03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸਾਲਾਨਾ ਅਖੰਡ ਕੀਰਤਨ ਸਮਾਗਮ ਅੱਜ - ਮਾ. ਬਲਦੇਵ ਸਿੰਘ

ਤਰਨ ਤਾਰਨ, 2 ਅਕਤੂਬਰ (ਇਕਬਾਲ ਸਿੰਘ ਸੋਢੀ)— ਸ੍ਰੀ ਗੁਰੂ ਅਮਰਦਾਸ ਜੀ ਮਹਾਰਾਜ ਦੇ ਜੋਤੀ ਜੋਤਿ ਪੁਰਬ ਨੂੰ ਸਮਰਪਿਤ ਸਲਾਨਾ ਅਖੰਡ ਕੀਰਤਨ ਸਮਾਗਮ ਅੱਜ ਮਿਤੀ 3 ਅਕਤੂਬਰ ਨੂੰ ਗੁਰਦੁਆਰਾ ਚੁਬਾਰਾ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧ ਵਿਚ ਜਾਣਕਾਰੀ ਦਿੰਦਿਆਂ ਅਖੰਡ ਕੀਰਤਨੀ ਜਥਾ ਤਰਨ ਤਾਰਨ ਦੇ ਮੁਖੀ ਮਾਸਟਰ ਬਲਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 3 ਅਕਤੂਬਰ ਦਿਨ ਸ਼ਨੀਵਾਰ ਨੂੰ ਸਵੇਰੇ 8 ਵਜੇ ਤੋਂ ਦੁਪਹਿਰ 1 ਵਜੇ ਤੱਕ ਕੀਰਤਨ ਦਿਵਸ ਸੁਹੇਲਾ ਸਮਾਗਮ ਗੁਰਦੁਆਰਾ ਚੁਬਾਰਾ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਕਰਵਾਇਆ ਜਾਵੇਗਾ।

Ad Position 21
No active advertisement
ਅਜੀਤ ਡੈਸਕ 03-10-2026
ਤਰਨ ਤਾਰਨ, 2 ਅਕਤੂਬਰ (ਇਕਬਾਲ ਸਿੰਘ ਸੋਢੀ)— ਸ੍ਰੀ ਗੁਰੂ ਅਮਰਦਾਸ ਜੀ ਮਹਾਰਾਜ ਦੇ ਜੋਤੀ ਜੋਤਿ ਪੁਰਬ ਨੂੰ ਸਮਰਪਿਤ ਸਲਾਨਾ ਅਖੰਡ ਕੀਰਤਨ ਸਮਾਗਮ ਅੱਜ ਮਿਤੀ 3 ਅਕਤੂਬਰ ਨੂੰ ਗੁਰਦੁਆਰਾ ਚੁਬਾਰਾ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧ ਵਿਚ ਜਾਣਕਾਰੀ ਦਿੰਦਿਆਂ ਅਖੰਡ ਕੀਰਤਨੀ ਜਥਾ ਤਰਨ ਤਾਰਨ ਦੇ ਮੁਖੀ ਮਾਸਟਰ ਬਲਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 3 ਅਕਤੂਬਰ ਦਿਨ ਸ਼ਨੀਵਾਰ ਨੂੰ ਸਵੇਰੇ 8 ਵਜੇ ਤੋਂ ਦੁਪਹਿਰ 1 ਵਜੇ ਤੱਕ ਕੀਰਤਨ ਦਿਵਸ ਸੁਹੇਲਾ ਸਮਾਗਮ ਗੁਰਦੁਆਰਾ ਚੁਬਾਰਾ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਉਪਰੋਕਤ ਅਸਥਾਨਾਂ ’ਤੇ ਹੀ ਰਾਤ ਦੇ ਸਮਾਗਮਾਂ ਦੌਰਾਨ ਸੋ ਦਰੁ ਰਹਿਰਾਸ ਸਾਹਿਬ ਜੀ ਦੇ ਪਾਠ ਤੋਂ ਉਪਰੰਤ ਰੈਣਿ ਸਬਾਈ ਕੀਰਤਨ ਸਮਾਗਮਾਂ ਦੀ ਆਰੰਭਤਾ ਹੋਵੇਗੀ, ਜਿੰਨਾਂ ਦੀ ਸਮਾਪਤੀ 4 ਅਕਤੂਬਰ ਦਿਨ ਐਤਵਾਰ ਨੂੰ ਸਵੇਰੇ 4 ਵਜੇ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਮੈਨੇਜ਼ਰ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬਾਹਰੋਂ ਆਈਆਂ ਸੰਗਤਾਂ ਵਾਸਤੇ ਰਿਹਾਇਸ਼ ਦੇ ਪ੍ਰਬੰਧ ਕੀਤੇ ਗਏ ਹਨ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਣਗੇ। ਉਨ੍ਹਾਂ ਸੰਗਤਾਂ ਨੂੰ ਬੇਨਤੀ ਕੀਤੀ ਕਿ ਉਹ ਆਪਣੇ ਪਰਿਵਾਰਾਂ, ਸੰਗੀਆਂ, ਸਾਥੀਆਂ ਅਤੇ ਜਥਿਆਂ ਸਮੇਤ ਇਨ੍ਹਾਂ ਸਮਾਗਮਾਂ ਵਿਚ ਸ਼ਾਮਿਲ ਹੋਣ ਦੀ ਕ੍ਰਿਪਾਲਤਾ ਕਰਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਸਭਰਾ ’ਚ ਨਵੇਂ ਕਿਲ੍ਹੇ ਤੇ ਪੁਰਾਣੇ ਕਿਲ੍ਹੇ ਨੂੰ ਜੋੜਨ ਵਾਲੇ ਰਾਹ ਦਾ ਸਰਪੰਚ ਅਵਤਾਰ ਸਿੰਘ ਨੇ ਲਿਆ ਜਾਇਜ਼ਾ ਅਗਲੀ ਖ਼ਬਰ ਸੀ. ਪੀ. ਆਈ. ਅਤੇ ਪੰਜਾਬ ਇਸਤਰੀ ਸਭਾ ਵਲੋਂ ਮੀਟਿੰਗ
Ad Position 24