ਖਾਲੜਾ ਪੁਲਿਸ ਵਲੋਂ ਪਿਸਟਲ ਸਮੇਤ 2 ਵਿਅਕਤੀ ਗ੍ਰਿਫ਼ਤਾਰ
ਖਾਲੜਾ, 23 ਸਤੰਬਰ (ਜੱਜਪਾਲ ਸਿੰਘ ਜੱਜ)— ਥਾਣਾ ਖਾਲੜਾ ਦੀ ਪੁਲਿਸ ਨੇ ਸੂਚਨਾ ਦੇ ਅਧਾਰ ’ਤੇ ਕਾਰਵਾਈ ਕਰਦੇ ਹੋਏ ਪਿਸਟਲ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਥਾਣਾ ਖਾਲੜਾ ਦੇ ਐੱਸ.
ਖਾਲੜਾ, 23 ਸਤੰਬਰ (ਜੱਜਪਾਲ ਸਿੰਘ ਜੱਜ)— ਥਾਣਾ ਖਾਲੜਾ ਦੀ ਪੁਲਿਸ ਨੇ ਸੂਚਨਾ ਦੇ ਅਧਾਰ ’ਤੇ ਕਾਰਵਾਈ ਕਰਦੇ ਹੋਏ ਪਿਸਟਲ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਥਾਣਾ ਖਾਲੜਾ ਦੇ ਐੱਸ.ਆਈ. ਦਿਲਬਾਗ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪਿੰਡ ਕਲਸੀਆਂ ਦੇ ਬਾਹਰਵਾਰ ਡਲੀਰੀ ਰੋਡ ’ਤੇ ਡਰੋਨ ਰਾਹੀਂ ਡਰੋਪਿੰਗ ਹੋਈ ਹੈ। ਜੇਕਰ ਸਰਚ ਕੀਤੀ ਜਾਵੇ ਤਾਂ ਕੋਈ ਵਸਤੂ ਬਰਾਮਦ ਹੋ ਸਕਦੀ ਹੈ ਤਾਂ ਤੁਰੰਤ ਉਹ ਪੁਲਿਸ ਪਾਰਟੀ ਸਮੇਤ ਦੱਸੀ ਹੋਈ ਜਗ੍ਹਾ ਉਪਰ ਪੁੱਜੇ, ਜਿਥੇ ਦੋ ਵਿਅਕਤੀ ਮੋਟਰਸਾਈਕਲ ’ਤੇ ਸਵਾਰ ਹੋ ਕੇ ਖੜੇ ਸਨ, ਜਿਨ੍ਹਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਇਕ ਪਿਸਟਲ 9 ਐੱਮ.ਐੱਮ. ਬਰੇਟਾ ਬਿਨਾ ਮੈਗਜੀਨ ਅਤੇ 2 ਮੋਬਾਈਲ ਫੋਨ ਬਰਾਮਦ ਹੋਏ ਹਨ। ਉਨ੍ਹਾਂ ਦੱਸਿਆ ਕਿ ਕਾਬੂ ਨੌਜਵਾਨਾਂ ਦੀ ਪਛਾਣ ਯੋਧਾ ਸਿੰਘ ਪੁੱਤਰ ਜੱਜ ਸਿੰਘ ਵਾਸੀ ਝੰਡੇਰ ਜ਼ਿਲ੍ਹਾ ਅੰਮ੍ਰਿਤਸਰ, ਗੁਰਕੋਮਲ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਮਜੀਠਾ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ, ਜਿਨ੍ਹਾਂ ਖਿਲਾਫ਼ ਥਾਣਾ ਖਾਲੜਾ ਵਿਖੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।