01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਹਾੜ੍ਹੀ ਫਸਲਾਂ ਦੀ ਐਲਾਨੀ ਐੱਮ.ਐੱਸ.ਪੀ. ਨਿੰਦਣਯੋਗ - ਐਸ.ਕੇ.ਐਮ

ਨੌਸ਼ਹਿਰਾ ਪੰਨੂੰਆਂ, 1 ਅਕਤੂਬਰ (ਦੀਪਕ ਮੈਣੀ)-ਤਰਨ ਤਾਰਨ ਸੇਰੋਂ ਖੰਡ ਮਿੱਲ ਮੋਰਚੇ ਦੇ 134ਵੇਂ ਦਿਨ ਇਕੱਠੇ ਹੋਏ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜੰਮ੍ਹ ਕੇ ਰੋਸ ਪ੍ਰਦਰਸ਼ਨ ਕਰਦਿਆਂ ਹਾੜੀ ਫ਼ਸਲਾਂ ਦੇ ਐਲਾਨ ਕੀਤੇ ਖਰੀਦ ਰੇਟ ਰੱਦ ਕਰਨ ਦੀ ਮੰਗ ਕੀਤੀ ਹੈ । ਉਨ੍ਹਾਂ ਕਿਹਾ ਕਿ ਪੰਜਾਬ ਹਰਿਆਣਾ ਯੂ.

Ad Position 21
No active advertisement
ਅਜੀਤ ਡੈਸਕ 02-10-2026
ਨੌਸ਼ਹਿਰਾ ਪੰਨੂੰਆਂ, 1 ਅਕਤੂਬਰ (ਦੀਪਕ ਮੈਣੀ)-ਤਰਨ ਤਾਰਨ ਸੇਰੋਂ ਖੰਡ ਮਿੱਲ ਮੋਰਚੇ ਦੇ 134ਵੇਂ ਦਿਨ ਇਕੱਠੇ ਹੋਏ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜੰਮ੍ਹ ਕੇ ਰੋਸ ਪ੍ਰਦਰਸ਼ਨ ਕਰਦਿਆਂ ਹਾੜੀ ਫ਼ਸਲਾਂ ਦੇ ਐਲਾਨ ਕੀਤੇ ਖਰੀਦ ਰੇਟ ਰੱਦ ਕਰਨ ਦੀ ਮੰਗ ਕੀਤੀ ਹੈ । ਉਨ੍ਹਾਂ ਕਿਹਾ ਕਿ ਪੰਜਾਬ ਹਰਿਆਣਾ ਯੂ.ਪੀ. ਦੇ ਕਿਸਾਨ ਕਣਕ ਵੱਡੀ ਮਾਤਰਾ ਵਿਚ ਪੈਦਾ ਕਰਕੇ ਦੇਸ਼ ਦੇ ਅੰਨ ਭੰਡਾਰ ਭਰਦੇ ਹਨ, ਪਰ ਇਨ੍ਹਾਂ ਨਿਗੂਣੀਆਂ ਕੀਮਤਾਂ ਨਾਲ ਕਿਸਾਨਾਂ ਦੀ ਮਿਹਨਤ ਦਾ ਮੁੱਲ ਨਹੀਂ ਮੁੜਦਾ । ਇਸ ਕਰਕੇ ਸਵਾਮੀਨਾਥਨ ਕਮਿਸ਼ਨ ਅਨੁਸਾਰ ਫਸਲਾਂ ਦੇ ਭਾਅ ਦਿੱਤੇ ਜਾਣ । ਇਸ ਮੌਕੇ ਕਿਸਾਨ ਆਗੂ ਦਲਜੀਤ ਸਿੰਘ ਦਿਆਲਪੁਰਾ, ਤਰਸੇਮ ਸਿੰਘ ਲੁਹਾਰ, ਜੱਸਾ ਸਿੰਘ ਕੱਦਗਿੱਲ, ਜਸਬੀਰ ਸਿੰਘ ਨਿੱਜਰਪੁਰਾ , ਸੁਖਚੈਨ ਸਿੰਘ ਸਰਹਾਲੀ, ਬਲਦੇਵ ਸਿੰਘ, ਸੁਖਵਿੰਦਰ ਸਿੰਘ, ਮੇਘ ਸਿੰਘ, ਤਰਲੋਕ ਸਿੰਘ, ਮੁਖਤਿਆਰ ਸਿੰਘ, ਪਲਵਿੰਦਰ ਸਿੰਘ, ਹਰਚੰਦ ਸਿੰਘ, ਸੁਲੱਖਣ ਸਿੰਘ ਨੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇ ਲਗਾਏ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਹ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਗਟ ਕਰਕੇ ਕਿਸਾਨਾਂ ਨੂੰ ਐੱਮ.ਐੱਸ.ਪੀ. ਦੇਣ ਲਈ ਮਜ਼ਬੂਰ ਕਰੇ। ਨਹੀਂ ਤਾਂ ਪੰਜਾਬ ਸਰਕਾਰ ਆਪਣੇ ਕੀਤੇ ਵਾਅਦੇ ਅਨੁਸਾਰ ਆਪ ਐੱਮ.ਐੱਸ.ਪੀ. ਦਾ ਪ੍ਰਬੰਧ ਕਰੇ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਖੂਨਦਾਨ ਕਮੇਟੀ ਵਲੋਂ ਖੂਨਦਾਨ ਕੈਂਪ ਅੱਜ ਅਗਲੀ ਖ਼ਬਰ ਬਾਬਾ ਬੁੱਢਾ ਸਾਹਿਬ ਜੀ ਦੇ ਮੇਲੇ ਮੌਕੇ ਲੱਗੇਗਾ 12ਵਾਂ ਮੁਫ਼ਤ ਮੈਡੀਕਲ ਕੈਂਪ - ਡਾ. ਸੁਖਬੀਰ ਸਿੰਘ
Ad Position 24