05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਏਸ਼ਿਆਈ ਖੇਡਾਂ ਵਿਚ ਸੋਨ ਤਗਮਾ ਜੇਤੂ ਹਾਕੀ ਟੀਮ ਦੀ ਖਿਡਾਰਨ ਬਲਜੀਤ ਕੌਰ ਦਾ ਤਰਨ ਤਾਰਨ ਪਹੁੰਚਣ ’ਤੇ ਭਰਵਾਂ ਸਵਾਗਤ

ਤਰਨ ਤਾਰਨ, 4 ਅਕਤੂਬਰ (ਹਰਿੰਦਰ ਸਿੰਘ)—ਜਪਾਨ ਵਿਚ ਚੱਲ ਰਹੀਆਂ 20ਵੀਆਂ ਏਸ਼ਿਆਈ ਖੇਡਾਂ ਵਿਚ ਹਾਕੀ ਵਿਚ ਸੋਨ ਤਗਮਾ ਜਿੱਤਣ ਵਾਲੀ ਮਹਿਲਾ ਟੀਮ ਦੀ ਖਿਡਾਰਨ ਬਲਜੀਤ ਕੌਰ ਦਾ ਤਰਨ ਤਾਰਨ ਸਥਿਤ ਉਸ ਦੇ ਜੱਦੀ ਪਿੰਡ ਕੱਕਾ ਕੰਡਿਆਲਾ ਵਿਖੇ ਪਹੁੰਚਣ ’ਤੇ ਇਲਾਕਾ ਨਿਵਾਸੀਆਂ ਅਤੇ ਖੇਡ ਪ੍ਰੇਮੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਐਤਵਾਰ ਦੀ ਸਵੇਰ ਅੰਮ੍ਰਿਤਸਰ ਦੇ ਰਾਜਾਸਾਂਸੀ ਹਵਾਈ ਅੱਡੇ ’ਤੇ ਪਹੁੰਚਣ ’ਤੇ ਜ਼ਿਲ੍ਹਾ ਖੇਡ ਅਫ਼ਸਰ ਸਤਵੰਤ ਕੌਰ, ਹਾਕੀ ਕੋਚ ਅਤੇ ਡੀ.

Ad Position 21
No active advertisement
ਅਜੀਤ ਡੈਸਕ 05-10-2026
ਤਰਨ ਤਾਰਨ, 4 ਅਕਤੂਬਰ (ਹਰਿੰਦਰ ਸਿੰਘ)—ਜਪਾਨ ਵਿਚ ਚੱਲ ਰਹੀਆਂ 20ਵੀਆਂ ਏਸ਼ਿਆਈ ਖੇਡਾਂ ਵਿਚ ਹਾਕੀ ਵਿਚ ਸੋਨ ਤਗਮਾ ਜਿੱਤਣ ਵਾਲੀ ਮਹਿਲਾ ਟੀਮ ਦੀ ਖਿਡਾਰਨ ਬਲਜੀਤ ਕੌਰ ਦਾ ਤਰਨ ਤਾਰਨ ਸਥਿਤ ਉਸ ਦੇ ਜੱਦੀ ਪਿੰਡ ਕੱਕਾ ਕੰਡਿਆਲਾ ਵਿਖੇ ਪਹੁੰਚਣ ’ਤੇ ਇਲਾਕਾ ਨਿਵਾਸੀਆਂ ਅਤੇ ਖੇਡ ਪ੍ਰੇਮੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਐਤਵਾਰ ਦੀ ਸਵੇਰ ਅੰਮ੍ਰਿਤਸਰ ਦੇ ਰਾਜਾਸਾਂਸੀ ਹਵਾਈ ਅੱਡੇ ’ਤੇ ਪਹੁੰਚਣ ’ਤੇ ਜ਼ਿਲ੍ਹਾ ਖੇਡ ਅਫ਼ਸਰ ਸਤਵੰਤ ਕੌਰ, ਹਾਕੀ ਕੋਚ ਅਤੇ ਡੀ.ਐਸ.ਪੀ. ਵਿਜੀਲੈਂਸ ਸ਼ਰਨਜੀਤ ਸਿੰਘ, ਦਵਿੰਦਰ ਸਿੰਘ ਅਤੇ ਹੋਰਨਾਂ ਖੇਡ ਪ੍ਰੇਮੀਆਂ ਵਲੋਂ ਬਲਜੀਤ ਕੌਰ ਦਾ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਉਸ ਨੂੰ ਇਕ ਜੀਪ ਰਾਹੀਂ ਤਰਨ ਤਾਰਨ ਨੂੰ ਲਿਆਉਣ ਸਮੇਂ ਜਗ੍ਹਾ ਜਗ੍ਹਾ ’ਤੇ ਬਲਜੀਤ ਕੌਰ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਸ ਦਾ ਸਵਾਗਤ ਕੀਤਾ ਗਿਆ। ਤਰਨਤਾਰਨ ਦੇ ਪਿੰਡ ਗੋਹਲਵੜ੍ਹ ਵਿਖੇ ਇਲਾਕਾ ਨਿਵਾਸੀਆਂ ਵਲੋਂ ਬਲਜੀਤ ਕੌਰ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਬੋਲਦਿਆਂ ਹਾਕੀ ਖਿਡਾਰਣ ਬਲਜੀਤ ਕੌਰ ਨੇ ਕਿਹਾ ਕਿ ਉਸ ਨੂੰ ਮਾਣ ਹੈ ਕਿ ਉਹ ਉਸ ਭਾਰਤੀ ਹਾਕੀ ਮਹਿਲਾ ਟੀਮ ਦੀ ਮੈਂਬਰ ਹੈ, ਜਿਸ ਨੇ 44 ਸਾਲ ਬਾਅਦ ਏਸ਼ਿਆਈ ਖੇਡਾਂ ਵਿਚ ਸੋਨ ਤਗਮਾ ਜਿੱਤ ਕੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸਭ ਦੀ ਕਾਮਯਾਬੀ ਪਿੱਛੇ ਦੇ ਪਿੱਛੇ ਉਸ ਦੇ ਕੋਚ ਸ਼ਰਨਜੀਤ ਸਿੰਘ, ਦਵਿੰਦਰ ਸਿੰਘ, ਉਸ ਦੇ ਮਾਤਾ–ਪਿਤਾ ਅਤੇ ਉਨ੍ਹਾਂ ਦੇ ਸਪੋਟਰਾਂ ਦਾ ਹੱਥ ਹੈ, ਜਿੰਨਾਂ ਨੇ ਉਸ ਨੂੰ ਹਾਕੀ ਦੀ ਮੁਹਾਰਤ ਹਾਸਲ ਕਰਨ ਵਿਚ ਉਸ ਦੀ ਮਦਦ ਕੀਤੀ ਹੈ। ਉਸ ਨੇ ਕਿਹਾ ਕਿ ਲੜਕੇ–ਲੜਕੀਆਂ ਨੂੰ ਹੁਣ ਖੇਡਾਂ ਲਈ ਮੈਦਾਨਾਂ ਵਿਚ ਆਉਣਾ ਪਵੇਗਾ, ਤਾਂ ਜੋ ਦੇਸ਼ ਦਾ ਨਾਂਅ ਰੌਸ਼ਨ ਕੀਤਾ ਜਾ ਸਕੇ। ਪੰਜਾਬ ਖੇਡਾਂ ਵਿਚ ਦੇਸ਼ ਦੇ ਕਈ ਸੂਬਿਆਂ ਨਾਲੋਂ ਵਧੀਆ ਪ੍ਰਦਰਸ਼ਨ ਕਰ ਰਿਹਾ ਹੈ। ਖੇਡਾਂ ਪ੍ਰਤੀ ਸਰਕਾਰ ਦੇ ਹਾਂ ਪੱਖੀ ਹੁੰਗਾਰੇ ਦਾ ਸਾਨੂੰ ਵੱਧ ਤੋਂ ਵੱਧ ਫਾਇਦਾ ਲੈਣਾ ਚਾਹੀਦਾ ਹੈ। ਇਸ ਮੌਕੇ ਪਿੰਡ ਦੀ ਪੰਚਾਇਤ ਨੇ ਦੱਸਿਆ ਕਿ ਬਲਜੀਤ ਕੌਰ ਨੇ ਦੇਸ਼ ਦੇ ਨਾਲ ਨਾਲ ਪਿੰਡ ਦਾ ਨਾਂਅ ਵੀ ਰੌਸ਼ਨ ਕੀਤਾ ਹੈ, ਕਿਉਂਕਿ ਇਕ ਸਧਾਰਨ ਮਿਸਤਰੀ ਪਰਿਵਾਰ ਦੀ ਲੜਕੀ ਨੇ ਭਾਰਤੀ ਹਾਕੀ ਟੀਮ ਦੀ ਮੈਂਬਰ ਬਣ ਕੇ ਜੋ ਨਾਮਣਾ ਖੱਟਿਆ ਹੈ, ਉਸ ਦੇ ਲਈ ਉਹ ਵਧਾਈ ਦੇ ਪਾਤਰ ਹਨ। ਸਰਕਾਰ ਨੂੰ ਚਾਹੀਦਾ ਹੈ ਕਿ ਉਸ ਨੂੰ ਵੱਡੀ ਸਰਕਾਰੀ ਨੌਕਰੀ ਦਿੱਤੀ ਜਾਵੇ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸਤਵੰਤ ਕੌਰ ਨੇ ਦੱਸਿਆ ਕਿ ਬਲਜੀਤ ਕੌਰ ਦਾ ਖੇਡ ਵਿਭਾਗ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਹਾਕੀ ਖਿਡਾਰਣ ਨੂੰ ਐਲਾਨੇ ਗਏ ਇਕ ਕਰੋੜ ਰੁਪਏ ਦਾ ਇਨਾਮ ਜਲਦੀ ਹੀ ਮਿਲ ਜਾਵੇਗਾ, ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਪਨਾ ਹੈ ਕਿ ਪੰਜਾਬ ਦੇ ਨੌਜਵਾਨ ਲੜਕੇ ਲੜਕੀਆਂ ਖੇਡਾਂ ’ਚ ਮੱਲ੍ਹਾਂ ਮਾਰ ਕੇ ਸੂਬੇ ਦਾ ਨਾਂਅ ਰੌਸ਼ਨ ਕਰਨ।
Ad Position 22
No active advertisement
ਪਿਛਲੀ ਖ਼ਬਰ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਤਗਮਾ ਜਿੱਤ ਕੇ ਆਈ ਖਿਡਾਰਨ ਬਲਜੀਤ ਕੌਰ ਨਾਲ ਗੱਲਬਾਤ ਕਰਕੇ ਦਿੱਤੀ ਵਧਾਈ ਅਗਲੀ ਖ਼ਬਰ ਪਿੰਡ ਕਲਸੀਆਂ ਖੁਰਦ ਦੇ ਖ਼ੇਤਾਂ ਵਿਚੋਂ ਜਿੰਦਾ ਰੌਂਦ ਬਰਾਮਦ
Ad Position 24