05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਘਰ ’ਚੋਂ ਨਕਦੀ ਅਤੇ ਗਹਿਣੇ ਚੋਰੀ ਕਰਨ ਵਾਲਾ ਗ੍ਰਿਫ਼ਤਾਰ

ਤਰਨ ਤਾਰਨ, 5 ਅਕਤੂਬਰ (ਪਰਮਜੀਤ ਜੋਸ਼ੀ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਘਰ ਵਿਚੋਂ ਨਗਦੀ ਅਤੇ ਗਹਿਣੇ ਚੋਰੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗਿ੍ਰਫ਼ਤਾਰ ਕਰ ਲਿਆ ਹੈ। ਥਾਣਾ ਝਬਾਲ ਵਿਖੇ ਗੁਰਤੇਜ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਝਬਾਲ ਨੇ ਸ਼ਿਕਾਇਤ ਦਰਜ ਕਰਵਾਈ ਕਿ 24 ਸਤੰਬਰ ਨੂੰ ਉਹ ਆਪਣੇ ਕੰਮ ’ਤੇ ਅੰਮ੍ਰਿਤਸਰ ਘਰ ਨੂੰ ਤਾਲੇ ਲਗਾ ਕੇ ਚਲਾ ਗਿਆ।

Ad Position 21
No active advertisement
ਅਜੀਤ ਡੈਸਕ 06-10-2026
ਤਰਨ ਤਾਰਨ, 5 ਅਕਤੂਬਰ (ਪਰਮਜੀਤ ਜੋਸ਼ੀ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਘਰ ਵਿਚੋਂ ਨਗਦੀ ਅਤੇ ਗਹਿਣੇ ਚੋਰੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗਿ੍ਰਫ਼ਤਾਰ ਕਰ ਲਿਆ ਹੈ। ਥਾਣਾ ਝਬਾਲ ਵਿਖੇ ਗੁਰਤੇਜ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਝਬਾਲ ਨੇ ਸ਼ਿਕਾਇਤ ਦਰਜ ਕਰਵਾਈ ਕਿ 24 ਸਤੰਬਰ ਨੂੰ ਉਹ ਆਪਣੇ ਕੰਮ ’ਤੇ ਅੰਮ੍ਰਿਤਸਰ ਘਰ ਨੂੰ ਤਾਲੇ ਲਗਾ ਕੇ ਚਲਾ ਗਿਆ। ਜਦੋਂ ਸ਼ਾਮ ਨੂੰ ਉਹ ਘਰ ਵਾਪਿਸ ਆਇਆ ਤਾਂ ਘਰ ਦੇ ਗੇਟ ਦਾ ਤਾਲਾ ਟੁੱਟਾ ਪਿਆ ਸੀ ਅਤੇ ਅੰਦਰ ਸਮਾਨ ਖਿਲਰਿਆ ਪਿਆ ਸੀ। ਜਦੋਂ ਸਮਾਨ ਚੈਕ ਕੀਤਾ Ç ਗਆ ਤਾਂ ਉਸ ਵਿਚੋਂ ਸੋਨੇ ਦੀਆਂ ਛਾਪਾ 4, ਇਕ ਕਾਟਿਆਂ ਦਾ ਜੋੜਾ, ਇਕ ਸੋਨੇ ਦਾ ਛੱਲਾ, 3 ਜੋੜੇ ਝਾਂਜਰਾ, ਇਕ ਚਾਂਦੀ ਦਾ ਕੜਾ, 6 ਜੋੜੇ ਕੰਗਣ, 4 ਚੈਨੀਆ ਚਾਂਦੀ ਉਥੋਂ ਗਾਇਬ ਸੀ। ਸੀ.ਸੀ.ਟੀ.ਵੀ. ਕੈਮਰਿਆਂ ਤੋਂ ਪਤਾ ਚੱਲਿਆ ਹੈ ਕਿ ਇਹ ਚੋਰੀ ਗੁਰਜੰਟ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਮਹਿਤਾ ਰੋਡ ਦਸਮੇਸ਼ ਨਗਰ ਅੰਮ੍ਰਿਤਸਰ ਵਲੋਂ ਕੀਤੀ ਗਈ ਹੈ। ਜਾਂਚ ਅਧਿਕਾਰੀ ਐੱਸ.ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗਿ੍ਫਤਾਰ ਕਰ ਲਿਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਔਰਤ ਪਾਸੋਂ ਪਰਸ ਖੋਹ ਕੇ ਫ਼ਰਾਰ ਹੋਏ ਲੁਟੇਰਿਆਂ ਵਿਚੋਂ 2 ਕਾਬੂ, ਇਕ ਫ਼ਰਾਰ ਅਗਲੀ ਖ਼ਬਰ ਸੋਨ ਤਗਮਾ ਜੇਤੂ ਹਾਕੀ ਖਿਡਾਰਨ ਬਲਜੀਤ ਕੌਰ ਦਾ ਅਮਨਦੀਪ ਸਿੰਘ ਰੌਕੀ ਬੁਰਜ ਵਲੋਂ ਸਨਮਾਨ
Ad Position 24