01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਬਾਬਾ ਬੁੱਢਾ ਸਾਹਿਬ ਜੀ ਦੇ ਮੇਲੇ ਮੌਕੇ ਲੱਗੇਗਾ 12ਵਾਂ ਮੁਫ਼ਤ ਮੈਡੀਕਲ ਕੈਂਪ - ਡਾ. ਸੁਖਬੀਰ ਸਿੰਘ

ਤਰਨ ਤਾਰਨ, 1 ਅਕਤੂਬਰ (ਹਰਿੰਦਰ ਸਿੰਘ)–ਬ੍ਰਹਮ ਗਿਆਨੀ ਅਤੇ ਪੁੱਤਰਾਂ ਦੇ ਦਾਨੀ ਬਾਬਾ ਬੁੱਢਾ ਸਾਹਿਬ ਜੀ ਦਾ ਸਾਲਾਨਾ ਮੇਲਾ ਬਾਬਾ ਜੀ ਦੇ ਪਵਿੱਤਰ ਅਸਥਾਨ ਠੱਠਾ ਝਬਾਲ ਵਿਖੇ ਹਰ ਸਾਲ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਸ ਮੌਕੇ ਬਾਬਾ ਜੀ ਦੇ ਅਸਥਾਨ ’ਤੇ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ।

Ad Position 21
No active advertisement
ਮੈਡੀਕਲ ਕੈਂਪ ਸੰਬੰਧੀ ਜਾਣਕਾਰੀ ਦਿੰਦੇ ਹੋਏ ਡਾ. ਸੁਖਬੀਰ ਸਿੰਘ ਤੇ ਹੋਰ। ਤਸਵੀਰ: ਲਵਲੀ 02-10-2026
ਤਰਨ ਤਾਰਨ, 1 ਅਕਤੂਬਰ (ਹਰਿੰਦਰ ਸਿੰਘ)–ਬ੍ਰਹਮ ਗਿਆਨੀ ਅਤੇ ਪੁੱਤਰਾਂ ਦੇ ਦਾਨੀ ਬਾਬਾ ਬੁੱਢਾ ਸਾਹਿਬ ਜੀ ਦਾ ਸਾਲਾਨਾ ਮੇਲਾ ਬਾਬਾ ਜੀ ਦੇ ਪਵਿੱਤਰ ਅਸਥਾਨ ਠੱਠਾ ਝਬਾਲ ਵਿਖੇ ਹਰ ਸਾਲ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਸ ਮੌਕੇ ਬਾਬਾ ਜੀ ਦੇ ਅਸਥਾਨ ’ਤੇ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ। ਸੰਗਤਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ ਨਿਊ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਵਲੋਂ ਇਸ ਵਾਰ ਵੀ ਵਿਸ਼ੇਸ਼ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾਵੇਗਾ। ਇਹ ਕੈਂਪ ਡਾ. ਤਜਿੰਦਰ ਸਿੰਘ ਢਿੱਲੋਂ, ਸੂਬਾ ਪ੍ਰਧਾਨ, ਨਿਊ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਪ੍ਰਧਾਨਗੀ ਹੇਠ ਲਗਾਇਆ ਜਾਵੇਗਾ। ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਡਾ. ਸੁਖਬੀਰ ਸਿੰਘ ਕੱਕਾ ਕੰਡਿਆਲਾ ਸੀਨੀਅਰ ਮੀਤ ਪ੍ਰਧਾਨ, ਡਾ. ਸੁਰਜੀਤ ਸਿੰਘ ਢੰਡ ਚੇਅ. ਜ਼ਿਲ੍ਹਾ ਤਰਨ ਤਾਰਨ ਅਤੇ ਡਾ. ਪਲਵਿੰਦਰ ਸਿੰਘ ਝਬਾਲ, ਸਹਾਇਕ ਕੈਸ਼ੀਅਰ ਪੰਜਾਬ ਨੇ ਦੱਸਿਆ ਕਿ ਬਾਬਾ ਬੁੱਢਾ ਸਾਹਿਬ ਜੀ ਦੇ ਦਰਬਾਰ ਸਾਹਿਬ ਵਿਖੇ ਨਿਊ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਵਲੋਂ ਹਰ ਸਾਲ ਸੰਗਤ ਦੀ ਸੇਵਾ ਲਈ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ 12ਵਾਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ, ਜੋ 6, 7 ਅਤੇ 8 ਅਕਤੂਬਰ ਨੂੰ ਲਗਾਤਾਰ 24 ਘੰਟੇ ਜਾਰੀ ਰਹੇਗਾ। ਕੈਂਪ ਦੌਰਾਨ ਲੋੜਵੰਦ ਸੰਗਤਾਂ ਦਾ ਮੁਫ਼ਤ ਚੈੱਕਅੱਪ ਕੀਤਾ ਜਾਵੇਗਾ ਅਤੇ ਲੋੜ ਅਨੁਸਾਰ ਦਵਾਈਆਂ ਵੀ ਮੁਫ਼ਤ ਮੁਹੱਈਆ ਕਰਵਾਈਆਂ ਜਾਣਗੀਆਂ। ਤਿੰਨ ਦਿਨ 24 ਘੰਟੇ ਸੰਗਤ ਦੀ ਸੇਵਾ ਲਈ ਮੈਡੀਕਲ ਟੀਮ ਰਹੇਗੀ ਹਾਜ਼ਰ ਆਗੂਆਂ ਨੇ ਦੱਸਿਆ ਕਿ ਮੇਲੇ ਦੌਰਾਨ ਦੂਰ-ਦੁਰਾਡੇ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਦੇ ਪਹੁੰਚਣ ਨੂੰ ਦੇਖਦਿਆਂ ਮੈਡੀਕਲ ਟੀਮ ਵਲੋਂ ਤਿੰਨ ਦਿਨ ਅਤੇ ਤਿੰਨ ਰਾਤਾਂ ਲਗਾਤਾਰ ਸੇਵਾਵਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਡਾ. ਹੀਰਾ ਸਿੰਘ ਕਸੇਲ, ਡਾ. ਮਨਜਿੰਦਰ ਸਿੰਘ ਢੰਡ, ਡਾ. ਦਿਲਬਾਗ ਸਿੰਘ ਜਗਤਪੁਰਾ, ਡਾ. ਸੁਖਵਿੰਦਰ ਸਿੰਘ, ਡਾ. ਬਲਵੰਤ ਸਿੰਘ ਸਾਂਘਣਾ, ਡਾ. ਮਨਪ੍ਰੀਤ ਸਿੰਘ ਢੰਡ, ਡਾ. ਗੁਰਭੇਜ ਸਿੰਘ ਢੋਟੀਆਂ, ਡਾ. ਮਨਜਿੰਦਰ ਸਿੰਘ ਬਾਠ, ਡਾ. ਬਲਦੇਵ ਸਿੰਘ ਜੋਧਪੁਰ, ਡਾ. ਗੁਰਬਿੰਦਰ ਸਿੰਘ ਸੰਧੂ, ਡਾ. ਗੁਰਬਿੰਦਰ ਸਿੰਘ ਵਿਰਦੀ ਅਤੇ ਡਾ. ਕਸ਼ਮੀਰ ਸਿੰਘ ਸੱਪਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਾੜ੍ਹੀ ਫਸਲਾਂ ਦੀ ਐਲਾਨੀ ਐੱਮ.ਐੱਸ.ਪੀ. ਨਿੰਦਣਯੋਗ - ਐਸ.ਕੇ.ਐਮ ਅਗਲੀ ਖ਼ਬਰ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਮੌਕੇ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ - ਝਬਾਲ
Ad Position 24