ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ
ਤਰਨ ਤਾਰਨ, 23 ਸਤੰਬਰ (ਇਕਬਾਲ ਸਿੰਘ ਸੋਢੀ)-ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਤਰਨ ਤਾਰਨ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਚੇਅਰਮੈਨ ਗੁਰਦੇਵ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ। ਉਨ੍ਹਾਂ ਦੇ ਨਾਲ ਦਵਿੰਦਰ ਸਿੰਘ ਗਰੇਵਾਲ, ਬਰਿੰਦਰਪਾਲ ਸਿੰਘ ਕੈਰੋਂ, ਬਖ਼ਸ਼ੀਸ਼ ਸਿੰਘ ਜਵੰਦਾ, ਤੇਜਿੰਦਰ ਸਿੰਘ ਕਲਾਂ ਆਦਿ ਸਨ।
ਤਰਨ ਤਾਰਨ, 23 ਸਤੰਬਰ (ਇਕਬਾਲ ਸਿੰਘ ਸੋਢੀ)-ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਤਰਨ ਤਾਰਨ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਚੇਅਰਮੈਨ ਗੁਰਦੇਵ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ। ਉਨ੍ਹਾਂ ਦੇ ਨਾਲ ਦਵਿੰਦਰ ਸਿੰਘ ਗਰੇਵਾਲ, ਬਰਿੰਦਰਪਾਲ ਸਿੰਘ ਕੈਰੋਂ, ਬਖ਼ਸ਼ੀਸ਼ ਸਿੰਘ ਜਵੰਦਾ, ਤੇਜਿੰਦਰ ਸਿੰਘ ਕਲਾਂ ਆਦਿ ਸਨ। ਮੀਟਿੰਗ ਵਿਚ ਚੇਅਰਮੈਨ ਵਲੋਂ ਵਿਚਾਰ ਰੱਖਦਿਆਂ ਕਿਹਾ ਗਿਆ ਕਿ ਸਾਂਝਾ ਮੁਲਾਜ਼ਮ ਮੰਚ ਅਤੇ ਸਾਂਝਾ ਮੁਲਾਜ਼ਮ ਤੇ ਪੈਨਸ਼ਨਰ ਫਰੰਟ ਦੇ ਜੋ ਕਨਵੀਨਰ ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਪੰਜਾਬ ਸਰਕਾਰ ਨਾਲ ਮੀਟਿੰਗ ਮਿਲਣ ਅਤੇ ‘ਟੇਬਲ ਟਾਕ’ ਕੀਤੀ ਜਾਂਦੀ ਹੈ। ਸਾਡੀਆਂ ਸਮੂਹਿਕ ਜਥੇਬੰਦੀਆਂ ਦੇ ਆਗੂਆਂ ਅਤੇ ਪੈਨਸ਼ਨਰਾਂ ਵਲੋਂ ਉਨ੍ਹਾਂ ਦੇ ਹਰ ਲਏ ਗਏ ਫ਼ੈਸਲੇ ਦਾ ਸਵਾਗਤ ਕੀਤਾ ਜਾਣਾ ਚਾਹੀਦਾ ਹੈ। ਸੂਬੇ ਦੇ ਕਨਵੀਨਰ ਸਾਹਿਬ ਅਤੇ ਸਾਰੇ ਆਗੂਆਂ ਨੂੰ ਬੇਨਤੀ ਹੈ ਕਿ ਸਰਕਾਰ ਨਾਲ ਗੱਲਬਾਤ ਦੇ ਨਾਲ-ਨਾਲ ਸੰਘਰਸ਼ ਅਤੇ ਕੋਰਟਾਂ ਦੇ ਰਾਹਾਂ ਨੂੰ ਵੀ ਮਜ਼ਬੂਤੀ ਨਾਲ ਪਕੜ ਬਣਾ ਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਦੀ ਪੂਰਤੀ ਕਰਵਾਈ ਜਾ ਸਕੇ। ਉਨ੍ਹਾਂ ਵੀਰਾਂ ਨੂੰ ਅਪੀਲ ਹੈ ਕਿ ਇਹ ਬਿਆਨਬਾਜ਼ੀ ਨਾ ਕੀਤੀ ਜਾਵੇ, ਤਾਂ ਜੋ ਪੂਰੇ ਪੰਜਾਬ ਦੀਆਂ ਜਥੇਬੰਦੀਆਂ ਦੀ ਏਕਤਾ ਬਣੀ ਰਹੇ।