24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਸੀ.ਆਈ.ਏ. ਸਟਾਫ਼ ਵਲੋਂ 902 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ

ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)—ਸੀ. ਆਈ.

Ad Position 21
No active advertisement
ਅਜੀਤ ਡੈਸਕ 24-09-2026
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)—ਸੀ.ਆਈ.ਏ.ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਕੀਤੀ ਕਾਰਵਾਈ ਦੌਰਾਨ 902 ਗ੍ਰਾਮ ਹੈਰੋਇਨ ਅਤੇ 200 ਰੁਪਏ ਦੀ ਡਰੱਗ ਮਨੀ ਸਮੇਤ ਇਕ ਵਿਅਕਤੀ ਨੂੰ ਗਿ੍ਫਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਸੀ.ਆਈ.ਏ.ਸਟਾਫ਼ ਦੇ ਏ.ਐੱਸ.ਆਈ. ਬਲਜਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐੱਸ.ਐੱਸ.ਪੀ. ਸੁਰਿੰਦਰ ਲਾਂਬਾ, ਐੱਸ.ਪੀ (ਡੀ) ਰਿਪੁਤਪਨ ਸਿੰਘ ਅਤੇ ਸੀ.ਆਈ.ਏ.ਸਟਾਫ਼ ਰੁਪਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾ ਤਹਿਤ ਉਨ੍ਹਾਂ ਵਲੋਂ ਖਾਲੜਾ ਦੇ ਵੱਖ-ਵੱਖ ਪਿੰਡਾਂ ਵਿਚ ਗਸ਼ਤ ਕੀਤੀ ਜਾ ਰਹੀ ਸੀ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਸੁਖਵਿੰਦਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਡੱਲ ਜੋ ਪਾਕਿਸਤਾਨ ਤੋਂ ਹੈਰੋਇਨ ਡਰੋਨ ਰਾਹੀਂ ਮੰਗਵਾ ਕੇ ਤਸਕਰੀ ਕਰਦਾ ਹੈ ਅਤੇ ਇਲਾਕੇ ਵਿਚ ਘੁੰਮ ਰਿਹਾ ਹੈ ਤਾਂ ਤੁਰੰਤ ਉਨ੍ਹਾਂ ਸੂਚਨਾ ਦੇ ਅਧਾਰ ’ਤੇ ਕਾਰਵਾਈ ਕਰਦਿਆਂ ਉਕਤ ਵਿਅਕਤੀ ਨੂੰ ਗਿ੍ਰਫ਼ਤਾਰ ਕਰਕੇ ਉਸ ਪਾਸੋਂ 902 ਗ੍ਰਾਮ ਹੈਰੋਇਨ, ਇਕ ਮੋਬਾਈਲ ਫੋਨ ਅਤੇ 200 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਥਾਣਾ ਖਾਲੜਾ ਵਿਖੇ ਉਕਤ ਕਾਬੂ ਕੀਤੇ ਵਿਅਕਤੀ ਖਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਖ਼ਰੀਦ ਦੇ ਢੁਕਵੇਂ ਪ੍ਰਬੰਧ ਕੀਤੇ ਜਾਣ- ਐਸ.ਕੇ.ਐਮ. ਅਗਲੀ ਖ਼ਬਰ ਐੱਨ.ਆਰ.ਆਈ. ਮਿਲਣੀ ਦੌਰਾਨ ਮਾਝੇ ਦੇ ਚਾਰ ਜ਼ਿਲ੍ਹਿਆਂ ਨਾਲ ਸੰਬੰਧਿਤ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣੀਆਂ
Ad Position 24