ਪਿੰਡ ਕੱਕਾ ਕੰਡਿਆਲਾ ਵਿਖੇ ਮਨਾਇਆ ਸਾਲਾਨਾ ਜੋੜ ਮੇਲਾ
ਤਰਨ ਤਾਰਨ, 4 ਅਕਤੂਬਰ (ਹਰਿੰਦਰ ਸਿੰਘ)-ਤਰਨ ਤਾਰਨ ਦੇ ਪਿੰਡ ਕੱਕਾ ਕੰਡਿਆਲਾ ਵਿਖੇ ਹਰ ਸਾਲ ਦੀ ਤਰ੍ਹਾਂ ਧੰਨ ਧੰਨ ਬਾਬਾ ਬਿਸ਼ਨ ਦਾਸ ਜੀ ਧੰਨ ਧੰਨ ਬਾਬਾ ਸੇਵਾਦਾਸ ਜੀ ਦੇ ਅਸਥਾਨਾਂ ’ਤੇ ਪਿੰਡ ਦੇ ਚੜ੍ਹਦੇ ਪਾਸੇ ਹਰ ਸਾਲ ਦੀ ਤਰ੍ਹਾਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਜੋੜ ਮੇਲਾ ਮਨਾਇਆ ਗਿਆ । ਇਸ ਮੌਕੇ 46 ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ।
ਤਰਨ ਤਾਰਨ, 4 ਅਕਤੂਬਰ (ਹਰਿੰਦਰ ਸਿੰਘ)-ਤਰਨ ਤਾਰਨ ਦੇ ਪਿੰਡ ਕੱਕਾ ਕੰਡਿਆਲਾ ਵਿਖੇ ਹਰ ਸਾਲ ਦੀ ਤਰ੍ਹਾਂ ਧੰਨ ਧੰਨ ਬਾਬਾ ਬਿਸ਼ਨ ਦਾਸ ਜੀ ਧੰਨ ਧੰਨ ਬਾਬਾ ਸੇਵਾਦਾਸ ਜੀ ਦੇ ਅਸਥਾਨਾਂ ’ਤੇ ਪਿੰਡ ਦੇ ਚੜ੍ਹਦੇ ਪਾਸੇ ਹਰ ਸਾਲ ਦੀ ਤਰ੍ਹਾਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਜੋੜ ਮੇਲਾ ਮਨਾਇਆ ਗਿਆ । ਇਸ ਮੌਕੇ 46 ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਧਾਰਮਿਕ ਦੀਵਾਨ ਖੁੱਲ੍ਹੇ ਪੰਡਾਲ ਵਿਚ ਸਜਾਏ ਗਏ, ਜਿਸ ਵਿਚ ਭਾਈ ਸਾਹਿਬ ਭਾਈ ਦਵਿੰਦਰ ਸਿੰਘ ਬਟਾਲੇ ਵਾਲੇ ਹਜ਼ੂਰੀ ਰਾਗੀ, ਕਵੀਸ਼ਰ ਜਥਾ ਭਾਈ ਕੇਵਲ ਸਿੰਘ ਮਹਿਤਾ ਸੋਹੀ ਭਰਾ, ਢਾਡੀ ਜਥਾ ਭਾਈ ਬਲਬੀਰ ਸਿੰਘ ਪਾਰਸ ਵਲੋਂ ਸੰਗਤਾਂ ਨੂੰ ਗੁਰੂ ਸੁਣਾ ਕੇ ਨਿਹਾਲ ਕੀਤਾ। ਜਿੱਥੇ ਸੰਗਤਾਂ ਨੇ ਗੁਰੂ ਜੱਸ ਸਰਵਣ ਕੀਤਾ, ਉੱਥੇ ਹੀ ਬੱਚਿਆਂ ਵਲੋਂ ਭੰਗੂੜਿਆਂ ’ਤੇ ਝੂਟੇ ਲੈ ਕੇ ਖ਼ੂਬ ਆਨੰਦ ਮਾਣਿਆ। ਇਸ ਮੌਕੇ ਜਿਨ੍ਹਾਂ ਗੁਰਸਿੱਖ ਪਰਿਵਾਰਾਂ ਨੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਸਨ, ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸੁੱਚਾ ਸਿੰਘ ਕੱਕਾ ਕੰਡਿਆਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਏਸ਼ੀਅਨ ਖੇਡਾਂ ਜਿੱਤ ਕੇ ਆਈ ਹਾਕੀ ਖਿਡਾਰਣ ਬਲਜੀਤ ਕੌਰ ਨੇ ਪਿੰਡ ਆ ਕੇ ਮੇਲੇ ਵਿਚ ਆਪਣੀ ਹਾਜ਼ਰੀ ਭਰੀ ਅਤੇ ਮੇਲਾ ਪ੍ਰਬੰਧਕ ਕਮੇਟੀ ਵਲੋਂ ਉਸ ਦਾ ਸਨਮਾਨਿਤ ਕੀਤਾ ਗਿਆ। ਇਸ ਮੌਕੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ ।