28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਸਟੇਟ ਕਮੇਟੀ ਦੀ ਮੀਟਿੰਗ

ਖਡੂਰ ਸਾਹਿਬ, 28 ਸਤੰਬਰ (ਰਸ਼ਪਾਲ ਸਿੰਘ ਕੁਲਾਰ)—ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਸਟੇਟ ਕਮੇਟੀ ਦੀ ਮੀਟਿੰਗ ਹੋਈ। ਜਿਸ ਵਿਚ ਜਥੇਬੰਦੀ ਦੀ ਕਾਰਜ ਪ੍ਰਣਾਲੀ, ਮੁਲਾਜ਼ਮਾਂ ਦੇ ਕੰਮਾਂ ਸੰਬੰਧੀ, ਜਥੇਬੰਦਕ ਸਰਗਰਮੀਆਂ ਅਤੇ ਆਉਣ ਵਾਲੇ ਸੰਘਰਸ਼ਾਂ ਬਾਰੇ ਗੰਭੀਰਤਾ ਨਾਲ ਵਿਚਾਰ ਵਿਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 29-09-2026
ਖਡੂਰ ਸਾਹਿਬ, 28 ਸਤੰਬਰ (ਰਸ਼ਪਾਲ ਸਿੰਘ ਕੁਲਾਰ)—ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਸਟੇਟ ਕਮੇਟੀ ਦੀ ਮੀਟਿੰਗ ਹੋਈ। ਜਿਸ ਵਿਚ ਜਥੇਬੰਦੀ ਦੀ ਕਾਰਜ ਪ੍ਰਣਾਲੀ, ਮੁਲਾਜ਼ਮਾਂ ਦੇ ਕੰਮਾਂ ਸੰਬੰਧੀ, ਜਥੇਬੰਦਕ ਸਰਗਰਮੀਆਂ ਅਤੇ ਆਉਣ ਵਾਲੇ ਸੰਘਰਸ਼ਾਂ ਬਾਰੇ ਗੰਭੀਰਤਾ ਨਾਲ ਵਿਚਾਰ ਵਿਟਾਂਦਰਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਰਵੇਲ ਸਿੰਘ ਸਹਾਏਪੁਰ ਨੇ ਦੱਸਿਆ ਕਿ ਵਿੱਤ ਮੰਤਰੀ ਅਤੇ ਪਾਵਰਕਾਮ ਅਧਿਕਾਰੀਆਂ ਨਾਲ ਜੁਆਇੰਟ ਫੋਰਮ ’ਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਨਾਲ 26 ਜੂਨ ਨੂੰ ਮੀਟਿੰਗ ਹੋਈ ਸੀ ਪਰ ਪਾਵਰਕਾਮ ਦੇ ਅਧਿਕਾਰੀਆਂ ਵਲੋਂ ਹੋਈਆਂ ਸਹਿਮਤੀਆਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਮੰਗ ਕੀਤੀ ਕਿ ਪੁਲਿਸ ਵਲੋਂ ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਪੰਜਾਬ ਦੇ ਸੀਨੀਅਰ ਆਗੂ ਇਕਬਾਲ ਸਿੰਘ ਬੱਲ ਵਿਰੁੱਧ ਜੋ ਝੂਠਾ ਕੇਸ ਦਰਜ ਕੀਤਾ ਗਿਆ ਹੈ, ਉਸ ਨੂੰ ਰੱਦ ਕੀਤਾ ਜਾਵੇ। ਮੀਟਿੰਗ ਵਿਚ ਸੂਬਾ ਸਕੱਤਰ ਹਰਦੇਵ ਸਿੰਘ ਨਾਗੋਕੇ, ਗੁਰਬਚਨ ਸਿੰਘ ਬਾਠ, ਦਲਬੀਰ ਸਿੰਘ ਵਿੱਤ ਸਕੱਤਰ, ਮਨਜੀਤ ਸਿੰਘ, ਰਸ਼ਪਾਲ ਸਿੰਘ ਸੀਨੀਅਰ ਮੀਤ ਪ੍ਰਧਾਨ, ਸੁਖਵਿੱੰਦਰ ਸਿੰਘ ਗਿੱਲ, ਜਸਵਿੰਦਰ ਸਿੰਘ ਗਿੱਲ, ਦਿਲਬਾਗ ਸਿੰਘ ਬੁੱਟਰ, ਧਰਮਬੀਰ ਸਿੰਘ, ਅਮਲੋਕ ਸਿੰਘ, ਨਰਿੰਦਰ ਸਿੰਘ ਜੋਧਪੁਰੀ, ਅਮਰਜੀਤ ਸਿੰਘ, ਚਰਨਜੀਤ ਸਿੰਘ ਝਬਾਲ, ਸੁਰਜੀਤ ਸਿੰਘ, ਜਗਦੀਪ ਸਿੰਘ, ਗੁਰਪਾਲ ਸਿੰਘ, ਕਸ਼ਮੀਰ ਸਿੰਘ, ਬੁੱਧ ਸਿੰਘ, ਸੁਖਚੈਨ ਸਿੰਘ, ਰਤਨ ਸਿੰਘ, ਜਤਿੰਦਰ ਸਿੰਘ, ਗੁਰਪਾਲ ਸਿੰਘ ਆਦਿ ਮੌਜੂਦ ਸਨ। ਇਸ ਮੌਕੇ ਸਰਬਸੰਮਤੀ ਨਾਲ ਰਾਜਵਿੰਦਰ ਸਿੰਘ ਨੂੰ ਸਟੇਟ ਕਮੇਟੀ ਵਿਚ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸ਼ੇਰੋਂ ਖੰਡ ਮਿੱਲ ਮੋਰਚਾ 131ਵੇਂ ਦਿਨ ਵੀ ਜਾਰੀ ਸ਼ਹੀਦ ਭਗਤ ਸਿੰਘ ਨੂੰ 119ਵੇਂ ਜਨਮ ਦਿਨ ’ਤੇ ਕੀਤਾ ਯਾਦ ਅਗਲੀ ਖ਼ਬਰ ਨੰਨ੍ਹੀ ਫੈਂਸਰ ਗੁਰਸਿਦਕ ਨੇ ਸਕੂਲ ਦਾ ਨਾਂਅ ਰੌਸ਼ਨ ਕੀਤਾ
Ad Position 24