29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਕਾਂਗਰਸ ਪਾਰਟੀ ਵਰਕਰਾਂ ਦੇ ਹਰ ਦੁੱਖ-ਸੁੱਖ ਵਿਚ ਨਾਲ ਖੜ੍ਹੀ ਹੈ - ਭੁੱਲਰ

ਝਬਾਲ, 29 ਸਤੰਬਰ (ਸਰਬਜੀਤ ਸਿੰਘ)-ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਵਾਲੇ ਪਾਰਟੀ ਦੇ ਸਾਰੇ ਵਰਕਰਾਂ ਨਾਲ ਕਾਂਗਰਸ ਪਾਰਟੀ ਦੁੱਖ ਸੁੱਖ ਵਿਚ ਹਰ ਵੇਲੇ ਨਾਲ ਖੜੀ ਹੈ ਤੇ ਵਰਕਰਾਂ ਨੂੰ ਕਿਸੇ ਕਿਸਮ ਦੀ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਹ ਵਿਚਾਰ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਸਰਪੰਚ ਸ਼ੇਰ ਸਿੰਘ ਮਾਣੇ ਮੱਲੀਆਂ ਦੇ ਗ੍ਰਹਿ ਗੱਲਬਾਤ ਦੌਰਾਨ ਪ੍ਰਗਟ ਕੀਤੇ।

Ad Position 21
No active advertisement
ਅਜੀਤ ਡੈਸਕ 30-09-2026
ਝਬਾਲ, 29 ਸਤੰਬਰ (ਸਰਬਜੀਤ ਸਿੰਘ)-ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਵਾਲੇ ਪਾਰਟੀ ਦੇ ਸਾਰੇ ਵਰਕਰਾਂ ਨਾਲ ਕਾਂਗਰਸ ਪਾਰਟੀ ਦੁੱਖ ਸੁੱਖ ਵਿਚ ਹਰ ਵੇਲੇ ਨਾਲ ਖੜੀ ਹੈ ਤੇ ਵਰਕਰਾਂ ਨੂੰ ਕਿਸੇ ਕਿਸਮ ਦੀ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਹ ਵਿਚਾਰ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਸਰਪੰਚ ਸ਼ੇਰ ਸਿੰਘ ਮਾਣੇ ਮੱਲੀਆਂ ਦੇ ਗ੍ਰਹਿ ਗੱਲਬਾਤ ਦੌਰਾਨ ਪ੍ਰਗਟ ਕੀਤੇ। ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ, ਜੋ ਸ਼ੇਰ ਸਿੰਘ ਮਾਹਣੇ ਮੱਲੀਆਂ ਦੇ ਭਣੇਵੇਂ ਦੀ ਬੀਤੇ ਦਿਨੀਂ ਮੌਤ ਹੋ ਜਾਣ ’ਤੇ ਉਨ੍ਹਾਂ ਨਾਲ ਦੁੱਖ ਪ੍ਰਗਟ ਕਰਨ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿਚ ਪੂਰੀ ਤਰ੍ਹਾਂ ਜੰਗਲ ਰਾਜ ਬਣਿਆ ਪਿਆ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਪਾਸਿਓਂ ਫੇਲ੍ਹ ਹੋ ਚੁੱਕੀ ਹੈ, ਜਿਸ ਕਰਕੇ ਲੋਕ ਇਸ ਸਰਕਾਰ ਨੂੰ ਚੱਲਦਾ ਕਰਨ ਲਈ ਚੋਣਾਂ ਦੀ ਉਡੀਕ ਵਿਚ ਹਨ। ਇਸ ਮੌਕੇ ਅੰਗਰੇਜ਼ ਸਿੰਘ, ਹੀਰਾ ਸਿੰਘ, ਬੌਬੀ ਸਿੰਘ, ਚੇਅਰਮੈਨ ਰਮਨ ਕੁਮਾਰ ਝਬਾਲ, ਪਰਮਿੰਦਰਬੀਰ ਸਿੰਘ ਵਿੱਕੀ ਝਬਾਲ ਖੁਰਦ, ਸਾਬਕਾ ਸਰਪੰਚ ਪਰਗਟ ਸਿੰਘ ਅਤੇ ਹੋਰ ਪਾਰਟੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਵਿਚ 74 ਸਾਲਾ ਸਰਬਜੀਤ ਸਿੰਘ ਸ਼ੀਂਹ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਮੌਕੇ ਤਿੰਨ ਦਿਨ ਉਤਸ਼ਾਹ ਨਾਲ ਕਰਨਗੇ ਨੌਜਵਾਨ ਸੇਵਾ - ਭੁੱਲਰ
Ad Position 24