28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨ ’ਤੇ ਨਸ਼ੇ ਦੇ ਕੋਹੜ ਦਾ ਹੋਵੇਗਾ ਸਫ਼ਾਇਆ - ਰਜਨੀਸ਼ ਧੀਮਾਨ

ਮੀਆਂਵਿੰਡ, 28 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)-ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਨੌਜ਼ਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਦੇ ਮਕਸਦ ਨਾਲ ਭਾਰਤੀ ਜਨਤਾ ਪਾਰਟੀ ਵਲੋਂ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਹਲਕਾ ਬਾਬਾ ਬਕਾਲਾ ਸਾਹਿਬ ਵਿਖੇ ਪੁੱਜਣ ਤੇ ਹਲਕੇ ਦੇ ਇੰਚਾਰਜ ਸਾਬਕਾ ਰਾਜ ਮੰਤਰੀ ਅਤੇ ਭਾਜਪਾ ਦੇ ਸੂਬਾ ਸਕੱਤਰ ਮਨਜੀਤ ਸਿੰਘ ਮੰਨਾ ਵਲੋਂ ਕਰਵਾਏ ਗਏ ਇਕੱਠ ਨੇ ਵੱਡੀ ਰੈਲੀ ਦਾ ਰੂਪ ਧਾਰ ਲਿਆ। ਇਸ ਇਕੱਠ ਨੂੰ ਸੰਬੋਧਨ ਕਰਦਿਆਂ ਰਜਨੀਸ਼ ਧੀਮਾਨ ਜਰਨਲ ਸਕੱਤਰ ਪੰਜਾਬ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਭਾਵੇਂ ਕਿਸੇ ਇਕ ਪਾਰਟੀ ਜਾਂ ਸਰਕਾਰ ਦੀ ਨਹੀਂ ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ, ਪਰ ਅਫਸੋਸ ਹੈ ਕਿ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਪੰਜਾਬ ਨੂੰ ਨਸ਼ਾ ਮੁਕਤ ਕਰਨ ਵਾਲੀ ਆਮ ਆਦਮੀ ਪਾਰਟੀ ਆਪਣੇ ਗੋਡੇ ਟੇਕ ਚੁੱਕੀ ਹੈ।

Ad Position 21
No active advertisement
ਅਜੀਤ ਡੈਸਕ 29-09-2026
ਮੀਆਂਵਿੰਡ, 28 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)-ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਨੌਜ਼ਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਦੇ ਮਕਸਦ ਨਾਲ ਭਾਰਤੀ ਜਨਤਾ ਪਾਰਟੀ ਵਲੋਂ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਹਲਕਾ ਬਾਬਾ ਬਕਾਲਾ ਸਾਹਿਬ ਵਿਖੇ ਪੁੱਜਣ ਤੇ ਹਲਕੇ ਦੇ ਇੰਚਾਰਜ ਸਾਬਕਾ ਰਾਜ ਮੰਤਰੀ ਅਤੇ ਭਾਜਪਾ ਦੇ ਸੂਬਾ ਸਕੱਤਰ ਮਨਜੀਤ ਸਿੰਘ ਮੰਨਾ ਵਲੋਂ ਕਰਵਾਏ ਗਏ ਇਕੱਠ ਨੇ ਵੱਡੀ ਰੈਲੀ ਦਾ ਰੂਪ ਧਾਰ ਲਿਆ। ਇਸ ਇਕੱਠ ਨੂੰ ਸੰਬੋਧਨ ਕਰਦਿਆਂ ਰਜਨੀਸ਼ ਧੀਮਾਨ ਜਰਨਲ ਸਕੱਤਰ ਪੰਜਾਬ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਭਾਵੇਂ ਕਿਸੇ ਇਕ ਪਾਰਟੀ ਜਾਂ ਸਰਕਾਰ ਦੀ ਨਹੀਂ ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ, ਪਰ ਅਫਸੋਸ ਹੈ ਕਿ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਪੰਜਾਬ ਨੂੰ ਨਸ਼ਾ ਮੁਕਤ ਕਰਨ ਵਾਲੀ ਆਮ ਆਦਮੀ ਪਾਰਟੀ ਆਪਣੇ ਗੋਡੇ ਟੇਕ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ ਆਪ ਕਹਿ ਰਹੇ ਹਨ ਕਿ ਸਾਡੀ ਸਰਕਾਰ ਨਸ਼ੇ ਨੂੰ ਰੋਕਣ ਵਿਚ ਨਾਕਾਮਯਾਬ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨ ’ਤੇ ਨਸ਼ੇ ਦੇ ਕੋਹੜ ਦਾ ਸਫਾਇਆ ਕੀਤਾ ਜਾਵੇਗਾ। ਇਸ ਮੌਕੇ ਸੰਬੋਧਨ ਕਰਦੇ ਹੋਏ ਸੂਬਾ ਮੀਤ ਪ੍ਰਧਾਨ ਰਵੀਕਰਨ ਸਿੰਘ ਕਾਹਲੋਂ ਨੇ ਕਿਹਾ ਕਿ ਨੌਜ਼ਵਾਨਾਂ ਨੂੰ ਨਸ਼ੇ ਤੋਂ ਬਚਾਉਣ ਲਈ ਹੁਣ ਭਾਜਪਾ ਦੀ ਸਰਕਾਰ ਬਣਾਉਣੀ ਜ਼ਰੂਰੀ ਹੋ ਗਈ ਹੈ। ਇਸ ਮੌਕੇ ਸੂਬਾ ਸਕੱਤਰ ਸੂਰਜ਼ ਭਾਰਦਵਾਜ ਅਤੇ ਸੂਬਾ ਸਕੱਤਰ ਮਨਜੀਤ ਸਿੰਘ ਮੰਨਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਯੂ.ਪੀ. ਇਕ ਅਜਿਹਾ ਸੂਬਾ ਸੀ, ਜਿਸ ਵਿਚ ਵੱਡੇ-ਵੱਡੇ ਮਾਫੀਏ, ਗੈਂਗਸਟਰਾਂ ਦਾ ਰਾਜ ਸੀ, ਦਿਨ ਦਿਹਾੜੇ ਲੋਕਾਂ ਨੂੰ ਲੁੱਟ ਲਿਆ ਜਾਂਦਾ ਸੀ, ਪਰ ਸਰਕਾਰ ਬਣਦਿਆਂ ਹੀ ਯੋਗੀ ਸਰਕਾਰ ਨੇ ਇਨ੍ਹਾਂ ਦਾ ਸਫਾਇਆ ਕਰ ਦਿੱਤਾ ਤੇ ਹੁਣ ਪੰਜਾਬ ਦੇ ਲੋਕ ਵੀ ਚਾਹੁੰਦੇ ਹਨ ਕਿ ਸਾਨੂੰ ਯੂ.ਪੀ. ਵਰਗਾ ਰਾਜ ਮਿਲੇ। ਇਸ ਮੌਕੇ ਪੁੱਜੇ ਭਾਜਪਾ ਆਗੂਆਂ ਵਿਚ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਕੰਵਰਬੀਰ ਸਿੰਘ ਮੰਜ਼ਿਲ, ਜ਼ਿਲ੍ਹਾ ਇੰਚਾਰਜ ਰਣਜੀਤ ਸਿੰਘ ਖੋਜੇਵਾਲ, ਸਹਿ ਪ੍ਰਭਾਰੀ ਮਾਨਵ ਤਨੇਜਾ, ਜ਼ਿਲ੍ਹਾ ਜਰਨਲ ਸੈਕਟਰੀ ਰਜੇਸ਼ ਟਾਂਗਰੀ, ਚੇਅਰਮੈਨ ਰਣਜੀਤ ਸਿੰਘ ਮੀਆਂਵਿੰਡ, ਸਰਕਲ ਪ੍ਰਧਾਨ ਕਰਮ ਸਿੰਘ ਖਲਚੀਆਂ, ਸਰਕਲ ਪ੍ਰਧਾਨ ਸਰਬਰਿੰਦਰ ਸਿੰਘ ਬੌਬੀ ਬੋਦੇਵਾਲ, ਸਰਕਲ ਪ੍ਰਧਾਨ ਲਾਟ ਚਾਂਦ ਬਿਆਸ, ਸਰਕਲ ਪ੍ਰਧਾਨ ਕੈਪਟਨ ਜਸਪਾਲ ਸਿੰਘ ਤਖਤੂਚੱਕ, ਸਰਕਲ ਪ੍ਰਧਾਨ ਗੁਰਚਰਨ ਸਿੰਘ ਸਠਿਆਲਾ, ਸਰਕਲ ਪ੍ਰਧਾਨ ਰਜੇਸ਼ ਕੁਮਾਰ ਦੁਨਿਆਲ, ਸਾਬਕਾ ਸਰਪੰਚ ਤਰਲੋਕ ਸਿੰਘ ਜਵੰਦਪੁਰ, ਸਾਬਕਾ ਸਰਪੰਚ ਪਰਮਜੀਤ ਸਿੰਘ ਸਰਾਂ, ਸਲਵਿੰਦਰ ਸਿੰਘ ਢੋਟਾ ਸਮੇਤ ਹਲਕੇ ਦੇ ਸਮੂਹ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਸਨਪਾਲ ਗੋਤ ਦੇ ਜਠੇਰਿਆਂ ਦਾ ਮੇਲਾ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਜਥੇਦਾਰ ਤੇਜਾ ਸਿੰਘ ਭੁੱਚਰ ਜੀ ਦੀ ਸਾਲਾਨਾ ਯਾਦ ਨੂੰ ਸਮਰਪਿਤ ਧਾਰਮਿਕ ਮੁਕਾਬਲੇ ਪਿੰਡ ਭੁੱਚਰ ਵਿਖੇ 1 ਅਕਤੂਬਰ ਨੂੰ
Ad Position 24