ਵਿਧਾਇਕ ਸੰਧੂ ਨੇ ਖਿਡਾਰਣ ਬਲਜੀਤ ਕੌਰ ਨੂੰ ਕੀਤਾ ਸਨਮਾਨਿਤ
ਤਰਨ ਤਾਰਨ, 4 ਅਕਤੂਬਰ (ਇਕਬਾਲ ਸਿੰਘ ਸੋਢੀ)-ਜਪਾਨ ਵਿਖੇ ਹੋਈਆਂ ਏਸ਼ਿਆਈ ਖੇਡਾਂ ਵਿਚੋਂ ਸੋਨ ਤਗਮਾ ਜਿੱਤ ਵਾਲੀ ਹਾਕੀ ਖਿਡਾਰਨ ਬਲਜੀਤ ਕੌਰ ਦਾ ਪਿੰਡ ਕੱਕਾ ਕੰਡਿਆਲਾ ਪਹੁੰਚਣ ’ਤੇ ਤਰਨ ਤਾਰਨ ਦੇ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਪਿੰਡ ਕੱਕਾ ਕੰਡਿਆਲਾ ਵਿਖੇ ਪਹੁੰਚ ਕੇ ਖਿਡਾਰਣ ਬਲਜੀਤ ਕੌਰ ਦਾ ਨਿੱਘਾ ਸਵਾਗਤ ਕਰਦਿਆਂ ਸਨਮਾਨਿਤ ਕੀਤਾ। ਇਸ ਮੌਕੇ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਏਸ਼ਿਆਈ ਖੇਡਾਂ ਵਿਚ ਭਾਰਤੀ ਮਹਿਲਾ ਹਾਕੀ ਟੀਮ ਨੇ 44 ਸਾਲਾਂ ਬਾਅਦ ਸੋਨੇ ਦਾ ਤਮਗਾ ਜਿੱਤ ਕੇ ਇਤਿਹਾਸ ਰਚਿਆ ਹੈ।
ਤਰਨ ਤਾਰਨ, 4 ਅਕਤੂਬਰ (ਇਕਬਾਲ ਸਿੰਘ ਸੋਢੀ)-ਜਪਾਨ ਵਿਖੇ ਹੋਈਆਂ ਏਸ਼ਿਆਈ ਖੇਡਾਂ ਵਿਚੋਂ ਸੋਨ ਤਗਮਾ ਜਿੱਤ ਵਾਲੀ ਹਾਕੀ ਖਿਡਾਰਨ ਬਲਜੀਤ ਕੌਰ ਦਾ ਪਿੰਡ ਕੱਕਾ ਕੰਡਿਆਲਾ ਪਹੁੰਚਣ ’ਤੇ ਤਰਨ ਤਾਰਨ ਦੇ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਪਿੰਡ ਕੱਕਾ ਕੰਡਿਆਲਾ ਵਿਖੇ ਪਹੁੰਚ ਕੇ ਖਿਡਾਰਣ ਬਲਜੀਤ ਕੌਰ ਦਾ ਨਿੱਘਾ ਸਵਾਗਤ ਕਰਦਿਆਂ ਸਨਮਾਨਿਤ ਕੀਤਾ। ਇਸ ਮੌਕੇ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਏਸ਼ਿਆਈ ਖੇਡਾਂ ਵਿਚ ਭਾਰਤੀ ਮਹਿਲਾ ਹਾਕੀ ਟੀਮ ਨੇ 44 ਸਾਲਾਂ ਬਾਅਦ ਸੋਨੇ ਦਾ ਤਮਗਾ ਜਿੱਤ ਕੇ ਇਤਿਹਾਸ ਰਚਿਆ ਹੈ। ਇਸ ਇਤਿਹਾਸਕ ਜਿੱਤ ਦਾ ਹਿੱਸਾ ਬਣੀ ਤਰਨ ਤਾਰਨ ਦੇ ਪਿੰਡ ਕੱਕਾ ਕੰਡਿਆਲਾ ਦੀ ਧੀ ਬਲਜੀਤ ਕੌਰ ਨੇ ਆਪਣੀ ਸ਼ਾਨਦਾਰ ਖੇਡ, ਹੌਸਲੇ ਅਤੇ ਮਿਹਨਤ ਨਾਲ ਤਰਨ ਤਾਰਨ ਸਮੇਤ ਪੂਰੇ ਪੰਜਾਬ ਦਾ ਨਾਮ ਦੁਨੀਆਂ ਭਰ ਵਿਚ ਰੌਸ਼ਨ ਕੀਤਾ ਹੈ।