26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਗੁਰੂ ਅਮਰਦਾਸ ਜੀ ਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਗੋਇੰਦਵਾਲ ਸਾਹਿਬ, 25 ਸਤੰਬਰ (ਸਕੱਤਰ ਸਿੰਘ ਅਟਵਾਲ)-ਗੁਰੂ ਅਮਰਦਾਸ ਜੀ ਦੇ ਜੋਤਿ ਜੋਤਿ ਦਿਵਸ, ਸਾਲਾਨਾ ਜੋੜ ਮੇਲੇ ਜੱਗ ਨੂੰ ਮੁੱਖ ਰੱਖਦਿਆ ਜਥੇਦਾਰ ਬਾਬਾ ਦਲਬੀਰ ਸਿੰਘ ਵਲੋਂ ਆਪਣੇ ਗ੍ਰਹਿ ਵਿਖੇ ਧਾਰਮਿਕ ਸਮਾਗਮ ਕਰਵਾਇਆ। ਖੁੱਲ੍ਹੇ ਪੰਡਾਲ ਵਿਚ ਦੀਵਾਨ ਸਜਾਏ ਗਏ, ਜਿਸ ’ਚ ਕਵੀਸ਼ਰ ਜਥਿਆ ਨੇ ਕਵੀਸ਼ਰੀ ਰਾਹੀਂ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਿਆ ।

Ad Position 21
No active advertisement
ਅਜੀਤ ਡੈਸਕ 26-09-2026
ਗੋਇੰਦਵਾਲ ਸਾਹਿਬ, 25 ਸਤੰਬਰ (ਸਕੱਤਰ ਸਿੰਘ ਅਟਵਾਲ)-ਗੁਰੂ ਅਮਰਦਾਸ ਜੀ ਦੇ ਜੋਤਿ ਜੋਤਿ ਦਿਵਸ, ਸਾਲਾਨਾ ਜੋੜ ਮੇਲੇ ਜੱਗ ਨੂੰ ਮੁੱਖ ਰੱਖਦਿਆ ਜਥੇਦਾਰ ਬਾਬਾ ਦਲਬੀਰ ਸਿੰਘ ਵਲੋਂ ਆਪਣੇ ਗ੍ਰਹਿ ਵਿਖੇ ਧਾਰਮਿਕ ਸਮਾਗਮ ਕਰਵਾਇਆ। ਖੁੱਲ੍ਹੇ ਪੰਡਾਲ ਵਿਚ ਦੀਵਾਨ ਸਜਾਏ ਗਏ, ਜਿਸ ’ਚ ਕਵੀਸ਼ਰ ਜਥਿਆ ਨੇ ਕਵੀਸ਼ਰੀ ਰਾਹੀਂ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਿਆ । ਸੰਗਤਾਂ ਵਾਸਤੇ ਗੁਰੂ ਕੇ ਅਤੁੱਟ ਲੰਗਰ ਵਰਤਾਏ ਗਏ l ਇਸ ਮੌਕੇ ਬਾਬਾ ਦਲਬੀਰ ਸਿੰਘ ਵਲੋਂ ਆਏ ਹੋਏ ਪਤਵੰਤਿਆਂ ਨੂੰ ਸਿਰਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ, ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਕੁਲਦੀਪ ਸਿੰਘ ਲਹੌਰੀਆ, ਸਾਬਕਾ ਮੈਂਬਰ ਪੰਚਾਇਤ ਹਰਭਜਨ ਸਿੰਘ ਰਠੌਰ, ਯੂਥ ਆਗੂ ਵਰਿੰਦਰ ਸਿੰਘ ਜੋਤੀ, ਬਲਵਿੰਦਰ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ, ਡਾ. ਮੱਸਾ ਸਿੰਘ, ਜਗਤਾਰ ਸਿੰਘ, ਹਰਵਿੰਦਰ ਸਿੰਘ ਮੈਂਬਰ ਪੰਚਾਇਤ, ਰਜਿੰਦਰ ਸਿੰਘ ਫੌਜੀ, ਸੁਖਬੀਰ ਸਿੰਘ ਲੋਧੀ, ਬਲਕਾਰ ਬਾਰਾ, ਸ਼ੇਰ ਸਿੰਘ ਸਾਬਕਾ ਮੈਂਬਰ ਪੰਚਾਇਤ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਸੁਰਜਨ ਸਾਹਿਬ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਜ਼ੋਰਾਂ ’ਤੇ ਅਗਲੀ ਖ਼ਬਰ ਹਾਵਰਡ ਲੇਨ ਸੀਨੀਅਰ ਸਕੂਲ ਦੇ ਵਿਦਿਆਰਥੀਆਂ ਵਲੋਂ ਅੰਧ ਵਿਦਿਆਲੇ ਦਾ ਦੌਰਾ
Ad Position 24