28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਹੈਰੋਇਨ ਪੀਂਦੇ 5 ਵਿਅਕਤੀ ਗ੍ਰਿਫ਼ਤਾਰ

ਤਰਨ ਤਾਰਨ, 27 ਸਤੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਦੇ ਵੱਖ ਵੱਖ ਥਾਣਿਆਂ ਦੀ ਪੁਲਿਸ ਵਲੋਂ ਹੈਰੋਇਨ ਦਾ ਸੇਵਨ ਕਰਦੇ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਹੈਰੋਇਨ ਪੀਣ ਦਾ ਸਾਮਾਨ ਬਰਾਮਦ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.

Ad Position 21
No active advertisement
ਅਜੀਤ ਡੈਸਕ 28-09-2026
ਤਰਨ ਤਾਰਨ, 27 ਸਤੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਦੇ ਵੱਖ ਵੱਖ ਥਾਣਿਆਂ ਦੀ ਪੁਲਿਸ ਵਲੋਂ ਹੈਰੋਇਨ ਦਾ ਸੇਵਨ ਕਰਦੇ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਹੈਰੋਇਨ ਪੀਣ ਦਾ ਸਾਮਾਨ ਬਰਾਮਦ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਖਾਲੜਾ ਦੇ ਏ.ਐਸ.ਆਈ. ਸੁਖਵਿੰਦਰ ਸਿੰਘ ਗਸ਼ਤ ਦੇ ਸੰਬੰਧ ਵਿਚ ਕਸਬਾ ਖਾਲੜਾ ਵਿਖੇ ਮੌਜੂਦ ਸਨ ਤਾਂ ਉਨ੍ਹਾਂ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਥਾਣਾ ਮੰਡੀ ਖਾਲੜਾ ਵਿਚ ਬਣੇ ਕਮਰਿਆਂ ਵਿਚ ਤਿੰਨ ਨੌਜਵਾਨ, ਜੋ ਕਿ ਸ਼ੱਕੀ ਹਾਲਤ ਵਿਚ ਬੈਠੇ ਸਨ, ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਇਕ ਸਿਲਵਰ ਪੰਨੀ, ਇਕ ਲਾਈਟਰ, ਇਕ 10 ਰੁਪਏ ਦਾ ਨੋਟ ਰੋਲ ਕੀਤਾ ਹੋਇਆ ਬਰਾਮਦ ਕੀਤਾ। ਫੜੇ ਗਏ ਵਿਅਕਤੀਆਂ ਦੀ ਪਛਾਣ ਗਗਨਦੀਪ ਸਿੰਘ ਪੁੱਤਰ ਕੋਮਲ ਸਿੰਘ ਵਾਸੀ ਨਾਰਲੀ, ਮਨੀ ਕੁਮਾਰ ਪੁੱਤਰ ਅਜੈ ਕੁਮਾਰ ਵਾਸੀ ਪੱਤੀ ਲਹੀਆਂ ਕੀ ਸੁਰ ਸਿੰਘ, ਜੈਦੀਪ ਸਿੰਘ ਪੁੱਤਰ ਬਾਜ ਸਿੰਘ ਵਾਸੀ ਪੱਤੀ ਲਹੀਆਂ ਕੀ ਵਾਸੀ ਸੁਰ ਵਜੋਂ ਹੋਈ। ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਐਚ.ਸੀ. ਨਿਰਮਲਜੀਤ ਸਿੰਘ ਗਸ਼ਤ ਦੇ ਸੰਬੰਧ ਵਿਚ ਸਹਰਾਲੀ, ਠੱਠਾ, ਦਦੇਹਰ ਸਾਹਿਬ ਆਦਿ ਪਿੰਡਾਂ ਨੂੰ ਜਾ ਰਹੇ ਸਨ। ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਨੇੜੇ ਦਾਣਾ ਮੰਡੀ ਸਰਹਾਲੀ ਪਹੁੰਚੀ ਤਾਂ ਮੰਡੀ ਅੰਦਰ ਬਣੇ ਕਮਰੇ ਵਿਚ ਦੋ ਨੌਜਵਾਨ ਬੈਠੇ ਦਿਖਾਈ ਦਿੱਤੇ, ਜੋ ਕਿ ਹੈਰੋਇਨ ਪੀ ਰਹੇ ਸਨ। ਪੁਲਿਸ ਨੇ ਉਕਤ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਇਕ ਸਿਲਵਰ ਪੇਪਰ ਪੰਨੀ ਹੈਰੋਇਨ ਨਾਲ ਲਿੱਬੜੀ ਹੋਈ, ਇਕ ਲਾਈਟਰ ਅਤੇ ਇਕ ਨੋਟ 10 ਰੁਪਏ ਦਾ ਰੋਲ ਕੀਤਾ ਹੋਇਆ ਬਰਾਮਦ ਕੀਤਾ। ਫੜੇ ਗਏ ਵਿਅਕਤੀਆਂ ਦੀ ਪਛਾਣ ਕੁਲਦੀਪ ਸਿੰਘ ਉਰਫ਼ ਸੋਨਾ ਪੁੱਤਰ ਗੱਜਣ ਸਿੰਘ ਵਾਸੀ ਸਰਹਾਲੀ, ਗੁਰਦੀਪ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਪੱਤੀ ਜਿੰਮੀਦਾਰਾ ਸੁਹਾਵਾ ਵਜੋਂ ਹੋਈ।
Ad Position 22
No active advertisement
ਪਿਛਲੀ ਖ਼ਬਰ ਸਰਕਾਰ ਝੋਨੇ ਦੀ ਖਰੀਦ ਪ੍ਰਬੰਧਾਂ ਵਿਚ ਨਾਕਾਮਯਾਬ ਰਹੀ - ਸਾਬਕਾ ਵਿਧਾਇਕ ਭਲਾਈਪੁਰ ਅਗਲੀ ਖ਼ਬਰ ਸਰਕਾਰੀ ਬੈਂਕਾਂ ਦੀ ਤਿੰਨ ਦਿਨ ਦੀ ਹੜਤਾਲ ਦੇ ਐਲਾਨ ਮੌਕੇ ਐਤਵਾਰ ਨੂੰ ਖੁੱਲ੍ਹੇ ਰਹੇ ਤਰਨ ਤਾਰਨ ਦੇ ਬੈਂਕ
Ad Position 24