02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸਰਕਾਰੀ ਸਕੂਲ ਤਰਸਿੱਕਾ ਦੇ ਵਿਦਿਆਰਥੀਆਂ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ

ਤਰਸਿੱਕਾ, 2 ਅਕਤੂਬਰ (ਅਤਰ ਸਿੰਘ ਤਰਸਿੱਕਾ)- ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਪ੍ਰਿੰ: ਦੀਪਕ ਕੁਮਾਰ ਦੀ ਅਗਵਾਈ ਹੇਠ ਸਕੂਲ ਤੋਂ ਲੈ ਕੇ ਗੋਲ ਅੱਡਾ ਬੱਸ ਅੱਡਾ ਤਰਸਿੱਕਾ ਤੱਕ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਤੇ ਲੋਕਾਂ ਨੂੰ ਜਾਗਰੂਕ ਕਰਦਿਆਂ ਨਾਅਰੇਬਾਜ਼ੀ ਵੀ ਕੀਤੀ । ਬੱਸ ਸਟੈਂਡ ਵਿਖੇ ਵਿਸ਼ਾਲ ਇਕੱਠ ਸਾਹਮਣੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਨੁੱਕੜ ਨਾਟਕ ਵੀ ਖੇਡਿਆ।

Ad Position 21
No active advertisement
ਅਜੀਤ ਡੈਸਕ 03-10-2026
ਤਰਸਿੱਕਾ, 2 ਅਕਤੂਬਰ (ਅਤਰ ਸਿੰਘ ਤਰਸਿੱਕਾ)- ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਪ੍ਰਿੰ: ਦੀਪਕ ਕੁਮਾਰ ਦੀ ਅਗਵਾਈ ਹੇਠ ਸਕੂਲ ਤੋਂ ਲੈ ਕੇ ਗੋਲ ਅੱਡਾ ਬੱਸ ਅੱਡਾ ਤਰਸਿੱਕਾ ਤੱਕ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਤੇ ਲੋਕਾਂ ਨੂੰ ਜਾਗਰੂਕ ਕਰਦਿਆਂ ਨਾਅਰੇਬਾਜ਼ੀ ਵੀ ਕੀਤੀ । ਬੱਸ ਸਟੈਂਡ ਵਿਖੇ ਵਿਸ਼ਾਲ ਇਕੱਠ ਸਾਹਮਣੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਨੁੱਕੜ ਨਾਟਕ ਵੀ ਖੇਡਿਆ। ਜਿਸ ਦੀ ਸਕੂਲ ਦੇ ਵਿਦਿਆਰਥੀਆਂ ਨੇ ਅਦਾਕਾਰੀ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ। ਇਸ ਮੌਕੇ ਪ੍ਰਿੰ: ਦੀਪਕ ਕੁਮਾਰ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੱਚੇ ਗਲਤ ਸੁਸਾਇਟੀ ’ਚ ਪੈ ਕੇ ਨਸ਼ਿਆਂ ’ਚ ਪੈ ਜਾਂਦੇ ਹਨ ਤੇ ਫਿਰ ਚੋਰੀਆਂ, ਡਾਕੇ ਤੇ ਜੁਰਮ ਕਰਕੇ ਸਮਾਜ ਲਈ ਮੁਸ਼ਕਿਲਾਂ ਪੈਦਾ ਕਰਦੇ। ਇਹ ਸਾਡੀ ਸਭ ਦੀ ਸਾਂਝੀ ਲੜਾਈ ਹੈ ਇਸ ਲਈ ਸਾਨੂੰ ਸਭ ਨੂੰ ਮਿਲ ਕੇ ਯੋਗਦਾਨ ਪਾਉਣਾ ਚਾਹੀਦਾ ਹੈ । ਜਗਦੀਪ ਸਿੰਘ ਸਰਪੰਚ ਪਿੰਡ ਤਰਸਿੱਕਾ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਵਿਦਿਆ ਬਹੁਤ ਜ਼ਰੂਰੀ ਹੈ ਅਤੇ ਸਾਨੂੰ ਬੱਚਿਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਪੜ੍ਹਾਈ ਦੇ ਨਾਲ ਤੇ ਖੇਡਾਂ ਵੱਲ ਵੀ ਰੁਚਿਤ ਕਰਨ ਦੀ ਲੋੜ ਹੈ। ਇਸ ਮੌਕੇ ਅਮਰਬੀਰ ਸਿੰਘ ਤਲਵੰਡੀ, ਸੁਖਵਿੰਦਰ ਸਿੰਘ, ਬਲਰਾਜ ਸਿੰਘ ਕਵਲਪ੍ਰੀਤ ਸਿੰਘ ,ਅਮਰਿੰਦਰ ਸਿੰਘ, ਪਵਨਦੀਪ ,ਦਿਨੇਸ਼ ਵਿਸ਼ਾਲਦੀਪ ਅਮਰਜੀਤ ਕੌਰ, ਕਿਰਨ ਰਾਣੀ ,ਮਮਤਾ ਰਾਣੀ, ਹਰਵਿੰਦਰ ਸਿੰਘ, ਗੁਰਮੀਤ ਸਿੰਘ ,ਜੋਗਾ ਸਿੰਘ, ਮਨਜੀਤ ਸਿੰਘ , ਮਨੀਸ਼, ਰਾਜਪਾਲ ਕੌਰ , ਬਲਕਾਰ ਸਿੰਘ ਗ੍ਰੰਥੀ, ਸੁਰਜੀਤ ਸਿੰਘ ਏ. ਐੱਸ. ਆਈ., ਰਮਨਦੀਪ ਸਿੰਘ ਸਬ ਇੰਸਪੈਕਟਰ, ਕਰਮ ਸਿੰਘ ਗ੍ਰੰਥੀ ਤੇ ਦਿਲਬਾਗ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਿਸ਼ਨ 2027 ਲਈ ਪਾਰਟੀ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣ ਦਾ ਸੱਦਾ ਅਗਲੀ ਖ਼ਬਰ ਸ਼ਾਹ ਪਰਿਵਾਰ ਨਾਲ ਸਮਾਜਿਕ ਤੇ ਰਾਜਨੀਤਿਕ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ
Ad Position 24