29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਭਗਤ ਸਿੰਘ ਦੀ ਸੋਚ ਨੂੰ ਅਪਣਾਉਣ ਦੀ ਲੋੜ - ਅਸ਼ਵਨੀ ਮਹਿਤਾ

ਪੱਟੀ, 28 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)– ਸ਼ਹੀਦ ਭਗਤ ਸਿੰਘ ਯਾਦਗਾਰੀ ਕਮੇਟੀ ਇਨਕਲਾਬ ਜ਼ਿੰਦਾਬਾਦ ਗਰੁੱਪ ਪੱਟੀ ਵਲੋਂ ਸ਼ਹੀਦੇ-ਆਜ਼ਮ ਭਗਤ ਸਿੰਘ ਦਾ 119 ਵਾਂ ਜਨਮ ਦਿਵਸ ਡਾ. ਰਾਕੇਸ਼ ਤ੍ਰੇਹਨ ਮੈਮੋਰੀਅਲ ਪਾਰਕ ਕਾਲਜ ਰੋਡ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।

Ad Position 21
No active advertisement
ਅਜੀਤ ਡੈਸਕ 29-09-2026
ਪੱਟੀ, 28 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)– ਸ਼ਹੀਦ ਭਗਤ ਸਿੰਘ ਯਾਦਗਾਰੀ ਕਮੇਟੀ ਇਨਕਲਾਬ ਜ਼ਿੰਦਾਬਾਦ ਗਰੁੱਪ ਪੱਟੀ ਵਲੋਂ ਸ਼ਹੀਦੇ-ਆਜ਼ਮ ਭਗਤ ਸਿੰਘ ਦਾ 119 ਵਾਂ ਜਨਮ ਦਿਵਸ ਡਾ. ਰਾਕੇਸ਼ ਤ੍ਰੇਹਨ ਮੈਮੋਰੀਅਲ ਪਾਰਕ ਕਾਲਜ ਰੋਡ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਭਗਤ ਸਿੰਘ ਦੀ ਤਸਵੀਰ ’ਤੇ ਸ਼ਰਧਾ ਦੇ ਫੁੱਲ ਅਰਪਿਤ ਕੀਤੇ ਗਏ। ਸਮਾਗਮ ਵਿਚ ਇਲਾਕੇ ਦੇ ਲੋਕਾਂ ਤੋਂ ਇਲਾਵਾ ਵੱਖ-ਵੱਖ ਰਾਮਲੀਲਾ ਕਲੱਬਾਂ, ਜੈ ਮਾਂ ਚਿੰਤਪੁਰਨੀ ਮੈਨੇਜਿੰਗ ਕਮੇਟੀ ਅਤੇ ਸਮਾਜ ਸੇਵੀ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਮਾਸਟਰ ਸੁਖਦੇਵ ਰਾਜ ਸ਼ਰਮਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਛੋਟੀ ਉਮਰ ਵਿਚ ਦੇਸ਼ ਦੀ ਆਜ਼ਾਦੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ ਅਤੇ ਉਨ੍ਹਾਂ ਦੀ ਜੀਵਨੀ ’ਤੇ ਵਿਚਾਰ ਅੱਜ ਵੀ ਨੌਜਵਾਨਾਂ ਲਈ ਪ੍ਰੇਰਣਾ ਦਾ ਸਰੋਤ ਹਨ। ਅਸ਼ਵਨੀ ਕੁਮਾਰ ‘ਕਾਲਾ’ ਮਹਿਤਾ ਨੇ ਕਿਹਾ ਕਿ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੇ ਅੰਗਰੇਜ਼ੀ ਹਕੂਮਤ ਖ਼ਿਲਾਫ਼ ਸੰਘਰਸ਼ ਕਰਦਿਆਂ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕੀਤਾ। ਉਨ੍ਹਾਂ ਪੱਟੀ ਵਿਚ ਸ਼ਹੀਦ ਭਗਤ ਸਿੰਘ ਦਾ ਬੁੱਤ ਸਥਾਪਿਤ ਕਰਨ ਦੀ ਮੰਗ ਕਰਦਿਆਂ ਗਾਂਧੀ ਸੱਧ ਚੌਕ ਸਥਿਤ ਲਾਇਬ੍ਰੇਰੀ ਵਿਚ ਭਗਤ ਸਿੰਘ ਨਾਲ ਸਬੰਧਤ ਸਾਹਿਤ ਰੱਖਣ ਦੀ ਅਪੀਲ ਕੀਤੀ । ਇਸ ਮੌਕੇ ਬੱਲੂ ਮਹਿਤਾ, ਪ੍ਰਵੀਨ ਧਵਨ, ਡਾ. ਦੇਸ ਰਾਜ ਬਧਵਾਰ, ਪ੍ਰਿੰਸੀਪਲ ਹਰਦੀਪ ਸਿੰਘ, ਮੁਕੇਸ਼ ਜੋਸ਼ੀ ਸੇਵਾਮੁਕਤ ਜ਼ਿਲ੍ਹਾ ਸਿੱਖਿਆ ਅਫਸਰ, ਰਾਜੇਸ਼ ਕੁਮਾਰ ਸ਼ਰਮਾ, ਅਮਨੀਸ਼ ਬੱਤਰਾ, ਸੁਭਾਸ਼ ਸ਼ਰਮਾ, ਜਸਬੀਰ ਸਿੰਘ, ਹੀਰਾ ਸਿੰਘ, ਹਰਜੀਤ ਸਿੰਘ, ਕੁਲਬੀਰ ਸਿੰਘ ਲਾਲੀ ਆੜ੍ਹਤੀਆ, ਵਿਜੇ ਕੁਮਾਰ, ਯੋਧਬੀਰ ਸ਼ਰਮਾ, ਕੁਲਦੀਪ ਰਾਏ, ਗੁਰਸੇਵਕ ਸਿੰਘ, ਰਛਪਾਲ ਬੇਦੀ, ਬੂਟਾ ਸਿੰਘ, ਸੁਖਦੇਵ ਸਿੰਘ, ਮੇਜਰ ਸਿੰਘ ਸਮੇਤ ਪੈਨਸ਼ਨਰ ਐਸੋਸੀਏਸ਼ਨ ਦੇ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 35ਵੇਂ ਕੰਨਿਆ ਦਾਨ ਸਮਾਗਮ ਸੰਬੰਧੀ ਸਿਟੀਜ਼ਨ ਕੌਂਸਲ ਦੀ ਮੀਟਿੰਗ ਅਗਲੀ ਖ਼ਬਰ ਤਿਉਹਾਰਾਂ ਦੌਰਾਨ ਮਠਿਆਈਆਂ ਦੀ ਗੁਣਵੱਤਾ ਨੂੰ ਬਰਕਰਾਰ ਰੱਖਿਆ ਜਾਵੇ - ਵਧੀਕ ਡਿਪਟੀ ਕਮਿਸ਼ਨਰ
Ad Position 24