01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਸਵੱਛਤਾ ਪੰਦ੍ਹਰਵਾੜੇ ਤਹਿਤ ਤਰਨ ਤਾਰਨ ’ਚ ਬੂਟੇ ਲਗਾ ਕੇ ਦਿੱਤਾ ਵਾਤਾਵਰਨ ਸੰਭਾਲ ਦਾ ਸੁਨੇਹਾ

ਤਰਨ ਤਾਰਨ, 1 ਅਕਤੂਬਰ (ਇਕਬਾਲ ਸਿੰਘ ਸੋਢੀ)– ਪੰਜਾਬ ਨੈਸ਼ਨਲ ਬੈਂਕ ਵਲੋਂ 15 ਸਤੰਬਰ ਤੋਂ ਚਲਾਏ ਜਾ ਰਹੇ ‘ਵਿਕਸਤ ਭਾਰਤ–ਸਵੱਛਤਾ ਹੀ ਸੇਵਾ’ ਪੰਦਰਵਾੜੇ ਤਹਿਤ ਸਵੱਛਤਾ ਦੇ ਨਾਲ-ਨਾਲ ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਨੂੰ ਅੱਗੇ ਤੋਰਦਿਆਂ ਚੀਫ਼ ਲੀਡ ਬੈਂਕ ਮੈਨੇਜਰ ਪੰਜਾਬ ਨੈਸ਼ਨਲ ਬੈਂਕ ਤਰਨ ਤਾਰਨ ਸੰਦੀਪ ਸਹੋਤਾ ਦੀ ਅਗਵਾਈ ਹੇਠ ਬੈਂਕ ਸਟਾਫ਼ ਅਤੇ ਵਿੱਤੀ ਸਾਖਰਤਾ ਕੇਂਦਰ ਚੋਹਲਾ ਸਾਹਿਬ ਦੀ ਟੀਮ ਵਲੋਂ ਤਰਨ ਤਾਰਨ ਵਿਖੇ ਵੱਖ-ਵੱਖ ਥਾਵਾਂ ’ਤੇ ਪੌਦੇ ਲਗਾਏ ਗਏ ।

Ad Position 21
No active advertisement
ਅਜੀਤ ਡੈਸਕ 02-10-2026
ਤਰਨ ਤਾਰਨ, 1 ਅਕਤੂਬਰ (ਇਕਬਾਲ ਸਿੰਘ ਸੋਢੀ)– ਪੰਜਾਬ ਨੈਸ਼ਨਲ ਬੈਂਕ ਵਲੋਂ 15 ਸਤੰਬਰ ਤੋਂ ਚਲਾਏ ਜਾ ਰਹੇ ‘ਵਿਕਸਤ ਭਾਰਤ–ਸਵੱਛਤਾ ਹੀ ਸੇਵਾ’ ਪੰਦਰਵਾੜੇ ਤਹਿਤ ਸਵੱਛਤਾ ਦੇ ਨਾਲ-ਨਾਲ ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਨੂੰ ਅੱਗੇ ਤੋਰਦਿਆਂ ਚੀਫ਼ ਲੀਡ ਬੈਂਕ ਮੈਨੇਜਰ ਪੰਜਾਬ ਨੈਸ਼ਨਲ ਬੈਂਕ ਤਰਨ ਤਾਰਨ ਸੰਦੀਪ ਸਹੋਤਾ ਦੀ ਅਗਵਾਈ ਹੇਠ ਬੈਂਕ ਸਟਾਫ਼ ਅਤੇ ਵਿੱਤੀ ਸਾਖਰਤਾ ਕੇਂਦਰ ਚੋਹਲਾ ਸਾਹਿਬ ਦੀ ਟੀਮ ਵਲੋਂ ਤਰਨ ਤਾਰਨ ਵਿਖੇ ਵੱਖ-ਵੱਖ ਥਾਵਾਂ ’ਤੇ ਪੌਦੇ ਲਗਾਏ ਗਏ । ਇਸ ਮੌਕੇ ਹਾਜ਼ਰ ਟੀਮ ਵਲੋਂ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਆਪਣੇ ਘਰਾਂ, ਦਫ਼ਤਰਾਂ ਅਤੇ ਜਨਤਕ ਸਥਾਨਾਂ ਦੇ ਆਲੇ-ਦੁਆਲੇ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਨਿਯਮਤ ਸਾਂਭ-ਸੰਭਾਲ ਕਰਨ। ਇਸ ਮੌਕੇ ਚੀਫ਼ ਲੀਡ ਬੈਂਕ ਮੈਨੇਜਰ ਸੰਦੀਪ ਸਹੋਤਾ ਨੇ ਕਿਹਾ ਕਿ ਸਵੱਛਤਾ ਸਿਰਫ਼ ਸੜਕਾਂ, ਗਲੀਆਂ ਜਾਂ ਜਨਤਕ ਸਥਾਨਾਂ ਦੀ ਸਫ਼ਾਈ ਕਰਨ ਤੱਕ ਸੀਮਤ ਨਹੀਂ ਹੈ, ਸਗੋਂ ਸਾਫ਼-ਸੁਥਰੇ ਅਤੇ ਹਰਿਆ-ਭਰਿਆ ਵਾਤਾਵਰਨ ਦੀ ਸਿਰਜਣਾ ਵੀ ਇਸਦਾ ਮਹੱਤਵਪੂਰਨ ਹਿੱਸਾ ਹੈ। ਉਨ੍ਹਾਂ ਦੱਸਿਆ ਕਿ ਆਰ.ਬੀ.ਆਈ. ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਆਰੋਹ ਫਾਊਂਡੇਸ਼ਨ ਅਤੇ ਬੈਂਕ ਸਟਾਫ਼ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਜਨਤਕ ਸਥਾਨਾਂ ’ਤੇ ਸਫ਼ਾਈ ਗਤੀਵਿਧੀਆਂ ਕਰਵਾਈਆਂ ਗਈਆਂ ਹਨ। ਇਸ ਮੌਕੇ ਤੁਨ-ਤੁਨ ਸਿੰਘ ਅਫਸਰ, ਦਲੇਰ ਸਿੰਘ ਸਮੇਤ ਐਲ.ਡੀ.ਐਮ. ਦਫ਼ਤਰ ਦਾ ਸਟਾਫ਼, ਐਫ.ਐਲ.ਸੀ. ਹਰਜਿੰਦਰ ਕੌਰ, ਐਫ.ਐਲ.ਸੀ. ਅਮਨਦੀਪ ਕੌਰ, ਐਫ.ਐਲ.ਸੀ. ਆਸ਼ਾ ਕੌਰ, ਸਹਾਇਕ ਸੈਂਟਰ ਮੈਨੇਜਰ ਗੁਰਪ੍ਰੀਤ ਸਿੰਘ ਕੱਦ ਗਿੱਲ ਅਤੇ ਸਹਾਇਕ ਮੈਨੇਜਰ ਹਰਮਨਪ੍ਰੀਤ ਸਿੰਘ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਹਰੀਕੇ ਪੱਤਣ ਵਿਖੇ ਲਾਈਫ ਕੇਅਰ ਫਾਊਂਡੇਸ਼ਨ ਵਲੋਂ ਚੈਰੀਟੇਬਲ ਲੈਬੋਰਟਰੀ ਦਾ ਉਦਘਾਟਨ ਅਗਲੀ ਖ਼ਬਰ 72 ਸਾਲਾ ਪ੍ਰਿੰਸੀਪਲ ਦਿਓਲ ਨੇ ਜਿੱਤਿਆ ਚਾਂਦੀ ਦਾ ਤਗਮਾ
Ad Position 24