29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਮੌਕੇ ਤਿੰਨ ਦਿਨ ਉਤਸ਼ਾਹ ਨਾਲ ਕਰਨਗੇ ਨੌਜਵਾਨ ਸੇਵਾ - ਭੁੱਲਰ

ਝਬਾਲ, 29 ਸਤੰਬਰ (ਸਰਬਜੀਤ ਸਿੰਘ)-ਮਾਝੇ ਦੇ ਧਾਰਮਿਕ ਪਵਿੱਤਰ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਛੇ ਸੱਤ ਅੱਠ ਅਕਤੂਬਰ ਨੂੰ ਮਨਾਏ ਜਾ ਰਹੇ ਸਲਾਨਾ ਜੋੜ ਮੇਲੇ ਮੌਕੇ ਹਰ ਸਾਲ ਦੀ ਤਰ੍ਹਾਂ ਸੰਗਤਾਂ ਦੀ ਸਹੂਲਤ ਲਈ ਪੰਜਵੜ ਮੋੜ ਨਜ਼ਦੀਕ ਪਿੰਡ ਭੁੱਚਰ ਕਲਾਂ ਅਤੇ ਹੋਰ ਆਸ-ਪਾਸ ਦੇ ਨਗਰ ਵਾਸੀ ਨੌਜਵਾਨਾਂ ਦੇ ਸਹਿਯੋਗ ਨਾਲ ਲਗਾਏ ਜਾਣ ਵਾਲੇ ਲੰਗਰ ਵਿਚ ਤਿੰਨੇ ਦਿਨ ਪੂਰੇ ਉਤਸ਼ਾਹ ਨਾਲ ਨੌਜਵਾਨ ਸੇਵਾ ਕਰਨਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ, ਪ੍ਰਿੰਸੀਪਲ ਬਲਵਿੰਦਰ ਸਿੰਘ ਭੁੱਚਰ, ਗੁਰਲਾਲ ਸਿੰਘ ਔਲਖ ਭੁੱਚਰ ਅਤੇ ਚਰਨਜੀਤ ਸਿੰਘ ਔਲਖ ਭੁੱਚਰ ਨੇ ਗੱਲਬਾਤ ਦੌਰਾਨ ਦੱਸਿਆ ਕਿ ਇੱਥੇ ਹਰ ਸਾਲ ਸੰਗਤਾਂ ਦੇ ਸਹਿਯੋਗ ਨਾਲ ਚਾਹ-ਪਕੌੜੇ ਅਤੇ ਮਠਿਆਈਆਂ ਦੇ ਲੰਗਰ ਲਗਾਏ ਜਾਂਦੇ ਹਨ, ਜੋ ਇਸ ਵਾਰ ਵੀ ਲਗਾਏ ਜਾਣਗੇ।

Ad Position 21
No active advertisement
ਬਾਬਾ ਬੁੱਢਾ ਸਾਹਿਬ ਜੀ ਦੇ ਮੇਲੇ ਮੌਕੇ ਲਗਾਏ ਜਾਣ ਵਾਲੇ ਲੰਗਰ ਦੀਆਂ ਤਿਆਰੀਆਂ ਸੰਬੰਧੀ ਜਾਣਕਾਰੀ ਦਿੰਦੇ ਰਾਜਬੀਰ ਸਿੰਘ ਭੁੱਲਰ ਅਤੇ ਨੌਜਵਾਨ। ਤਸਵੀਰ: ਗੱਗੋਬੂਹਾ 30-09-2026
ਝਬਾਲ, 29 ਸਤੰਬਰ (ਸਰਬਜੀਤ ਸਿੰਘ)-ਮਾਝੇ ਦੇ ਧਾਰਮਿਕ ਪਵਿੱਤਰ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਛੇ ਸੱਤ ਅੱਠ ਅਕਤੂਬਰ ਨੂੰ ਮਨਾਏ ਜਾ ਰਹੇ ਸਲਾਨਾ ਜੋੜ ਮੇਲੇ ਮੌਕੇ ਹਰ ਸਾਲ ਦੀ ਤਰ੍ਹਾਂ ਸੰਗਤਾਂ ਦੀ ਸਹੂਲਤ ਲਈ ਪੰਜਵੜ ਮੋੜ ਨਜ਼ਦੀਕ ਪਿੰਡ ਭੁੱਚਰ ਕਲਾਂ ਅਤੇ ਹੋਰ ਆਸ-ਪਾਸ ਦੇ ਨਗਰ ਵਾਸੀ ਨੌਜਵਾਨਾਂ ਦੇ ਸਹਿਯੋਗ ਨਾਲ ਲਗਾਏ ਜਾਣ ਵਾਲੇ ਲੰਗਰ ਵਿਚ ਤਿੰਨੇ ਦਿਨ ਪੂਰੇ ਉਤਸ਼ਾਹ ਨਾਲ ਨੌਜਵਾਨ ਸੇਵਾ ਕਰਨਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ, ਪ੍ਰਿੰਸੀਪਲ ਬਲਵਿੰਦਰ ਸਿੰਘ ਭੁੱਚਰ, ਗੁਰਲਾਲ ਸਿੰਘ ਔਲਖ ਭੁੱਚਰ ਅਤੇ ਚਰਨਜੀਤ ਸਿੰਘ ਔਲਖ ਭੁੱਚਰ ਨੇ ਗੱਲਬਾਤ ਦੌਰਾਨ ਦੱਸਿਆ ਕਿ ਇੱਥੇ ਹਰ ਸਾਲ ਸੰਗਤਾਂ ਦੇ ਸਹਿਯੋਗ ਨਾਲ ਚਾਹ-ਪਕੌੜੇ ਅਤੇ ਮਠਿਆਈਆਂ ਦੇ ਲੰਗਰ ਲਗਾਏ ਜਾਂਦੇ ਹਨ, ਜੋ ਇਸ ਵਾਰ ਵੀ ਲਗਾਏ ਜਾਣਗੇ। ਜਿਸ ਲਈ ਤਿਆਰੀਆਂ ਚੱਲ ਰਹੀਆਂ ਹਨ ਅਤੇ ਨੌਜਵਾਨਾਂ ਵਲੋਂ ਪੂਰੇ ਉਤਸ਼ਾਹ ਨਾਲ ਸਫਾਈ ਕੀਤੀ ਜਾ ਰਹੀ ਹੈ ਅਤੇ ਹੋਰ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਗੁਰਸਿਮਰਨ ਸਿੰਘ ਔਲਖ ਭੁੱਚਰ, ਹਰਰੂਪ ਸਿੰਘ ਭੁੱਚਰ ਖੁਰਦ, ਸੁਖਮਨ ਸਿੰਘ ਰਾਜਾਤਾਲ, ਗੁਰਲਾਲ ਸਿੰਘ ਅੱਡਾ ਗੱਗੋਬੂਹਾ, ਸੈਕਟਰੀ ਗੋਪੀ ਸਿੰਘ ਅਤੇ ਹੋਰ ਨੌਜਵਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਪਾਰਟੀ ਵਰਕਰਾਂ ਦੇ ਹਰ ਦੁੱਖ-ਸੁੱਖ ਵਿਚ ਨਾਲ ਖੜ੍ਹੀ ਹੈ - ਭੁੱਲਰ ਅਗਲੀ ਖ਼ਬਰ ਗੋਇੰਦਵਾਲ ਸਾਹਿਬ ’ਚ ਦਰਜਨਾਂ ਪਰਿਵਾਰਾਂ ਨੇ ਫੜਿਆ ਸਿੱਕੀ ਦਾ ਹੱਥ
Ad Position 24