24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਬੀਬੀ ਰਜਨੀ ਸਕੂਲ ਪੱਟੀ ਵਿਖੇ ਆਰਥਿਕ ਜਾਗਰੂਕਤਾ ਤੇ ਸਾਈਬਰ ਸੁਰੱਖਿਆ ਸੰਬੰਧੀ ਵਿਸ਼ੇਸ਼ ਸੈਮੀਨਾਰ

ਪੱਟੀ, 23 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)—ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਚਲਾਈ ਜਾ ਰਹੀ ਸਿਰਮੌਰ ਸੰਸਥਾ ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ‘ਸਕਿਊਰਿਟੀਜ਼ ਐਂਡ ਐਕਸਚੇਂਜ ਬੋਰਡ ਆਫ਼ ਇੰਡੀਆ’ (ਸੇਬੀ) ਵਲੋਂ ਆਰਥਿਕ ਜਾਗਰੂਕਤਾ ਅਤੇ ਸਾਈਬਰ ਸੁਰੱਖਿਆ ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦੌਰਾਨ ਪ੍ਰਵੀਨ ਕੁਮਾਰ ਵਲੋਂ ਵਿਦਿਆਰਥੀਆਂ ਅਤੇ ਸਟਾਫ ਨੂੰ ਆਰਥਿਕ ਪੱਖੋਂ ਮਜ਼ਬੂਤ ਬਣਨ ਦੇ ਨਾਲ-ਨਾਲ ਆਨਲਾਈਨ ਧੋਖਾਧੜੀ ਅਤੇ ਸਾਈਬਰ ਅਪਰਾਧਾਂ ਤੋਂ ਆਪਣੇ ਆਪ ਨੂੰ ਸੁਰੱਖਿਅਤ ਰੱਖਣ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 24-09-2026
ਪੱਟੀ, 23 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)—ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਚਲਾਈ ਜਾ ਰਹੀ ਸਿਰਮੌਰ ਸੰਸਥਾ ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ‘ਸਕਿਊਰਿਟੀਜ਼ ਐਂਡ ਐਕਸਚੇਂਜ ਬੋਰਡ ਆਫ਼ ਇੰਡੀਆ’ (ਸੇਬੀ) ਵਲੋਂ ਆਰਥਿਕ ਜਾਗਰੂਕਤਾ ਅਤੇ ਸਾਈਬਰ ਸੁਰੱਖਿਆ ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦੌਰਾਨ ਪ੍ਰਵੀਨ ਕੁਮਾਰ ਵਲੋਂ ਵਿਦਿਆਰਥੀਆਂ ਅਤੇ ਸਟਾਫ ਨੂੰ ਆਰਥਿਕ ਪੱਖੋਂ ਮਜ਼ਬੂਤ ਬਣਨ ਦੇ ਨਾਲ-ਨਾਲ ਆਨਲਾਈਨ ਧੋਖਾਧੜੀ ਅਤੇ ਸਾਈਬਰ ਅਪਰਾਧਾਂ ਤੋਂ ਆਪਣੇ ਆਪ ਨੂੰ ਸੁਰੱਖਿਅਤ ਰੱਖਣ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਦੱਸਿਆ ਕਿ ਅਜੌਕੇ ਸਮੇਂ ਵਿਚ ਆਨਲਾਈਨ ਲੈਣ-ਦੇਣ ਵਧਣ ਕਾਰਨ ਸਾਈਬਰ ਸੁਰੱਖਿਆ ਪ੍ਰਤੀ ਸੁਚੇਤ ਰਹਿਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਬੈਂਕ ਖਾਤਿਆਂ, ਏ.ਟੀ.ਐਮ, ਓ.ਟੀ.ਪੀ, ਪਾਸਵਰਡ ਅਤੇ ਹੋਰ ਨਿੱਜੀ ਜਾਣਕਾਰੀ ਨੂੰ ਸੁਰੱਖਿਅਤ ਰੱਖਣ ਅਤੇ ਕਿਸੇ ਵੀ ਅਣਜਾਣ ਵਿਅਕਤੀ ਨਾਲ ਸਾਂਝੀ ਨਾ ਕਰਨ ਲਈ ਜਾਗਰੂਕ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਪ੍ਰਭਜੀਤ ਸਿੰਘ ਵਲੋਂ ਪ੍ਰਵੀਨ ਕੁਮਾਰ ਦਾ ਸੈਮੀਨਾਰ ਕਰਵਾਉਣ ਲਈ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪ੍ਰਿੰਸੀਪਲ ਪ੍ਰਭਜੀਤ ਸਿੰਘ ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਪੱਟੀ, ਪ੍ਰਿੰਸੀਪਲ ਬੀਬੀ ਗੁਰਮੀਤ ਕੌਰ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਦਿਆਲਪੁਰਾ ਸਮੇਤ ਦੋਵਾਂ ਸਕੂਲਾਂ ਦਾ ਸਮੂਹ ਸਟਾਫ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਅਮਰਪੁਰੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੀਆਂ ਅਧਿਆਪਕਾਂ ‘ਬੈਸਟ ਟੀਚਰ ਐਵਾਰਡ’ ਨਾਲ ਸਨਮਾਨਿਤ ਅਗਲੀ ਖ਼ਬਰ ਗੁਰਦੁਆਰਾ ਗੁਰੂ ਕਾ ਖੂਹ ਨੂੰ ਜਾਣ ਵਾਲੀ ਸੜਕ ਦੀ ਹਾਲਤ ਖਸਤਾ
Ad Position 24