24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਮਹਿਜ਼ ਸਿਆਸੀ ਡਰਾਮਾ - ਰਾਜਬੀਰ ਸਿੰਘ ਭੁੱਲਰ

ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਵਿਚ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਨੂੰ ਮਹਿਜ਼ ਇਕ ਸਿਆਸੀ ਡਰਾਮਾ ਕਰਾਰ ਦਿੰਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਤਰਨ ਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੇ ਮੁੱਦੇ ’ਤੇ ਸਿਆਸੀ ਭਾਸ਼ਣਾਂ ਦੀ ਬਜਾਇ ਠੋਸ ਕਾਰਵਾਈ ਦੀ ਲੋੜ ਹੈ। ਤਰਨ ਤਾਰਨ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਰਾਜਬੀਰ ਸਿੰਘ ਭੁੱਲਰ ਨੇ ਕਿਹਾ ਕਿ ਕੇਂਦਰ ਵਿਚ ਲੰਮੇ ਸਮੇਂ ਤੋਂ ਭਾਜਪਾ ਦੀ ਸਰਕਾਰ ਹੋਣ ਦੇ ਬਾਵਜੂਦ ਜੇਕਰ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਖਤਮ ਨਹੀਂ ਹੋਈ ਇਸ ਲਈ ਭਾਜਪਾ ਨੂੰ ਪਹਿਲਾਂ ਇਹ ਦੱਸਣਾ ਚਾਹੀਦਾ ਹੈ ਕਿ ਕੇਂਦਰ ਸਰਕਾਰ ਅਤੇ ਉਸ ਦੀਆਂ ਏਜੰਸੀਆਂ ਵਲੋਂ ਨਸ਼ਿਆਂ ਦੀ ਤਸਕਰੀ ਰੋਕਣ ਲਈ ਕੀ ਠੋਸ ਕਦਮ ਚੁੱਕੇ ਗਏ ਹਨ।

Ad Position 21
No active advertisement
ਕਿਹਾ- ਨਸ਼ਿਆਂ ਨੂੰ ਰੋਕਣ ਵਿਚ ਕੇਂਦਰ ਦੀ ਮੋਦੀ ਅਤੇ ਪੰਜਾਬ ਦੀ ਝਾੜੂ ਸਰਕਾਰ ਬੁਰੀ ਤਰ੍ਹਾਂ ਫੇਲ੍ਹ 24-09-2026
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਵਿਚ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਨੂੰ ਮਹਿਜ਼ ਇਕ ਸਿਆਸੀ ਡਰਾਮਾ ਕਰਾਰ ਦਿੰਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਤਰਨ ਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੇ ਮੁੱਦੇ ’ਤੇ ਸਿਆਸੀ ਭਾਸ਼ਣਾਂ ਦੀ ਬਜਾਇ ਠੋਸ ਕਾਰਵਾਈ ਦੀ ਲੋੜ ਹੈ। ਤਰਨ ਤਾਰਨ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਰਾਜਬੀਰ ਸਿੰਘ ਭੁੱਲਰ ਨੇ ਕਿਹਾ ਕਿ ਕੇਂਦਰ ਵਿਚ ਲੰਮੇ ਸਮੇਂ ਤੋਂ ਭਾਜਪਾ ਦੀ ਸਰਕਾਰ ਹੋਣ ਦੇ ਬਾਵਜੂਦ ਜੇਕਰ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਖਤਮ ਨਹੀਂ ਹੋਈ ਇਸ ਲਈ ਭਾਜਪਾ ਨੂੰ ਪਹਿਲਾਂ ਇਹ ਦੱਸਣਾ ਚਾਹੀਦਾ ਹੈ ਕਿ ਕੇਂਦਰ ਸਰਕਾਰ ਅਤੇ ਉਸ ਦੀਆਂ ਏਜੰਸੀਆਂ ਵਲੋਂ ਨਸ਼ਿਆਂ ਦੀ ਤਸਕਰੀ ਰੋਕਣ ਲਈ ਕੀ ਠੋਸ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਹੋਣ ਵਾਲੀ ਤਸਕਰੀ ਨੂੰ ਰੋਕਣ ਵਿਚ ਕੇਂਦਰੀ ਸੁਰੱਖਿਆ ਏਜੰਸੀਆਂ ਦੀ ਅਹਿਮ ਭੂਮਿਕਾ ਹੈ। ਜੇਕਰ ਸਰਹੱਦ ’ਤੇ ਸੁਰੱਖਿਆ ਪ੍ਰਬੰਧ ਇੰਨੇ ਮਜ਼ਬੂਤ ਹਨ ਤਾਂ ਪੰਜਾਬ ਵਿਚ ਨਸ਼ਿਆਂ ਦੀਆਂ ਖੇਪਾਂ ਲਗਾਤਾਰ ਕਿਵੇਂ ਪਹੁੰਚ ਰਹੀਆਂ ਹਨ, ਇਸ ਦਾ ਜਵਾਬ ਕੇਂਦਰ ਸਰਕਾਰ ਨੂੰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮਾਮਲੇ ਵਿਚ ਸਰਹੱਦ ਤੋਂ ਲੈ ਕੇ ਦੇਸ਼ ਦੇ ਅੰਦਰਲੇ ਸਪਲਾਈ ਨੈੱਟਵਰਕ ਤੱਕ ਪੂਰੀ ਲੜੀ ’ਤੇ ਕਾਰਵਾਈ ਹੋਣੀ ਚਾਹੀਦੀ ਹੈ। ਭੁੱਲਰ ਨੇ ਮੁੰਦਰਾ ਬੰਦਰਗਾਹ ’ਤੇ ਸਤੰਬਰ 2021 ਵਿਚ ਵੱਡੀ ਤਦਾਦ ’ਚ ਹੈਰੋਇਨ ਦੀ ਬਰਾਮਦਗੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਅਜਿਹੇ ਮਾਮਲਿਆਂ ਵਿਚ ਵੀ ਪੂਰੇ ਨੈੱਟਵਰਕ ਦੀ ਜੜ੍ਹ ਤੱਕ ਪਹੁੰਚਣਾ ਜ਼ਰੂਰੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਪੰਜਾਬ ਦੇ ਨਸ਼ਿਆਂ ਦੇ ਮੁੱਦੇ ਨੂੰ ਸਿਆਸੀ ਤੌਰ ’ਤੇ ਵਰਤ ਕੇ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਲਈ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਦੋਵੇਂ ਫੇਲ੍ਹ ਸਾਬਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸਿਆਸੀ ਯਾਤਰਾਵਾਂ ਅਤੇ ਨਾਅਰਿਆਂ ਦੀ ਬਜਾਇ ਸਰਹੱਦੀ ਤਸਕਰੀ, ਨਸ਼ਿਆਂ ਦੇ ਵਿੱਤੀ ਨੈੱਟਵਰਕ, ਸਪਲਾਈ ਚੇਨ ਅਤੇ ਸਥਾਨਕ ਪੱਧਰ ’ਤੇ ਤਸਕਰੀ ਖ਼ਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਦੀ ਲੋੜ ਹੈ। ਇਸ ਮੌਕੇ ਸਰਪੰਚ ਪ੍ਰਦੀਪ ਸਿੰਘ ਕੋਟ ਦਸੰਧੀ ਮੱਲ ਬਲਾਕ ਪ੍ਰਧਾਨ, ਗੁਰਜੀਤ ਸਿੰਘ ਸਰਪੰਚ ਮੁਰਾਦਪੁਰਾ, ਹਰਮਨ ਪਲਾਸੌਰ, ਸਰਪੰਚ ਹੈਪੀ ਬਾਲੇਚੱਕ, ਸਾਹਿਬ ਸਿੰਘ ਸਰਪੰਚ ਮੁਰਾਦਪੁਰਾ ਖੁਰਦ, ਅੰਗਰੇਜ਼ ਸਿੰਘ ਖੱਬੇ ਏ.ਬੀ.ਟੀ.ਸੀ. ਟਰਾਂਸਪੋਰਟ ਵਾਲੇ, ਗੁਰਵਿੰਦਰ ਸਿੰਘ ਬੌਬੀ ਤਖਤੂਚੱਕ, ਭੁਪਿੰਦਰ ਸਿੰਘ ਕੰਗ ਗੋਹਲਵੜ, ਹੀਰਾ ਸਿੰਘ ਮੱਲ੍ਹੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਝਬਾਲ ’ਚ ਲਾਲ ਗੇਟ ਨੇੜੇ ਚੱਲੀ ਗੋਲੀ ਨਾਲ ਨੌਜਵਾਨ ਜ਼ਖ਼ਮੀ ਅਗਲੀ ਖ਼ਬਰ ਪਟਵਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਦੂਸਰੇ ਹਫ਼ਤੇ ਵੀ ਧਰਨਾ, ਤਹਿਸੀਲ ਕੰਪਲੈਕਸ ’ਚ ਸਰਕਾਰ ਵਿਰੋਧੀ ਨਾਅਰੇਬਾਜ਼ੀ
Ad Position 24