਾਲ ਜੁੜੀਆਂ ਸਮੱਸਿਆਵਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਹਲਕਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਜਨਾਲਾ ਹਲਕੇ ਦੇ ਲੋਕ 24 ਸਤੰਬਰ ਨੂੰ ਹੋਣ ਵਾਲੀ ਰੈਲੀ ਵਿਚ ਆਪਣੀ ਆਵਾਜ਼ ਬੁਲੰਦ ਕਰਨ ਲਈ ਵੱਡੀ ਗਿਣਤੀ ਵਿਚ ਪਹੁੰਚਣ। ਉਹਨਾਂ ਇਹ ਵੀ ਕਿਹਾ ਕਿ 24 ਸਤੰਬਰ ਦੀ ਅਜਨਾਲਾ ਰੈਲੀ ਨੂੰ ਲੈ ਕੇ ਅਕਾਲੀ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ। ਇਸ ਮੌਕੇ ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਭਾਈ ਜੋਰਾਵਰ ਸਿੰਘ, ਮਾਰਕੀਟ ਕਮੇਟੀ ਨਾਲ ਦੇ ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਰੂਬੀ, ਪੀ.ਏ.ਸੀ ਕਮੇਟੀ ਮੈਂਬਰ ਗੁਰਚਰਨਜੀਤ ਸਿੰਘ ਰਾਜੂ ਅਵਾਨ ਤੇ ਦਲਬੀਰ ਸਿੰਘ ਚੱਕ ਡੋਗਰਾਂ, ਪ੍ਰਧਾਨ ਸਵਿੰਦਰ ਸਿੰਘ ਸ਼ਿੰਦ ਸੈਂਸਰਾ, ਸਾਬਕਾ ਸਰਪੰਚ ਦਿਲਬਾਗ ਸਿੰਘ ਲੰਗੋਮਾਹਲ, ਸਾਬਕਾ ਸਰਪੰਚ ਬਲਜੀਤ ਸਿੰਘ ਭਲਾ ਪਿੰਡ, ਪ੍ਰਧਾਨ ਗੁਰਜੰਟ ਸਿੰਘ ਅਜਨਾਲਾ, ਆਕਾਸ਼ਦੀਪ ਸਿੰਘ ਭੂਰੇਗਿੱਲ, ਪ੍ਰਧਾਨ ਰਾਜਵਿੰਦਰ ਕੌਰ ਅਜਨਾਲਾ, ਉਮਰਜੀਤ ਸਿੰਘ ਘੁੱਕੇਵਾਲੀ, ਪੀ.ਏ ਗੁਰਭੇਜ ਸਿੰਘ ਭੱਟੀ, ਪ੍ਰਧਾਨ ਅਰਚਨਾ ਪੁਰੀ ਤੇ ਹੋਰ ਅਕਾਲੀ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਤਲਬੀਰ ਗਿੱਲ ਨੇ ਪਿੰਡ ਨਾਗ ਕਲਾਂ ਦੇ ਘਰ-ਘਰ ਜਾ ਕੇ ਕੀਤੀ ਮੁਹਿੰਮ ਦੀ ਸ਼ੁਰੂਆਤ ਅਗਲੀ ਖ਼ਬਰ ਜ਼ਿਲ੍ਹਾ ਸਕੂਲ ਖੇਡਾਂ-2026 ਤਹਿਤ ਕਰਾਟੇ ਮੁਕਾਬਲੇ ਦੀ ਸ਼ੁਰੂਆਤ
Ad Position 24