ਦਾਣਾ ਮੰਡੀ ਗੰਡੀਵਿੰਡ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ
ਹਰੀਕੇ ਪੱਤਣ, 5 ਅਕਤੂਬਰ (ਸੰਜੀਵ ਕੁੰਦਰਾ)– ਮਾਰਕੀਟ ਕਮੇਟੀ ਹਰੀਕੇ ਅਧੀਨ ਆਉਂਦੀ ਦਾਣਾ ਮੰਡੀ ਗੰਡੀਵਿੰਡ ਵਿਖੇ ਝੋਨੇ ਦੀ ਸਰਕਾਰੀ ਖਰੀਦ ਦੀ ਰਸਮੀ ਸ਼ੁਰੂਆਤ ਕੀਤੀ ਗਈ। ਆਮ ਆਦਮੀ ਪਾਰਟੀ ਦੇ ਹਲਕਾ ਪੱਟੀ ਦੇ ਇੰਚਾਰਜ ਜਸਕੰਵਰ ਸਿੰਘ ਜੱਸਾ ਪੱਟੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਪਿੰਡ ਗੰਡੀਵਿੰਡ ਦੇ ਸਰਪੰਚ ਬਲਵੰਤ ਸਿੰਘ ਨੇ ਝੋਨੇ ਦੀ ਖਰੀਦ ਦੀ ਸ਼ੁਰੂਆਤ ਕਰਵਾਈ।
ਹਰੀਕੇ ਪੱਤਣ, 5 ਅਕਤੂਬਰ (ਸੰਜੀਵ ਕੁੰਦਰਾ)– ਮਾਰਕੀਟ ਕਮੇਟੀ ਹਰੀਕੇ ਅਧੀਨ ਆਉਂਦੀ ਦਾਣਾ ਮੰਡੀ ਗੰਡੀਵਿੰਡ ਵਿਖੇ ਝੋਨੇ ਦੀ ਸਰਕਾਰੀ ਖਰੀਦ ਦੀ ਰਸਮੀ ਸ਼ੁਰੂਆਤ ਕੀਤੀ ਗਈ। ਆਮ ਆਦਮੀ ਪਾਰਟੀ ਦੇ ਹਲਕਾ ਪੱਟੀ ਦੇ ਇੰਚਾਰਜ ਜਸਕੰਵਰ ਸਿੰਘ ਜੱਸਾ ਪੱਟੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਪਿੰਡ ਗੰਡੀਵਿੰਡ ਦੇ ਸਰਪੰਚ ਬਲਵੰਤ ਸਿੰਘ ਨੇ ਝੋਨੇ ਦੀ ਖਰੀਦ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਸਰਪੰਚ ਬਲਵੰਤ ਸਿੰਘ ਗੰਡੀਵਿੰਡ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਝੋਨੇ ਦੀ ਖਰੀਦ ਨੂੰ ਲੈਕੇ ਪ੍ਰਬੰਧ ਪੂਰੀ ਤਰ੍ਹਾਂ ਮਕੁੰਮਲ ਹਨ ਅਤੇ ਖਰੀਦ ਦੌਰਾਨ ਕਿਸਾਨ, ਆੜਤੀ ਅਤੇ ਮਜ਼ਦੂਰ ਨੂੰ ਕੋਈ ਵੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਮਾਰਕੀਟ ਕਮੇਟੀ ਹਰੀਕੇ ਦੇ ਮੰਡੀ ਇੰਚਾਰਜ ਜਸਬੀਰ ਸਿੰਘ ਮਾਡਲੀਆ, ਇੰਸਪੈਕਟਰ ਦਲਜੀਤ ਸਿੰਘ, ਰਾਜਬੀਰ ਸਿੰਘ ਸੈਕਟਰੀ, ਸਤਨਾਮ ਸਿੰਘ ਧੱਤਲ, ਜਾਗੀਰ ਸਿੰਘ ਆੜ੍ਹਤੀ, ਮਾਸਟਰ ਗੁਰਨਾਮ ਸਿੰਘ, ਕੈਪਟਨ ਅਮਰ ਸਿੰਘ, ਗੁਰਪ੍ਰੀਤ ਸਿੰਘ, ਦਲਬੀਰ ਸਿੰਘ, ਗੁਰਮੇਲ ਸਿੰਘ, ਕੁਲਦੀਪ ਸਿੰਘ, ਸ਼ਾਮ ਲਾਲ, ਬਲਜਿੰਦਰ ਸਿੰਘ, ਪੰਚਾਇਤ ਮੈਂਬਰ ਕਾਬਲ ਸਿੰਘ, ਮਹਿਲ ਸਿੰਘ, ਸੁਖਦੇਵ ਸਿੰਘ, ਕਰਮਜੀਤ ਸਿੰਘ, ਜਸਵੰਤ ਸਿੰਘ, ਗੁਰਪ੍ਰੀਤ ਸਿੰਘ, ਗੁਲਜ਼ਾਰ ਸਿੰਘ, ਲਵਪ੍ਰੀਤ ਸਿੰਘ, ਪਰਮਜੀਤ ਸਿੰਘ, ਪਿਸ਼ੌਰਾ ਸਿੰਘ, ਦਿਲਬਾਗ ਸਿੰਘ, ਵਿਰਸਾ ਸਿੰਘ, ਜੰਗਾ ਸਿੰਘ, ਸੁਖਦੇਵ ਸਿੰਘ, ਸੁਖਜਿੰਦਰ ਸਿੰਘ, ਕੁਲਦੀਪ ਸਿੰਘ ਅਤੇ ਦਵਿੰਦਰ ਸਿੰਘ ਆਦਿ ਹਾਜ਼ਰ ਸਨ।