ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਇਆ, ਮਾਮਲਾ ਦਰਜ
ਤਰਨ ਤਾਰਨ, 1 ਅਕਤੂਬਰ (ਪਰਮਜੀਤ ਜੋਸ਼ੀ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਇਕ ਨੌਜਵਾਨ ਵਲੋਂ ਨਾਬਾਲਗ ਲੜਕੀ ਨੂੰ ਭਜਾ ਕੇ ਲਿਜਾਣ ਅਤੇ ਇਸ ਕੰਮ ਵਿਚ ਉਸ ਦਾ ਸਾਥ ਦੇਣ ’ਤੇ ਇਕ ਔਰਤ ਸਮੇਤ ਇਕ ਹੋਰ ਨੌਜਵਾਨ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਸਦਰ ਪੱਟੀ ਇਲਾਕੇ ਦੀ ਇਕ ਪਿੰਡ ਦੀ ਰਹਿਣ ਵਾਲੀ ਔਰਤ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸਦੀ ਲੜਕੀ ਜਿਸ ਦੀ ਉਮਰ 17 ਸਾਲ ਹੈ ਜੋ ਕਿ ਨਾਬਾਲਗ ਹੈ ਅਤੇ ਬਾਰ੍ਹਵੀਂ ਕਲਾਸ ਵਿਚ ਪੜ੍ਹਦੀ ਹੈ।
ਤਰਨ ਤਾਰਨ, 1 ਅਕਤੂਬਰ (ਪਰਮਜੀਤ ਜੋਸ਼ੀ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਇਕ ਨੌਜਵਾਨ ਵਲੋਂ ਨਾਬਾਲਗ ਲੜਕੀ ਨੂੰ ਭਜਾ ਕੇ ਲਿਜਾਣ ਅਤੇ ਇਸ ਕੰਮ ਵਿਚ ਉਸ ਦਾ ਸਾਥ ਦੇਣ ’ਤੇ ਇਕ ਔਰਤ ਸਮੇਤ ਇਕ ਹੋਰ ਨੌਜਵਾਨ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਸਦਰ ਪੱਟੀ ਇਲਾਕੇ ਦੀ ਇਕ ਪਿੰਡ ਦੀ ਰਹਿਣ ਵਾਲੀ ਔਰਤ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸਦੀ ਲੜਕੀ ਜਿਸ ਦੀ ਉਮਰ 17 ਸਾਲ ਹੈ ਜੋ ਕਿ ਨਾਬਾਲਗ ਹੈ ਅਤੇ ਬਾਰ੍ਹਵੀਂ ਕਲਾਸ ਵਿਚ ਪੜ੍ਹਦੀ ਹੈ। 28 ਸਤੰਬਰ ਨੂੰ ਘਰੋਂ ਸਕੂਲ ’ਚ ਪ੍ਰੋਗਾਰਮ ਵਿਚ ਸ਼ਾਮਿਲ ਹੋਣ ਸੰਬੰਧੀ ਗਈ ਸੀ ਪਰ ਵਾਪਿਸ ਨਹੀਂ ਆਈ, ਜਿਸ ਦੀ ਕਾਫੀ ਭਾਲ ਕੀਤੀ ਗਈ ਲੇਕਿਨ ਲੜਕੀ ਦਾ ਕੋਈ ਪਤਾ ਨਹੀਂ ਚੱਲਿਆ। ਹੁਣ ਸਾਨੂੰ ਪਤਾ ਲੱਗਾ ਹੈ ਕਿ ਉਸ ਦੀ ਲੜਕੀ ਨੂੰ ਯਾਦਵਿੰਦਰ ਸਿੰਘ ਪੁੱਤਰ ਜਸਪਾਲ ਸਿੰਘ ਵਿਆਹ ਦਾ ਝਾਂਸਾ ਦੇ ਕੇ ਭਜਾ ਕੇ ਲੈ ਗਿਆ ਹੈ ਅਤੇ ਇਸ ਵਿਚ ਉਸ ਦਾ ਸਾਥ ਜਸਪਾਲ ਸਿੰਘ ਅਤੇ ਸੰਦੀਪ ਕੌਰ ਪਤਨੀ ਜਸਪਾਲ ਸਿੰਘ ਵਾਸੀ ਜ਼ਿਲ੍ਹਾ ਫਿਰੋਜਪੁਰ ਵਲੋਂ ਦਿੱਤਾ ਗਿਆ ਹੈ। ਜਾਂਚ ਅਧਿਕਾਰੀ ਏ.ਐੱਸ.ਆਈ. ਕੁਲਵਿੰਦਰਪਾਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।