ਡਾਕਟਰ ਤਰਸੇਮ ਸਿੰਘ ਢਿੱਲੋਂ ਝਬਾਲ ਨੂੰ ਸੇਵਾਮੁਕਤ ਹੋਣ ’ਤੇ ਇਲਾਕਾ ਵਾਸੀਆਂ ਨੇ ਕੀਤਾ ਸਨਮਾਨਿਤ
ਝਬਾਲ, 3 ਅਕਤੂਬਰ (ਸਰਬਜੀਤ ਸਿੰਘ)–ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਅਡੀਸ਼ਨਲ ਡਾਇਰੈਕਟਰ ਐਕਸਟੈਸਨ ਵਜੋਂ ਨਿਯੁਕਤ ਡਾਕਟਰ ਤਰਸੇਮ ਸਿੰਘ ਢਿੱਲੋਂ ਝੁਬਾਲ ਨੂੰ ਸੇਵਾਵਾਂ ਨਿਭਾਉਣ ਉਪਰੰਤ ਬੀਤੇ ਦਿਨੀ ਸੇਵਾਮੁਕਤ ਹੋਣ ’ਤੇ ਇਲਾਕਾ ਝਬਾਲ ਦੇ ਪ੍ਰਮੁੱਖ ਆਗੂਆਂ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਗੁਰਬੀਰ ਸਿੰਘ ਝੁਭਾਲ ਨੇ ਦੱਸਿਆ ਕਿ ਇਲਾਕੇ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਡਾਕਟਰ ਤਰਸੇਮ ਸਿੰਘ ਢਿੱਲੋ ਝਬਾਲ ਨੇ ਲੰਮਾ ਸਮਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਚ ਇਮਾਨਦਾਰੀ ਅਤੇ ਲਗਨ ਨਾਲ ਆਪਣੀਆਂ ਸੇਵਾਵਾਂ ਨਿਭਾ ਕੇ ਆਪਣੇ ਨਗਰ ਦਾ ਨਾਮ ਹੋਰ ਰੋਸ਼ਨ ਕੀਤਾ ਹੈ।
ਝਬਾਲ, 3 ਅਕਤੂਬਰ (ਸਰਬਜੀਤ ਸਿੰਘ)–ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਅਡੀਸ਼ਨਲ ਡਾਇਰੈਕਟਰ ਐਕਸਟੈਸਨ ਵਜੋਂ ਨਿਯੁਕਤ ਡਾਕਟਰ ਤਰਸੇਮ ਸਿੰਘ ਢਿੱਲੋਂ ਝੁਬਾਲ ਨੂੰ ਸੇਵਾਵਾਂ ਨਿਭਾਉਣ ਉਪਰੰਤ ਬੀਤੇ ਦਿਨੀ ਸੇਵਾਮੁਕਤ ਹੋਣ ’ਤੇ ਇਲਾਕਾ ਝਬਾਲ ਦੇ ਪ੍ਰਮੁੱਖ ਆਗੂਆਂ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਗੁਰਬੀਰ ਸਿੰਘ ਝੁਭਾਲ ਨੇ ਦੱਸਿਆ ਕਿ ਇਲਾਕੇ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਡਾਕਟਰ ਤਰਸੇਮ ਸਿੰਘ ਢਿੱਲੋ ਝਬਾਲ ਨੇ ਲੰਮਾ ਸਮਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਚ ਇਮਾਨਦਾਰੀ ਅਤੇ ਲਗਨ ਨਾਲ ਆਪਣੀਆਂ ਸੇਵਾਵਾਂ ਨਿਭਾ ਕੇ ਆਪਣੇ ਨਗਰ ਦਾ ਨਾਮ ਹੋਰ ਰੋਸ਼ਨ ਕੀਤਾ ਹੈ। ਇਸ ਮੌਕੇ ਚੇਅਰਮੈਨ ਗੁਰਬੀਰ ਸਿੰਘ ਝਬਾਲ, ਚੇਅਰਮੈਨ ਹਰਵੰਤ ਸਿੰਘ ਝਬਾਲ, ਖੇਤੀਬਾੜੀ ਅਫਸਰ ਸੁਖਵੀਰ ਸਿੰਘ, ਹਰਜੀਤ ਸਿੰਘ ਝਬਾਲ, ਗੁਰਰਾਜ ਸਿੰਘ ਢਿੱਲੋਂ ਝਬਾਲ, ਸਾਬਕਾ ਸਰਪੰਚ ਬਲਵਿੰਦਰ ਸਿੰਘ ਬਾਬਾ ਲਗਾਹ ਪੰਚਾਇਤ ਅਤੇ ਹੋਰਨਾ ਵਲੋਂ ਉਹਨਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ।