03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਕਣਕ ਦੇ ਐੱਮ.ਐੱਸ.ਪੀ. ’ਚ ਨਿਗੂਣਾ ਵਾਧਾ ਕਿਸਾਨਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਬਰਾਬਰ - ਸੁਖਵਿੰਦਰ ਸਿੰਘ ਸਭਰਾ

ਪੱਟੀ, 3 ਅਕਤੂਬਰ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਸਿੰਘ ਕਾਲੇਕੇ)- ਕੇਂਦਰ ਸਰਕਾਰ ਵਲੋਂ 2027-28 ਦੇ ਰਬੀ ਮਾਰਕੀਟਿੰਗ ਸੀਜ਼ਨ ਲਈ ਛੇ ਰਬੀ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਵਾਧੇ ਦੇ ਐਲਾਨ ਤਹਿਤ ਕਣਕ ਦੇ ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 04-10-2026
ਪੱਟੀ, 3 ਅਕਤੂਬਰ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਸਿੰਘ ਕਾਲੇਕੇ)- ਕੇਂਦਰ ਸਰਕਾਰ ਵਲੋਂ 2027-28 ਦੇ ਰਬੀ ਮਾਰਕੀਟਿੰਗ ਸੀਜ਼ਨ ਲਈ ਛੇ ਰਬੀ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਵਾਧੇ ਦੇ ਐਲਾਨ ਤਹਿਤ ਕਣਕ ਦੇ ਐੱਮ.ਐੱਸ.ਪੀ. ਵਿਚ ਕੇਵਲ 25 ਰੁਪਏ ਪ੍ਰਤੀ ਕੁਇੰਟਲ ਵਾਧਾ ਕਰਕੇ ਇਸ ਨੂੰ 2610 ਰੁਪਏ ਪ੍ਰਤੀ ਕੁਇੰਟਲ ਕੀਤਾ ਗਿਆ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਨੇ ਇਸ ਵਾਧੇ ਨੂੰ ਕਿਸਾਨਾਂ ਦੀਆਂ ਵਧਦੀਆਂ ਖੇਤੀ ਲਾਗਤਾਂ ਦੇ ਮੁਕਾਬਲੇ ਨਾਕਾਫ਼ੀ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਕਿਸਾਨਾਂ ਦੀ ਆਰਥਿਕ ਮੁਸ਼ਕਿਲਾਂ ਦਾ ਹੱਲ ਹੋਣ ਦੀ ਬਜਾਏ ਨਿਰਾਸ਼ਾ ਹੀ ਵਧੀ ਹੈ। ਸਭਰਾ ਨੇ ਕਿਹਾ ਕਿ ਡੀਜ਼ਲ, ਖਾਦਾਂ, ਕੀਟਨਾਸ਼ਕ ਦਵਾਈਆਂ, ਬੀਜ, ਮਸ਼ੀਨਰੀ ਅਤੇ ਖੇਤੀ ਨਾਲ ਸਬੰਧਿਤ ਹੋਰ ਖਰਚਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਜਦਕਿ ਫ਼ਸਲਾਂ ਦੇ ਭਾਅ ਵਿੱਚ ਕੀਤਾ ਜਾ ਰਿਹਾ ਵਾਧਾ ਕਿਸਾਨਾਂ ਦੀ ਵਧਦੀ ਲਾਗਤ ਦੇ ਮੁਕਾਬਲੇ ਬਹੁਤ ਘੱਟ ਹੈ। ਉਨ੍ਹਾਂ ਕਿਹਾ ਕਿ ਕਣਕ ਦੇ ਭਾਅ ਵਿਚ 25 ਰੁਪਏ ਪ੍ਰਤੀ ਕੁਇੰਟਲ, ਭਾਵ 25 ਪੈਸੇ ਪ੍ਰਤੀ ਕਿਲੋ ਦਾ ਵਾਧਾ, ਕਿਸਾਨਾਂ ਦੀਆਂ ਵਧਦੀਆਂ ਮੁਸ਼ਕਿਲਾਂ ਦੇ ਮੁਕਾਬਲੇ ਊਠ ਦੇ ਮੂੰਹ ਵਿਚ ਜੀਰਾ ਪਾਉਣ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਖੇਤੀ ਹੁਣ ਕਿਸਾਨਾਂ ਲਈ ਲਗਾਤਾਰ ਮਹਿੰਗਾ ਹੁੰਦਾ ਜਾ ਰਿਹਾ ਕਿੱਤਾ ਬਣਦੀ ਜਾ ਰਹੀ ਹੈ। ਇਕ ਪਾਸੇ ਖੇਤੀ ਲਾਗਤਾਂ ਵਧ ਰਹੀਆਂ ਹਨ ਅਤੇ ਦੂਜੇ ਪਾਸੇ ਫ਼ਸਲਾਂ ਦੇ ਭਾਅ ਵਿਚ ਮਾਮੂਲੀ ਵਾਧੇ ਨਾਲ ਕਿਸਾਨਾਂ ਨੂੰ ਆਪਣੀ ਮਿਹਨਤ ਦਾ ਢੁੱਕਵਾਂ ਮੁੱਲ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਅਸਲ ਸਮੱਸਿਆਵਾਂ ਨੂੰ ਸਮਝਦਿਆਂ ਫ਼ਸਲਾਂ ਦੇ ਵਾਜਬ ਅਤੇ ਲਾਹੇਵੰਦ ਭਾਅ ਯਕੀਨੀ ਬਣਾਉਣ ਵੱਲ ਠੋਸ ਕਦਮ ਚੁੱਕਣੇ ਚਾਹੀਦੇ ਹਨ।
Ad Position 22
No active advertisement
ਪਿਛਲੀ ਖ਼ਬਰ ਪ੍ਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਦੇਸ਼ ਕਮੇਟੀ ਦਾ ਪ੍ਰਧਾਨ ਬਣਨ ’ਤੇ ਹਾਈਕਮਾਂਡ ਦਾ ਧੰਨਵਾਦ - ਮੱਲ੍ਹਾ ਅਗਲੀ ਖ਼ਬਰ 60 ਸਾਲ ਦੀ ਉਮਰ ਵਿਚ ਵੀ ਪ੍ਰਿੰ: ਨਗੀਨ ਸਿੰਘ ਬੱਲ ਨੇ ਰਚਿਆ ਨਵਾਂ ਕੀਰਤੀਮਾਨ
Ad Position 24