25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਸ੍ਰੀ ਗੋਇੰਦਵਾਲ ਸਾਹਿਬ ਦੇ ਮੇਲੇ ਮੌਕੇ 26 ਸਤੰਬਰ ਨੂੰ ਰੰਗਰੇਟਾ ਜਥੇਬੰਦੀਆਂ ਵਲੋਂ ਮਹੱਲਾ ਖੇਡਿਆ ਜਾਵੇਗਾ - ਭਾਈ ਵਿਰਸਾ ਸਿੰਘ ਖ਼ਾਲਸਾ

ਤਰਨ ਤਾਰਨ, 24 ਸਤੰਬਰ (ਹਰਿੰਦਰ ਸਿੰਘ)-ਗੋਇੰਦਵਾਲ ਸਾਹਿਬ ਦੇ 22 ਸਤੰਬਰ ਤੋਂ ਚੱਲ ਰਹੇ ਜੋੜ ਮੇਲੇ ਦੇ ਆਖਰੀ ਦਿਨ ਗੁਰੂ ਅਮਰਦਾਸ ਮਹਾਰਾਜ ਜੀ ਦੀ ਪਾਵਨ ਪਵਿੱਤਰ ਧਰਤੀ ਗੋਇੰਦਵਾਲ ਸਾਹਿਬ ਵਿਖੇ ਹਰ ਸਾਲ ਭਾਰੀ ਇਤਿਹਾਸਕ ਜੋੜ ਮੇਲਾ ਲੱਗਦਾ ਹੈ, ਅਖੰਡ ਪਾਠਾਂ ਦੇ ਭੋਗ ਪਾਏ ਜਾਂਦੇ ਹਨ, ਧਾਰਮਿਕ ਦੀਵਾਨ ਸਜਾਏ ਜਾਂਦੇ ਹਨ, ਜਿਸ ਵਿਚ ਪੰਥ ਪ੍ਰਸਿੱਧ ਬੁਲਾਰੇ ਤੇ ਸੰਤ ਮਹਾਂਪੁਰਸ਼ ਵਲੋਂ ਹਾਜ਼ਰੀ ਲਵਾ ਕੇ ਦੇਸ਼ਾਂ ਵਿਦੇਸ਼ਾਂ ਤੋਂ ਪਹੁੰਚੀ ਸੰਗਤਾਂ ਨੂੰ ਗੁਰੂ ਅਮਰਦਾਸ ਮਹਾਰਾਜ ਜੀ ਦੇ ਪਾਵਨ ਇਤਿਹਾਸ ਤੋਂ ਜਾਣੂੰ ਕਰਵਾਇਆ ਜਾਂਦਾ ਹੈ। ਇਸ ਸਬੰਧੀ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਦੱਸਿਆ ਕਿ ਜੋੜ ਮੇਲੇ ਦੇ ਆਖਰੀ ਦਿਨ ਅਕਾਲ ਪੁਰਖ ਦੀ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਵਲੋਂ ਸ਼ਾਨਦਾਰ ਮੁਹੱਲੇ ਦੇ ਪ੍ਰਦਰਸ਼ਨ ਰਾਹੀਂ ਨੌਜਵਾਨ ਪੀੜ੍ਹੀ ਨੂੰ ਜੰਗ ਜੂੰ ਖ਼ਾਲਸਾਈ ਖੇਡਾਂਂ ਦੇ ਪ੍ਰਦਰਸ਼ਨ ਰਾਹੀਂ ਸਿੱਖੀ ਦੇ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਨ ਵਾਲੀ ਚੱਲੀ ਆ ਰਹੀ ਸਲਾਨਾ ਮਰਿਆਦਾ ਅਨੁਸਾਰ ਜੋੜ ਮੇਲੇ ਦੇ ਆਖਰੀ ਦਿਨ 26 ਸਤੰਬਰ ਨੂੰ ਦਸਮੇਸ਼ ਤਰਨਾ ਦਲ ਵਲੋਂ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਦੀ ਅਗਵਾਈ ਹੇਠ ਕੱਢ ਕੇ ਨੌਜਵਾਨ ਪੀੜ੍ਹੀ ਘੌੜ ਸਵਾਰੀ, ਨੇਜ਼ਾਬਾਜ਼ੀ, ਗਤਕੇਬਾਜ਼ੀ, ਪੈਂਤੜੇ ਕੱਢਣੇ, ਨੰਗੀਆਂ ਤਲਵਾਰਾਂ ਨਾਲ ਗਤਕੇ ਦੇ ਜੌਹਰ, ਦੋ-ਦੋ, ਚਾਰ-ਚਾਰ ਘੌੜਿਆਂ ’ਤੇ ਇੱਕ ਸਵਾਰ ਦੌੜਾਂ ਲਵਾਉਣ ਵਰਗੀਆਂ ਜੰਗ ਜੂੰ ਖ਼ਾਲਸਾਈ ਖੇਡਾਂ ਦੇ ਪ੍ਰਦਰਸ਼ਨ ਰਾਹੀਂ ਸੰਗਤਾਂ ਨੂੰ ਸਿੱਖੀ ਦੇ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਿਆ ਜਾਵੇਗਾ ਅਤੇ ਇਸ ਮੌਕੇ ਦੇਗਾਂ ਸ਼ਰਦਾਈਆ ਤੇ ਤਰ੍ਹਾਂ ਤਰ੍ਹਾਂ ਦੇ ਪਦਾਰਥੀ ਲੰਗਰ ਅਤੁੱਟ ਵਰਤਾਏ ਜਾਣਗੇ।

Ad Position 21
No active advertisement
ਅਜੀਤ ਡੈਸਕ 25-09-2026
ਤਰਨ ਤਾਰਨ, 24 ਸਤੰਬਰ (ਹਰਿੰਦਰ ਸਿੰਘ)-ਗੋਇੰਦਵਾਲ ਸਾਹਿਬ ਦੇ 22 ਸਤੰਬਰ ਤੋਂ ਚੱਲ ਰਹੇ ਜੋੜ ਮੇਲੇ ਦੇ ਆਖਰੀ ਦਿਨ ਗੁਰੂ ਅਮਰਦਾਸ ਮਹਾਰਾਜ ਜੀ ਦੀ ਪਾਵਨ ਪਵਿੱਤਰ ਧਰਤੀ ਗੋਇੰਦਵਾਲ ਸਾਹਿਬ ਵਿਖੇ ਹਰ ਸਾਲ ਭਾਰੀ ਇਤਿਹਾਸਕ ਜੋੜ ਮੇਲਾ ਲੱਗਦਾ ਹੈ, ਅਖੰਡ ਪਾਠਾਂ ਦੇ ਭੋਗ ਪਾਏ ਜਾਂਦੇ ਹਨ, ਧਾਰਮਿਕ ਦੀਵਾਨ ਸਜਾਏ ਜਾਂਦੇ ਹਨ, ਜਿਸ ਵਿਚ ਪੰਥ ਪ੍ਰਸਿੱਧ ਬੁਲਾਰੇ ਤੇ ਸੰਤ ਮਹਾਂਪੁਰਸ਼ ਵਲੋਂ ਹਾਜ਼ਰੀ ਲਵਾ ਕੇ ਦੇਸ਼ਾਂ ਵਿਦੇਸ਼ਾਂ ਤੋਂ ਪਹੁੰਚੀ ਸੰਗਤਾਂ ਨੂੰ ਗੁਰੂ ਅਮਰਦਾਸ ਮਹਾਰਾਜ ਜੀ ਦੇ ਪਾਵਨ ਇਤਿਹਾਸ ਤੋਂ ਜਾਣੂੰ ਕਰਵਾਇਆ ਜਾਂਦਾ ਹੈ। ਇਸ ਸਬੰਧੀ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਦੱਸਿਆ ਕਿ ਜੋੜ ਮੇਲੇ ਦੇ ਆਖਰੀ ਦਿਨ ਅਕਾਲ ਪੁਰਖ ਦੀ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਵਲੋਂ ਸ਼ਾਨਦਾਰ ਮੁਹੱਲੇ ਦੇ ਪ੍ਰਦਰਸ਼ਨ ਰਾਹੀਂ ਨੌਜਵਾਨ ਪੀੜ੍ਹੀ ਨੂੰ ਜੰਗ ਜੂੰ ਖ਼ਾਲਸਾਈ ਖੇਡਾਂਂ ਦੇ ਪ੍ਰਦਰਸ਼ਨ ਰਾਹੀਂ ਸਿੱਖੀ ਦੇ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਨ ਵਾਲੀ ਚੱਲੀ ਆ ਰਹੀ ਸਲਾਨਾ ਮਰਿਆਦਾ ਅਨੁਸਾਰ ਜੋੜ ਮੇਲੇ ਦੇ ਆਖਰੀ ਦਿਨ 26 ਸਤੰਬਰ ਨੂੰ ਦਸਮੇਸ਼ ਤਰਨਾ ਦਲ ਵਲੋਂ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਦੀ ਅਗਵਾਈ ਹੇਠ ਕੱਢ ਕੇ ਨੌਜਵਾਨ ਪੀੜ੍ਹੀ ਘੌੜ ਸਵਾਰੀ, ਨੇਜ਼ਾਬਾਜ਼ੀ, ਗਤਕੇਬਾਜ਼ੀ, ਪੈਂਤੜੇ ਕੱਢਣੇ, ਨੰਗੀਆਂ ਤਲਵਾਰਾਂ ਨਾਲ ਗਤਕੇ ਦੇ ਜੌਹਰ, ਦੋ-ਦੋ, ਚਾਰ-ਚਾਰ ਘੌੜਿਆਂ ’ਤੇ ਇੱਕ ਸਵਾਰ ਦੌੜਾਂ ਲਵਾਉਣ ਵਰਗੀਆਂ ਜੰਗ ਜੂੰ ਖ਼ਾਲਸਾਈ ਖੇਡਾਂ ਦੇ ਪ੍ਰਦਰਸ਼ਨ ਰਾਹੀਂ ਸੰਗਤਾਂ ਨੂੰ ਸਿੱਖੀ ਦੇ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਿਆ ਜਾਵੇਗਾ ਅਤੇ ਇਸ ਮੌਕੇ ਦੇਗਾਂ ਸ਼ਰਦਾਈਆ ਤੇ ਤਰ੍ਹਾਂ ਤਰ੍ਹਾਂ ਦੇ ਪਦਾਰਥੀ ਲੰਗਰ ਅਤੁੱਟ ਵਰਤਾਏ ਜਾਣਗੇ। ਇਸ ਮੌਕੇ ਦਸਮੇਸ਼ ਤਰਨਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਨੇ ਸਮੂਹ ਸੰਗਤਾਂ ਨੂੰ ਮਹੱਲੇ ਵਿਚ ਪੁੱਜ ਕੇ ਗੁਰੂ ਅਮਰਦਾਸ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਲੋੜ ’ਤੇ ਜ਼ੋਰ ਦੇਣ ਦੀ ਬੇਨਤੀ ਕੀਤੀ। ਇਸ ਮੌਕੇ ਜਥੇਦਾਰ ਸਾਹਿਬਾਨਾਂ ਤੇ ਲਾਡਲੀਆਂ ਫੌਜਾਂ ਨੂੰ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਵਲੋਂ ਇਨਾਮ ਵੱਡੇ ਜਾਣਗੇ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਪੱਟੀ-ਤਰਨ ਤਾਰਨ ਸੜਕ ਜਲਦ ਮੁਕੰਮਲ ਨਾ ਹੋਈ ਤਾਂ ਕਾਂਗਰਸ ਪਾਰਟੀ ਦੇਵੇਗੀ ਧਰਨਾ - ਹਰਮਿੰਦਰ ਸਿੰਘ ਗਿੱਲ ਅਗਲੀ ਖ਼ਬਰ ਪ੍ਰਧਾਨ ਐਡਵੋਕੇਟ ਜੇ.ਐੱਸ. ਢਿੱਲੋਂ ਵਲੋਂ ਜ਼ਿਲ੍ਹਾ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਦਾ ਸਨਮਾਨ
Ad Position 24