ਹਲਕਾ ਪੱਟੀ ਦੇ ਪਿੰਡ ਕੈਰੋਂ ਵਿਖੇ 36 ਪਰਿਵਾਰ ਹਰਮਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਕਾਂਗਰਸ ’ਚ ਹੋਏ ਸ਼ਾਮਿਲ
ਪੱਟੀ, 29 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਵਿਧਾਨ ਸਭਾ ਹਲਕਾ ਪੱਟੀ ਦੇ ਕੈਰੋਂ ਵਿਖੇ ਕਾਂਗਰਸੀ ਆਗੂ ਗੁਰਵਿੰਦਰ ਸਿੰਘ ਤੋਤਾ ਦੀ ਪ੍ਰੇਰਨਾ ਸਦਕਾ 36 ਪਰਿਾਵਾਰਾਂ ਨੇ ਸੱਤਾ ਧਿਰ ਪਾਰਟੀ ਛੱਡ ਕੇ ਸਾਬਕਾ ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਕਾਗਰਸ ਪਾਰਟੀ ਵਿਚ ਸ਼ਾਮਿਲ ਹੋਏ, ਜਿਨ੍ਹਾਂ ਵਿਚ ਗੁਰਜਿੰਦਰ ਸਿੰਘ, ਗੁਰਦਰਸ਼ਨ ਲਾਲ, ਗੁਰਚਰਨ ਸਿੰਘ, ਰਣਜੀਤ ਸਿੰਘ ਭੋਲਾ, ਮਨਜੀਤ ਸਿੰਘ ਜੀਤ, ਸੁਖਵਿੰਦਰ ਸਿੰਘ ਗੋਲਡੀ, ਨਿਰਮਲ ਸਿੰਘ, ਕਾਰਜ ਸਿੰਘ, ਦਰਸ਼ਨ ਸਿੰਘ, ਹੀਰਾ ਸਿੰਘ, ਗੁਰਵਿੰਦਰ ਸਿੰਘ ਹੱਬੋਕੇ ਪੱਤੀ, ਅਮਰੀਕ ਸਿੰਘ, ਕਮਲਜੀਤ ਸਿੰਘ, ਕਰਨ ਸਿੰਘ, ਬਿੱਟੂ ਅਤੇ ਸੁਖਬੀਰ ਸਿੰਘ ਦੇ ਨਾਂਅ ਵਰਨਣਯੋਗ ਹਨ। ਇਸ ਮੌਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਜੀ ਆਇਆ ਕਹਿੰਦਿਆਂ ਹੋਇਆਂ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਇਹ ਸਭ ਕਾਂਗਰਸ ਸਰਕਾਰ ਸਮੇਂ ਕੀਤੇ ਗਏ ਅਲੌਕਿਕ ਕੰਮਾਂ ਦਾ ਨਤੀਜਾ ਹੈ ਕਿ ਪੱਟੀ ਹਲਕੇ ਦੇ ਲੋਕ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ।
ਪੱਟੀ, 29 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਵਿਧਾਨ ਸਭਾ ਹਲਕਾ ਪੱਟੀ ਦੇ ਕੈਰੋਂ ਵਿਖੇ ਕਾਂਗਰਸੀ ਆਗੂ ਗੁਰਵਿੰਦਰ ਸਿੰਘ ਤੋਤਾ ਦੀ ਪ੍ਰੇਰਨਾ ਸਦਕਾ 36 ਪਰਿਾਵਾਰਾਂ ਨੇ ਸੱਤਾ ਧਿਰ ਪਾਰਟੀ ਛੱਡ ਕੇ ਸਾਬਕਾ ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਕਾਗਰਸ ਪਾਰਟੀ ਵਿਚ ਸ਼ਾਮਿਲ ਹੋਏ, ਜਿਨ੍ਹਾਂ ਵਿਚ ਗੁਰਜਿੰਦਰ ਸਿੰਘ, ਗੁਰਦਰਸ਼ਨ ਲਾਲ, ਗੁਰਚਰਨ ਸਿੰਘ, ਰਣਜੀਤ ਸਿੰਘ ਭੋਲਾ, ਮਨਜੀਤ ਸਿੰਘ ਜੀਤ, ਸੁਖਵਿੰਦਰ ਸਿੰਘ ਗੋਲਡੀ, ਨਿਰਮਲ ਸਿੰਘ, ਕਾਰਜ ਸਿੰਘ, ਦਰਸ਼ਨ ਸਿੰਘ, ਹੀਰਾ ਸਿੰਘ, ਗੁਰਵਿੰਦਰ ਸਿੰਘ ਹੱਬੋਕੇ ਪੱਤੀ, ਅਮਰੀਕ ਸਿੰਘ, ਕਮਲਜੀਤ ਸਿੰਘ, ਕਰਨ ਸਿੰਘ, ਬਿੱਟੂ ਅਤੇ ਸੁਖਬੀਰ ਸਿੰਘ ਦੇ ਨਾਂਅ ਵਰਨਣਯੋਗ ਹਨ। ਇਸ ਮੌਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਜੀ ਆਇਆ ਕਹਿੰਦਿਆਂ ਹੋਇਆਂ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਇਹ ਸਭ ਕਾਂਗਰਸ ਸਰਕਾਰ ਸਮੇਂ ਕੀਤੇ ਗਏ ਅਲੌਕਿਕ ਕੰਮਾਂ ਦਾ ਨਤੀਜਾ ਹੈ ਕਿ ਪੱਟੀ ਹਲਕੇ ਦੇ ਲੋਕ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ। ਇਸ ਮੌਕੇ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਫਿਰ ਤੋਂ ਕਾਂਗਰਸ ਸਰਕਾਰ ਆਉਣ ’ਤੇ ਪਿਛਲੀ ਵਾਰੀ ਨਾਲੋਂ ਵੀ ਵੱਧ ਚੜ ਕੇ ਹਲਕੇ ਦਾ ਵਿਕਾਸ ਕੀਤਾ ਜਾਵੇਗਾ। ਇਸ ਮੌਕੇ ਸੁਖਵਿੰਦਰ ਸਿੰਘ ਸਿੱਧੂ ਸਾਬਕਾ ਚੇਅਰਮੈਨ, ਦਲਬੀਰ ਸਿੰਘ ਸੇਖੋ ਸਾਬਕਾ ਪ੍ਰਧਾਨ ਨਗਰ ਕੌਸਲ ਪੱਟੀ, ਐਡ. ਜਗਮੀਤ ਸਿੰਘ ਕੌਂਸਲਰ, ਸੁਖਵਿੰਦਰ ਸਿੰਘ ਸੰਗਵਾਂ ਪੀ.ਏ., ਵਿਜੈ ਸ਼ਰਮਾ ਸ਼ਹਿਰੀ ਪ੍ਰਧਾਨ ਪੱਟੀ, ਹਰਜਿੰਦਰ ਸਿੰਘ ਚੰਬਲ, ਬਲਰਾਜ ਸਿੰਘ ਭੱਗੂਪੁਰ, ਰਣਜੀਤ ਸਿੰਘ ਕੈਰੋਂ, ਮਨਦੀਪ ਸਿੰਘ ਮੱਤਾ, ਗੁਰਬਚਨ ਸਿੰਘ ਦੁੱਬਲੀ, ਕੌਸਲਰ ਗੁਰਪ੍ਰੀਤ ਸਿੰਘ, ਨਿਰਮਲਜੀਤ ਸਿੰਘ ਲਾਲੀ, ਗੁਰਵਿੰਦਰ ਸਿੰਘ ਜੋਧਾ, ਸਰਕਵਲਜੀਤ ਸਿੰਘ, ਹਰਜੀਤ ਸਿੰਘ, ਹਰਕਰਤਾਰ ਸਿੰਘ, ਮਨਜਿੰਦਰ ਸਿੰਘ, ਦਿਲਰਾਜ ਸਿੰਘ, ਮਨਜੀਤ ਸਿੰਘ, ਸੁਰਜੀਤ ਸਿੰਘ ਬਿੱਟੂ ਨੰਦਪੁਰੀਆ, ਮਨਜੀਤ ਸਿੰਘ ਲਾਟੀ ਕਾਲੇਕੇ, ਹੀਰਾ ਸਿੰਘ ਰਾੜੀਆ, ਸਰਵਣ ਸਿੰਘ ਸੰਧੂ ਹਾਜ਼ਰ ਸਨ।