ਪਿੰਡ ਵੜਿੰਗ ਵਿਖੇ ਇਸਤਰੀ ਸ਼੍ਰੋਮਣੀ ਅਕਾਲੀ ਦਲ (ਬ) ਦੀ ਮੀਟਿੰਗ
ਤਰਨ ਤਾਰਨ, 5 ਅਕਤੂਬਰ (ਹਰਿੰਦਰ ਸਿੰਘ)—ਤਰਨ ਤਾਰਨ ਦੇ ਨਜ਼ਦੀਕੀ ਪਿੰਡ ਵੜਿੰਗ ਵਿਖੇ ਇਸਤਰੀ ਸ਼੍ਰੋਮਣੀ ਅਕਾਲੀ ਦਲ (ਬ) ਦੀ ਮੀਟਿੰਗ ਬਾਬਾ ਬਲਵਿੰਦਰ ਸਿੰਘ ਦੇ ਗ੍ਰਹਿ ਵਿਖੇ ਹੋਈ। ਮੀਟਿੰਗ ਵਿਚ ਵਿਸ਼ੇਸ਼ ਤੌਰ ’ਤੇ ਸ਼੍ਰੋਮਣੀ ਅਕਾਲੀ ਦਲ (ਬ) ਇਸਤਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੀਬਾ ਰੁਪਿੰਦਰ ਕੌਰ ਬ੍ਰਹਮਪੁਰਾ ਪਹੁੰਚੇ।
ਤਰਨ ਤਾਰਨ, 5 ਅਕਤੂਬਰ (ਹਰਿੰਦਰ ਸਿੰਘ)—ਤਰਨ ਤਾਰਨ ਦੇ ਨਜ਼ਦੀਕੀ ਪਿੰਡ ਵੜਿੰਗ ਵਿਖੇ ਇਸਤਰੀ ਸ਼੍ਰੋਮਣੀ ਅਕਾਲੀ ਦਲ (ਬ) ਦੀ ਮੀਟਿੰਗ ਬਾਬਾ ਬਲਵਿੰਦਰ ਸਿੰਘ ਦੇ ਗ੍ਰਹਿ ਵਿਖੇ ਹੋਈ। ਮੀਟਿੰਗ ਵਿਚ ਵਿਸ਼ੇਸ਼ ਤੌਰ ’ਤੇ ਸ਼੍ਰੋਮਣੀ ਅਕਾਲੀ ਦਲ (ਬ) ਇਸਤਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੀਬਾ ਰੁਪਿੰਦਰ ਕੌਰ ਬ੍ਰਹਮਪੁਰਾ ਪਹੁੰਚੇ। ਮੀਟਿੰਗ ਵਿਚ ਵੱਡੀ ਗਿਣਤੀ ਵਿਚ ਮਹਿਲਾਵਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਬੀਬਾ ਰੁਪਿੰਦਰ ਕੌਰ ਬ੍ਰਹਮਪੁਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਨੇ ਹਮੇਸ਼ਾ ਹੀ ਮਹਿਲਾਵਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਕਾਰਜ ਕੀਤੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਦੂਰ ਅੰਦੇਸ਼ੀ ਸੋਚ ਸਦਕਾ ਪਾਰਟੀ ਵਿਚ ਕੰਮ ਕਰ ਰਹੀਆਂ ਮਹਿਲਾਵਾਂ ਨੂੰ ਸਮੇਂ ਸਮੇਂ ਸਿਰ ਅਹੁਦਿਆਂ ਨਾਲ ਨਿਵਾਜ ਕੇ ਉਨ੍ਹਾਂ ਨੂੰ ਬਣਦਾ ਸਨਮਾਨ ਦਿੱਤਾ ਹੈ, ਜਿਸ ਕਾਰਨ ਅੱਜ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਮਹਿਲਾਵਾਂ ਵੱਡੀ ਗਿਣਤੀ ਵਿਚ ਜੁੜ ਰਹੀਆਂ ਹਨ, ਉਥੇ ਇਸਤਰੀ ਵਿੰਗ ਮਹਿਲਾਵਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਅਕਾਲੀ ਦਲ (ਬ) ਦੇ ਇਸਤਰੀ ਵਿੰਗ ਨਾਲ ਜੁੜ ਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇ। ਬੀਬਾ ਰੁਪਿੰਦਰ ਕੌਰ ਬ੍ਰਹਮਪੁਰਾ ਨੇ ਕਿਹਾ ਕਿ 2027 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਪੰਜਾਬ ਵਿਚ ਜਰੂਰ ਬਣੇਗੀ, ਜਿਸ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦਾ ਇਸਤਰੀ ਵਿੰਗ ਅਹਿਮ ਰੋਲ ਅਦਾ ਕਰੇਗਾ। ਇਸ ਮੌਕੇ ਪਿੰਡ ਵੜਿੰਗ ਦੇ ਨਿਵਾਸੀਆਂ ਨੇ ਬੀਬਾ ਰੁਪਿੰਦਰ ਕੌਰ ਬ੍ਰਹਮਪੁਰਾ ਨੂੰ ਸਿਰੋਪਾਓ ਦੇ ਕੇ ਉਨ੍ਹਾਂ ਦਾ ਸਨਮਾਨ ਕੀਤਾ।