ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੇ ਦਬਾਅ ਅੱਗੇ ਝੁੱਕਿਆ ਪ੍ਰਸ਼ਾਸਨ
ਗੱਗੋਮਾਹਲ/ਅਜਨਾਲਾ, 22 ਸਤੰਬਰ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)–ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਵਲੋਂ ਉਲੀਕੇ ਗਏ ਮੁੱਖ ਮੰਤਰੀ ਦੇ ਵਿਰੋਧ ਪ੍ਰੋਗਰਾਮ ਦੇ ਦਬਾਅ ਸਦਕਾ ਪ੍ਰਸ਼ਾਸਨ ਨੇ ਆਖਿਰਕਾਰ ਲਿਖਤੀ ਭਰੋਸਾ ਦਿੱਤਾ। ਪ੍ਰਸ਼ਾਸਨ ਵਲੋਂ ਦਿੱਤੇ ਲਿਖਤੀ ਪੱਤਰ ਤੋਂ ਬਾਅਦ ਕਿਸਾਨਾਂ ਦੇ ਠੰਡੇ ਬਸਤੇ ਵਿਚ ਪਏ ਮਸਲਿਆਂ ਸੰਬੰਧੀ ਖੇਤੀਬਾੜੀ ਮੰਤਰੀ ਨਾਲ ਸਿੱਧੀ ਗੱਲਬਾਤ ਦਾ ਰਾਹ ਪੱਧਰਾ ਹੋਇਆ ਹੈ।
ਗੱਗੋਮਾਹਲ/ਅਜਨਾਲਾ, 22 ਸਤੰਬਰ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)–ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਵਲੋਂ ਉਲੀਕੇ ਗਏ ਮੁੱਖ ਮੰਤਰੀ ਦੇ ਵਿਰੋਧ ਪ੍ਰੋਗਰਾਮ ਦੇ ਦਬਾਅ ਸਦਕਾ ਪ੍ਰਸ਼ਾਸਨ ਨੇ ਆਖਿਰਕਾਰ ਲਿਖਤੀ ਭਰੋਸਾ ਦਿੱਤਾ। ਪ੍ਰਸ਼ਾਸਨ ਵਲੋਂ ਦਿੱਤੇ ਲਿਖਤੀ ਪੱਤਰ ਤੋਂ ਬਾਅਦ ਕਿਸਾਨਾਂ ਦੇ ਠੰਡੇ ਬਸਤੇ ਵਿਚ ਪਏ ਮਸਲਿਆਂ ਸੰਬੰਧੀ ਖੇਤੀਬਾੜੀ ਮੰਤਰੀ ਨਾਲ ਸਿੱਧੀ ਗੱਲਬਾਤ ਦਾ ਰਾਹ ਪੱਧਰਾ ਹੋਇਆ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪ੍ਰਸਾਸ਼ਨਕ ਭਰੋਸੇ ਮੁਤਾਬਿਕ 28 ਸਤੰਬਰ ਨੂੰ ਦੁਪਹਿਰ 3 ਵਜ੍ਹੇ ਕਿਸਾਨ ਭਗਨ ਵਿਖੇ ਖੇਤੀਬਾੜੀ ਮੰਤਰੀ ਨਾਲ ਮੁਲਾਕਾਤ ਤਹਿ ਹੋਈ ਹੈ। ਜਥੇਬੰਦੀ ਨੂੰ ਲਿਖਤੀ ਭਰੋਸੇ ਦੀ ਚਿੱਠੀ ਡੀ.ਐੱਸ.ਪੀ.ਅਜਨਾਲਾ ਇੰਦਰਜੀਤ ਸਿੰਘ ਵਲੋਂ ਜਥੇਬੰਦੀ ਦੇ ਮੁੱਖ ਦਫਤਰ ਗੱਗੋਮਾਹਲ ਵਿਖੇ ਸੌਂਪੀ ਗਈ ਜਿੱਥੇ ਕਿਸਾਨ ਆਗੂ ਮੁੱਖ ਮੰਤਰੀ ਪੰਜਾਬ ਨਾਲ ਸਿੱਧੇ ਸਵਾਲਾਂ ਪ੍ਰਤੀ ਰਣਨੀਤੀ ਤਿਆਰ ਕਰ ਰਹੇ ਸਨ। ਇਸ ਮੌਕੇ ਸੂਬਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ, ਜ਼ਿਲ੍ਹਾ ਆਗੂ ਬਿੱਟਾ ਮਾਹਲ, ਜਸਵਿੰਦਰ ਸਿੰਘ ਚਾੜਪੁਰ, ਜ਼ਿਲ੍ਹਾ ਜਰਨਲ ਸਕੱਤਰ ਜਗਤਾਰ ਸਿੰਘ, ਜ਼ਿਲ੍ਹਾ ਆਗੂ ਨਿਰਮਲ ਸਿੰਘ ਕਲੇਰ, ਪ੍ਰੈਸ ਸਕੱਤਰ ਰਣਜੀਤ ਸਿੰਘ ਖਿਆਲਾ, ਮੇਜਰ ਸਿੰਘ, ਗੁਰਵਿੰਦਰ ਸਿੰਘ ਪੱਸ਼ੀਆ, ਮੰਗਲ ਸਿੰਘ, ਹਰਜੀਤ ਸਿੰਘ, ਪਰਮਜੀਤ ਸਿੰਘ, ਸਵਿੰਦਰ ਸਿੰਘ ਕਲੇਰ, ਸਹਿਬ ਸਿੰਘ ਚੈਨਪੁਰ, ਜਗਜੀਤ ਸਿੰਘ ਕੁਹਾਲੀ, ਨੰਬਰਦਾਰ ਰੇਸ਼ਮ ਸਿੰਘ ਤੇ ਹੋਰ ਆਗੂ ਹਾਜ਼ਰ ਸਨ।