06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਕਲਪਨਾ ਚਾਵਲਾ ਪ੍ਰਗਤੀਸ਼ੀਲ ਸੁਸਾਇਟੀ ਵਲੋਂ ਹਾਕੀ ਸਟਾਰ ਬਲਜੀਤ ਕੌਰ ਦਾ ਕੀਤਾ ਵਿਸ਼ੇਸ਼ ਸਨਮਾਨ

ਤਰਨ ਤਾਰਨ, 5 ਅਕਤੂਬਰ (ਹਰਿੰਦਰ ਸਿੰਘ)-ਭਾਰਤੀ ਮਹਿਲਾ ਹਾਕੀ ਟੀਮ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੋਨੇ ਦਾ ਤਗਮਾ ਜਿੱਤਣ ਵਾਲੀ ਹਾਕੀ ਖਿਡਾਰਨ ਬਲਜੀਤ ਕੌਰ ਦੇ ਜੱਦੀ ਪਿੰਡ ਕੱਕਾ ਕੰਡਿਆਲਾ ਵਿਖੇ ਖੁਸ਼ੀ ਅਤੇ ਮਾਣ ਦਾ ਮਾਹੌਲ ਦੇਖਣ ਨੂੰ ਮਿਲਿਆ। ਇਸ ਇਤਿਹਾਸਕ ਪ੍ਰਾਪਤੀ ਦੀ ਖੁਸ਼ੀ ਵਿਚ ਕਲਪਨਾ ਚਾਵਲਾ ਪ੍ਰਗਤੀਸ਼ੀਲ ਸੁਸਾਇਟੀ ਤਰਨ ਤਾਰਨ ਵਲੋਂ ਬਲਜੀਤ ਕੌਰ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਨੂੰ ਸੁਸਾਇਟੀ ਦੀ ਟਰਾਫੀ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।

Ad Position 21
No active advertisement
ਹਾਕੀ ਸਟਾਰ ਬਲਜੀਤ ਕੌਰ ਦਾ ਸਨਮਾਨ ਕਰਦੇ ਹੋਏ ਕਲਪਨਾ ਚਾਵਲਾ ਪ੍ਰਗਤੀਸ਼ੀਲ ਸੁਸਾਇਟੀ ਦੇ ਮੈਂਬਰ। ਤਸਵੀਰ: ਲਵਲੀ 06-10-2026
ਤਰਨ ਤਾਰਨ, 5 ਅਕਤੂਬਰ (ਹਰਿੰਦਰ ਸਿੰਘ)-ਭਾਰਤੀ ਮਹਿਲਾ ਹਾਕੀ ਟੀਮ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੋਨੇ ਦਾ ਤਗਮਾ ਜਿੱਤਣ ਵਾਲੀ ਹਾਕੀ ਖਿਡਾਰਨ ਬਲਜੀਤ ਕੌਰ ਦੇ ਜੱਦੀ ਪਿੰਡ ਕੱਕਾ ਕੰਡਿਆਲਾ ਵਿਖੇ ਖੁਸ਼ੀ ਅਤੇ ਮਾਣ ਦਾ ਮਾਹੌਲ ਦੇਖਣ ਨੂੰ ਮਿਲਿਆ। ਇਸ ਇਤਿਹਾਸਕ ਪ੍ਰਾਪਤੀ ਦੀ ਖੁਸ਼ੀ ਵਿਚ ਕਲਪਨਾ ਚਾਵਲਾ ਪ੍ਰਗਤੀਸ਼ੀਲ ਸੁਸਾਇਟੀ ਤਰਨ ਤਾਰਨ ਵਲੋਂ ਬਲਜੀਤ ਕੌਰ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਨੂੰ ਸੁਸਾਇਟੀ ਦੀ ਟਰਾਫੀ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਖਿਡਾਰਣ ਦੇ ਪਿੰਡ ਪੁੱਜਣ ’ਤੇ ਪਿੰਡ ਵਾਸੀਆਂ ਅਤੇ ਸੁਸਾਇਟੀ ਮੈਂਬਰਾਂ ਵਲੋਂ ਉਨ੍ਹਾਂ ਉੱਪਰ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਮੂੰਹ ਮਿੱਠਾ ਕਰਵਾਉਣ ਲਈ ਲੱਡੂ ਵੰਡੇ ਗਏ। ਇਸ ਮੌਕੇ ਗੱਲਬਾਤ ਕਰਦਿਆਂ ਸੁਸਾਇਟੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਐਡਵੋਕੇਟ ਨੇ ਬਲਜੀਤ ਕੌਰ ਦੀ ਖੇਡ ਅਤੇ ਮਿਹਨਤ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਬਲਜੀਤ ਕੌਰ ਵਲੋਂ ਦੇਸ਼ ਅਤੇ ਸੂਬੇ ਦਾ ਨਾਂਅ ਰੌਸ਼ਨ ਕਰਕੇ ਹਾਸਲ ਕੀਤੀ। ਇਹ ਵੱਡੀ ਪ੍ਰਾਪਤੀ ਅੱਜ ਦੇਸ਼ ਦੀਆਂ ਬਾਕੀ ਧੀਆਂ ਲਈ ਇਕ ਬਹੁਤ ਹੀ ਵਧੀਆ ਅਤੇ ਪ੍ਰੇਰਨਾਦਾਇਕ ਸਨੇਹਾ ਹੈ। ਇਹ ਪ੍ਰਾਪਤੀ ਸਾਬਿਤ ਕਰਦੀ ਹੈ ਕਿ ਜੇਕਰ ਧੀਆਂ ਨੂੰ ਅੱਗੇ ਵਧਣ ਦੇ ਮੌਕੇ ਦਿੱਤੇ ਜਾਣ ਤਾਂ ਉਹ ਦੇਸ਼ ਦਾ ਨਾਂਅ ਪੂਰੀ ਦੁਨੀਆਂ ਵਿਚ ਚਮਕਾ ਸਕਦੀਆਂ ਹਨ। ਇਸ ਸਨਮਾਨ ਸਮਾਰੋਹ ਦੌਰਾਨ ਸਾਬਕਾ ਡੀ.ਐੱਸ.ਐੱਸ.ਓ. ਮੈਡਮ ਪਰਮਜੀਤ ਕੌਰ ਤਰਨ ਤਾਰਨ, ਭਗਵਾਨ ਸਿੰਘ ਖਾਲਸਾ, ਬਾਬਾ ਅਮਰ ਸਿੰਘ ਅਤੇ ਜਗਜੀਤ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਦੇ ਨਾਲ ਹੀ ਦੇਸ਼ ਦਾ ਮਾਣ ਵਧਾਉਣ ਵਾਲੀ ਧੀ ਬਲਜੀਤ ਕੌਰ ਦੇ ਦਾਦਾ ਧਰਮ ਸਿੰਘ, ਪਿਤਾ ਲਖਵਿੰਦਰ ਸਿੰਘ ਅਤੇ ਪਰਿਵਾਰ ਦੇ ਹੋਰ ਰਿਸ਼ਤੇਦਾਰ ਵੀ ਇਸ ਮਾਣਮੱਤੇ ਪਲ ਦੇ ਗਵਾਹ ਬਣੇ ਅਤੇ ਸੁਸਾਇਟੀ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਅਮਨਦੀਪ ਸਿੰਘ ਰੌਕੀ ਬੁਰਜ ਦਾ ਕਿਸਾਨ ਮੋਰਚੇ ਦਾ ਸੂਬਾ ਮੀਤ ਪ੍ਰਧਾਨ ਬਣਨ ’ਤੇ ਭਾਜਪਾ ਆਗੂਆਂ ਅਤੇ ਵਰਕਰਾਂ ਕੀਤਾ ਸਨਮਾਨ ਅਗਲੀ ਖ਼ਬਰ ਪਰਾਲੀ ਸਾੜਨ ਨਾਲ ਸਿਹਤ ਤੇ ਵਾਤਾਵਰਨ ’ਤੇ ਮਾੜੇ ਪ੍ਰਭਾਵ - ਡਾ. ਭੁਪਿੰਦਰ ਸਿੰਘ
Ad Position 24