ਟਿੱਪਰ ਥੱਲੇ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)—ਤੇਜ ਰਫਤਾਰ ਟਿੱਪਰ ਚਾਲਕ ਵਲੋਂ ਲਾਪ੍ਰਵਾਹੀ ਨਾਲ ਟਿੱਪਰ ਨੂੰ ਚਲਾਉਂਦੇ ਹੋਏ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਹੇ ਵਿਅਕਤੀ ਨੂੰ ਟੱਕਰ ਮਾਰ ਦਿੱਤੀ ਗਈ, ਜਿਸ ਕਾਰਨ ਮੋਟਰਸਾਈਕਲ ਸਵਾਰ ਵਿਅਕਤੀ ਟਿੱਪਰ ਦੇ ਪਿੱਛਲੇ ਟਾਈਰਾਂ ਥੱਲੇ ਆ ਗਿਆ ਅਤੇ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਮਾਮਲੇ ਵਿਚ ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਟਿੱਪਰ ਚਾਲਕ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)—ਤੇਜ ਰਫਤਾਰ ਟਿੱਪਰ ਚਾਲਕ ਵਲੋਂ ਲਾਪ੍ਰਵਾਹੀ ਨਾਲ ਟਿੱਪਰ ਨੂੰ ਚਲਾਉਂਦੇ ਹੋਏ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਹੇ ਵਿਅਕਤੀ ਨੂੰ ਟੱਕਰ ਮਾਰ ਦਿੱਤੀ ਗਈ, ਜਿਸ ਕਾਰਨ ਮੋਟਰਸਾਈਕਲ ਸਵਾਰ ਵਿਅਕਤੀ ਟਿੱਪਰ ਦੇ ਪਿੱਛਲੇ ਟਾਈਰਾਂ ਥੱਲੇ ਆ ਗਿਆ ਅਤੇ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਮਾਮਲੇ ਵਿਚ ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਟਿੱਪਰ ਚਾਲਕ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਸਿਟੀ ਤਰਨ ਤਾਰਨ ਵਿਖੇ ਹਰਪਾਲ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਲਾਸੌਰ ਨੇ ਦੱਸਿਆ ਕਿ ਮੇਰਾ ਭਰਾ ਮਨਿੰਦਰਪਾਲ ਸਿੰਘ ਜੋ ਕਿ ਹੀਰੋ ਏਜੰਸੀ ਝਬਾਲ ਰੋਡ ਤਰਨ ਤਾਰਨ ਵਿਖੇ ਮੈਨੇਜਰ ਵਜੋਂ ਕੰਮ ਕਰਦਾ ਹੈ। 22 ਸਤੰਬਰ ਨੂੰ ਜਦੋਂ ਮੇਰਾ ਭਰਾ ਮਨਿੰਦਰਪਾਲ ਸਿੰਘ ਰਾਤ ਸਾਢੇ 8 ਵਜੇ ਮੋਟਰਸਾਈਕਲ ਨੰਬਰ ਪੀ.ਬੀ. 10 ਜੀ.ਈ. 0341 ’ਤੇ ਸਵਾਰ ਹੋ ਕੇ ਆ ਰਿਹਾ ਸੀ ਤਾਂ ਜਦੋਂ ਉਹ ਚਾਏ ਨਗਰੀ ਰੈਸਟੋਰੈਂਟ ਤਰਨ ਤਾਰਨ ਦੇ ਸਾਹਮਣੇ ਪੁੱਜੇ ਤਾਂ ਇਕ ਤੇਜ਼ ਰਫਤਾਰ ਟਿੱਪਰ ਨੰਬਰ ਪੀ.ਬੀ. 02 ਈ.ਕਿਊ 4824 ਆ ਰਿਹਾ ਸੀ, ਜਿਸ ਦੇ ਡਰਾਈਵਰ ਨੇ ਲਾਪ੍ਰਵਾਹੀ ਨਾਲ ਟਿੱਪਰ ਨੂੰ ਚਲਾਉਂਦੇ ਹੋਏ ਉਸਦੇ ਭਰਾ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਅਤੇ ਉਸ ਦਾ ਭਰਾ ਟਿੱਪਰ ਦੇ ਪਿਛਲੇ ਟਾਈਰਾਂ ਹੇਠਾਂ ਆ ਗਿਆ ਅਤੇ ਉਸਦੀ ਮੌਤ ਹੋ ਗਈ। ਟਿੱਪਰ ਚਾਲਕ ਮੌਕੇ ਤੋਂ ਟਿੱਪਰ ਛੱਡ ਕੇ ਭੱਜ ਗਿਆ। ਥਾਣਾ ਸਿਟੀ ਦੇ ਏ.ਐੱਸ.ਆਈ. ਨਰਿੰਦਰ ਸਿੰਘ ਨੇ ਦੱਸਿਆ ਕਿ ਮਿ੍ਰਤਕ ਦੀ ਲਾਸ਼ ਨੂੰ ਕਬਜੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜਣ ਤੋਂ ਬਾਅਦ ਟਿੱਪਰ ਚਾਲਕ ਖਿਲਾਫ਼ ਮਾਮਲਾ ਦਰਜ ਕਰਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਹੈ।