05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਫਤਿਆਬਾਦ ਵਿਖੇ ਚੌਪਹਿਰਾ ਸਮਾਗਮ

ਫਤਿਆਬਾਦ, 5 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)–ਧੰਨ ਧੰਨ ਬਾਬਾ ਦੀਪ ਸਿੰਘ ਸ਼ਹੀਦ ਜੀ ਦੀ ਕ੍ਰਿਪਾ ਦੁਆਰਾ ਗੁਰਦੁਆਰਾ ਗੁਰੂ ਨਾਨਕ ਪੜਾਉ ਸਾਹਿਬ ਫਤਿਆਬਾਦ ਵਿਖੇ ਚੌਪਿਹਰਾ ਸਮਾਗਮ ਕਰਵਾਇਆ ਗਿਆ। ਜਿਸ ਵਿਚ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨਤਮਸਤਕ ਹੋਈਆ।

Ad Position 21
No active advertisement
ਅਜੀਤ ਡੈਸਕ 06-10-2026
ਫਤਿਆਬਾਦ, 5 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)–ਧੰਨ ਧੰਨ ਬਾਬਾ ਦੀਪ ਸਿੰਘ ਸ਼ਹੀਦ ਜੀ ਦੀ ਕ੍ਰਿਪਾ ਦੁਆਰਾ ਗੁਰਦੁਆਰਾ ਗੁਰੂ ਨਾਨਕ ਪੜਾਉ ਸਾਹਿਬ ਫਤਿਆਬਾਦ ਵਿਖੇ ਚੌਪਿਹਰਾ ਸਮਾਗਮ ਕਰਵਾਇਆ ਗਿਆ। ਜਿਸ ਵਿਚ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨਤਮਸਤਕ ਹੋਈਆ। ਜਿਸ ਦੌਰਾਨ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਅਸਥਾਨਾਂ ’ਤੇ ਚਲਾਈ ਜਾ ਰਹੀ ਮਰਿਆਦਾ ਅਨੁਸਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਚੌਪਿਹਰਾ ਸਮਾਗਮ ਵਿਚ ਸੰਗਤਾਂ ਵਲੋਂ ਸੰਗਤੀ ਰੂਪ ਵਿਚ ਪੰਜ ਪਾਠ ਜਪੁਜੀ ਸਾਹਿਬ, ਦੋ ਪਾਠ ਸ੍ਰੀ ਚੌਪਈ ਸਾਹਿਬ ਅਤੇ ਇਕ ਪਾਠ ਸ੍ਰੀ ਸੁਖਮਨੀ ਸਾਹਿਬ ਦੇ ਕੀਤੇ ਗਏ। ਉਪਰੰਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀ ਪ੍ਰਧਾਨ ਕੁਲਵਿੰਦਰ ਕੌਰ ਅਤੇ ਸੁਸਾਇਟੀ ਦੀਆਂ ਬੀਬੀਆਂ ਵਲੋਂ ਕੀਰਤਨ ਦੀ ਛਹਿਬਰ ਲਗਾਈ। ਇਸ ਮੌਕੇ ’ਤੇ ਚੌਪਿਹਰਾ ਸਮਾਗਮ ’ਚ ਲੰਗਰ ਦੀ ਸੇਵਾ ਸਾਧ ਸੰਗਤ ਵਲੋਂ ਨਿਭਾਈ ਗਈ।
Ad Position 22
No active advertisement
ਪਿਛਲੀ ਖ਼ਬਰ ਦਾਣਾ ਮੰਡੀ ਗੰਡੀਵਿੰਡ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਅਗਲੀ ਖ਼ਬਰ ਦਾਣਾ ਮੰਡੀ ਤਰਨ ਤਾਰਨ ਵਿਚੋਂ ਕਿਸਾਨ ਦਾ ਬੁਲਟ ਮੋਟਰਸਾਈਕਲ ਚੋਰੀ
Ad Position 24