26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਅਨਾਜ ਭੰਡਾਰ ਦੇ ਗੋਦਾਮਾਂ ’ਚੋਂ ਉੱਡ ਰਹੀ ਸੁਸਰੀ ਨੇ ਪਿੰਡ ਵਾਸੀਆਂ ਦਾ ਜਿਊਣਾ ਕੀਤਾ ਮੁਹਾਲ

ਕਿਸਾਨਾਂ-ਮਜ਼ਦੂਰਾਂ ਦੇ ਵਫ਼ਦ ਵਲੋਂ ਐੱਸ. ਡੀ.

Ad Position 21
No active advertisement
ਚੂਸਲੇਵੜ ਵਿਖੇ ਅਨਾਜ ਭੰਡਾਰ ਦੇ ਗੌਦਾਮਾਂ ’ਚੋਂ ਉੱਡ ਰਹੀ ਸੁਸਰੀ ਦੀ ਸਮੱਸਿਆ ਸੰਬੰਧੀ ਐੱਸ. ਡੀ. ਐੱਮ. ਦਫਤਰ ਪੱਟੀ ਵਿਖੇ ਮੰਗ-ਪੱਤਰ ਸੌਂਪਦੇ ਕਿਸਾਨ-ਮਜ਼ਦੂਰ ਆਗੂ। ਅਜੀਤ ਤਸਵੀਰ 26-09-2026
ਕਿਸਾਨਾਂ-ਮਜ਼ਦੂਰਾਂ ਦੇ ਵਫ਼ਦ ਵਲੋਂ ਐੱਸ. ਡੀ. ਐੱਮ. ਪੱਟੀ ਨੂੰ ਮੰਗ-ਪੱਤਰ, ਜਲਦ ਸਮੱਸਿਆ ਦੇ ਹੱਲ ਦਾ ਭਰੋਸਾ
ਪੱਟੀ, 25 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਸਥਾਨਕ ਸ਼ਹਿਰ ਤੋਂ ਥੋੜੀ ਦੂਰ ਪਿੰਡ ਚੂਸਲੇਵੜ ਵਿਖੇ ਸਥਿਤ ਅਨਾਜ ਭੰਡਾਰ ਦੇ ਗੁਦਾਮਾਂ ’ਚੋਂ ਵੱਡੀ ਮਾਤਰਾ ਵਿਚ ਉੱਡ ਰਹੀ ਸੁਸਰੀ ਨੇ ਆਸ-ਪਾਸ ਦੇ ਪਿੰਡਾਂ ਦੇ ਵਸਨੀਕਾਂ ਦਾ ਜਿਊਣਾ ਮੁਹਾਲ ਕਰ ਦਿੱਤਾ ਹੈ। ਸੁਸਰੀ ਦੀ ਸਮੱਸਿਆ ਕਾਰਨ ਚੂਸਲੇਵੜ, ਧਾਰੀਵਾਲ, ਬੋਪਾਰਾਏ, ਧਗਾਣਾ, ਕੁੱਲਾ, ਪੱਟੀ ਮੋੜ, ਠੱਕਰਪੁਰਾ, ਮਨਿਹਾਲਾ ਜੈ ਸਿੰਘ ਸਮੇਤ ਆਸ-ਪਾਸ ਦੀਆਂ ਬਹਿਕਾਂ ਦੇ ਲੋਕ ਬੇਹੱਦ ਪ੍ਰੇਸ਼ਾਨ ਹਨ। ਸੁਸਰੀ ਦੀ ਰੋਕਥਾਮ ਲਈ ਕੁੱਲ ਹਿੰਦ ਕਿਸਾਨ ਸਭਾ ਅਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਦੇ ਵਫ਼ਦ ਨੇ ਉਪ ਮੰਡਲ ਮੈਜਿਸਟਰੇਟ ਪੱਟੀ ਨੂੰ ਮੰਗ-ਪੱਤਰ ਸੌਂਪ ਕੇ ਇਸ ਸਮੱਸਿਆ ਦਾ ਤੁਰੰਤ ਹੱਲ ਕਰਨ ਦੀ ਮੰਗ ਕੀਤੀ। ਇਸ ਮੌਕੇ ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਬਚਿੱਤਰ ਸਿੰਘ ਜੋਣੇਕੇ, ਜ਼ਿਲ੍ਹਾ ਮੀਤ ਪ੍ਰਧਾਨ ਕਾ. ਕੁਲਦੀਪ ਸਿੰਘ ਚੂਸਲੇਵੜ, ਤਹਿਸੀਲ ਪੱਟੀ ਦੇ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਤਲਵੰਡੀ, ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਪ੍ਰੀਤਮ ਸਿੰਘ ਪੱਟੀ ਅਤੇ ਜ਼ਿਲ੍ਹਾ ਕਮੇਟੀ ਮੈਂਬਰ ਕਾਮਰੇਡ ਪ੍ਰਗਟ ਸਿੰਘ ਪੱਟੀ ਨੇ ਦੱਸਿਆ ਕਿ ਗੋਦਾਮਾਂ ਵਿਚੋਂ ਉੱਡ ਰਹੀ ਸੁਸਰੀ ਘਰਾਂ ਵਿਚ ਦਾਖ਼ਲ ਹੋ ਰਹੀ ਹੈ। ਰਾਤ ਸਮੇਂ ਰੋਟੀ ਬਣਾਉਣ ਲਈ ਆਟਾ ਗੁੰਨਣ ਸਮੇਂ ਵੀ ਸੁਸਰੀ ਆਟੇ ਵਿਚ ਡਿੱਗ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸੁਸਰੀ ਦੀ ਵੱਡੀ ਸਮੱਸਿਆ ਕਾਰਨ ਘਰਾਂ ਦੇ ਵਿਹੜਿਆਂ ਵਿਚ ਬੈਠਣਾ ਅਤੇ ਗਰਮੀ ਦੇ ਮੌਸਮ ਦੌਰਾਨ ਬਾਹਰ ਸੌਣਾ ਵੀ ਮੁਸ਼ਕਿਲ ਹੋ ਗਿਆ ਹੈ। ਇਲਾਕਾ ਵਾਸੀਆਂ ਨੇ ਦਾਅਵਾ ਕੀਤਾ ਕਿ ਸੁਸਰੀ ਕਾਰਨ ਲੋਕਾਂ ਨੂੰ ਸਿਹਤ ਸੰਬੰਧੀ ਮੁਸ਼ਕਿਲਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਆਗੂਆਂ ਨੇ ਕਿਹਾ ਕਿ ਇਲਾਕਾ ਵਾਸੀਆਂ ਦੀ ਇਸ ਗੰਭੀਰ ਸਮੱਸਿਆ ਨੂੰ ਦੇਖਦਿਆਂ ਗੋਦਾਮਾਂ ਵਿਚ ਸੁਸਰੀ ਦੀ ਰੋਕਥਾਮ ਲਈ ਤੁਰੰਤ ਪ੍ਰਭਾਵਸ਼ਾਲੀ ਉਪਰਾਲੇ ਕੀਤੇ ਜਾਣ ਅਤੇ ਆਲੇ-ਦੁਆਲੇ ਦੇ ਪਿੰਡਾਂ ਦੇ ਲੋਕਾਂ ਨੂੰ ਇਸ ਪ੍ਰੇਸ਼ਾਨੀ ਤੋਂ ਰਾਹਤ ਦਿਵਾਈ ਜਾਵੇ। ਇਸ ਮੌਕੇ ਸਰਮੈਲ ਸਿੰਘ, ਬਲਬੀਰ ਸਿੰਘ, ਦਿਲਬਾਗ ਸਿੰਘ, ਸੁਖਦਿਆਲ ਸਿੰਘ, ਗੁਰਪਾਲ ਸਿੰਘ , ਪਾਲ ਸਿੰਘ, ਅਵਤਾਰ ਸਿੰਘ, ਸੁਖਚੈਨ ਸਿੰਘ, ਬਾਬਾ ਗੁਰਜੰਟ ਸਿੰਘ, ਗੁਰਨਾਮ ਸਿੰਘ, ਗੁਰਵਿੰਦਰ ਸਿੰਘ ਸੋਨੂ, ਗੁਰ ਸਾਹਿਬ ਸਿੰਘ, ਜਗਰੂਪ ਸਿੰਘ, ਗੁਰਮੀਤ ਸਿੰਘ, ਸੁਖਬੀਰ ਸਿੰਘ, ਗੁਰਵਿੰਦਰ ਸਿੰਘ, ਨਿਸ਼ਾਨ ਸਿੰਘ, ਕੁਲਵਿੰਦਰ ਸਿੰਘ, ਮਨਜੀਤ ਸਿੰਘ, ਸਰੂਪ ਸਿੰਘ ਅਤੇ ਗੁਰਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੱਚੇ ਨਾਲ ਬਦਫੈਲੀ ਕਰਨ ’ਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਹੈਰੋਇਨ ਅਤੇ ਪਿਸਟਲਾਂ ਸਮੇਤ 8 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ
Ad Position 24