22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਈ. ਟੀ. ਓ. ਨੇ ਕੀਤਾ ਸੀ. ਐੱਚ. ਸੀ. ਮਾਨਾਂਵਾਲਾ ਦਾ ਨਿਰੀਖਣ ਕਿਹਾ ਸਿਹਤ ਅਤੇ ਸਿੱਖਿਆ ਸਰਕਾਰ ਦੀਆਂ ਮੁੱਖ ਤਰਜੀਹਾਂ

ਜੰਡਿਆਲਾ ਗੁਰੂ, 22 ਸਤੰਬਰ (ਪਰਮਿੰਦਰ ਸਿੰਘ ਜੋਸਨ, ਗੁਰਦੀਪ ਸਿੰਘ ਨਾਗੀ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ.

Ad Position 21
No active advertisement
ਅਜੀਤ ਡੈਸਕ 23-09-2026
ਜੰਡਿਆਲਾ ਗੁਰੂ, 22 ਸਤੰਬਰ (ਪਰਮਿੰਦਰ ਸਿੰਘ ਜੋਸਨ, ਗੁਰਦੀਪ ਸਿੰਘ ਨਾਗੀ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ ਅੱਜ ਕਮਿਊਨਿਟੀ ਹੈਲਥ ਸੈਂਟਰ (ਸੀ.ਐੱਚ.ਸੀ.) ਮਾਨਾਂਵਾਲਾ ਦਾ ਦੌਰਾ ਕਰਕੇ ਸਿਹਤ ਸੇਵਾਵਾਂ ਅਤੇ ਹਸਪਤਾਲ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਨੇ ਸੀ.ਐੱਚ.ਸੀ. ਦੇ ਵੱਖ-ਵੱਖ ਵਾਰਡਾਂ ਦਾ ਨਿਰੀਖਣ ਕੀਤਾ ਅਤੇ ਇਲਾਜ ਕਰਵਾ ਰਹੇ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਮਿਲ ਰਹੀਆਂ ਸਿਹਤ ਸੇਵਾਵਾਂ ਸੰਬੰਧੀ ਫੀਡਬੈਕ ਹਾਸਿਲ ਕੀਤੀ। ਉਨ੍ਹਾਂ ਵਲੋਂ ਡਾਕਟਰਾਂ ਦੀ ਹਾਜ਼ਰੀ ਚੈੱਕ ਕਰਨ ਦੇ ਨਾਲ-ਨਾਲ ਓ.ਪੀ.ਡੀ. ਦਾ ਵੀ ਨਿਰੀਖਣ ਕੀਤਾ ਗਿਆ। ਆਪਣੇ ਦੌਰੇ ਸੰਬੰਧੀ ਜਾਣਕਾਰੀ ਦਿੰਦਿਆਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸੀ.ਐੱਚ.ਸੀ. ਮਾਨਾਂਵਾਲਾ ਦੇ ਨਿਰੀਖਣ ਦੌਰਾਨ ਸਾਰੇ ਡਾਕਟਰ ਅਤੇ ਹੋਰ ਪੈਰਾ-ਮੈਡੀਕਲ ਅਮਲਾ ਹਾਜ਼ਰ ਪਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਮਿਲ ਰਹੀਆਂ ਇਲਾਜ ਸੇਵਾਵਾਂ ਬਾਰੇ ਫੀਡਬੈਕ ਵੀ ਲਈ ਗਈ, ਜਿਸ ਦੌਰਾਨ ਮਰੀਜ਼ਾਂ ਨੇ ਪੰਜਾਬ ਸਰਕਾਰ ਵਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਪ੍ਰਤੀ ਸੰਤੁਸ਼ਟੀ ਪ੍ਰਗਟਾਈ।
Ad Position 22
No active advertisement
ਪਿਛਲੀ ਖ਼ਬਰ ਬਾਬਾ ਜੀਵਨ ਸਿੰਘ ਦੇ ਮੱਲੂਵਾਲ ’ਚ ਮਨਾਏ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਪਿੰਡ ਸੁਧਾਰ ਰਾਜਪੂਤਾਂ ਤੋਂ ਮੌਜੂਦਾ ਮੈਂਬਰ ਹਰਜੋਤ ਸਿੰਘ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ’ਚ ਸ਼ਾਮਿਲ
Ad Position 24