ਗਿੱਲ ਦੀ ਅਗਵਾਈ ਹੇਠ ਪਿੰਡ ਰਾਮਦੀਵਾਲੀ ਮੁਸਲਮਾਨਾਂ ਤੋਂ ਪਰਿਵਾਰ ਆਪ ’ਚ ਸ਼ਾਮਿਲ
ਮੱਤੇਵਾਲ, 06 ਅਕਤੂਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਆਮ ਆਦਮੀ ਪਾਰਟੀ ਤੋਂ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਪਿੰਡ ਰਾਮਦੀਵਾਲੀ ਮੁਸਲਮਾਨਾਂ ਤੋਂ ਵੱਖ-ਵੱਖ ਪਾਰਟੀ ਨਾਲ ਸਬੰਧਿਤ 10 ਪਰਿਵਾਰਾਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ। ਅੱਜ ਪਿੰਡ ਵਿਚ ਬਲਵਿੰਦਰ ਸਿੰਘ ਪੋਪਲੀ ਦੇ ਗ੍ਰਹਿ ਵਿਖੇ ਹੋਏ ਇਕ ਸਮਾਗਮ ਦੌਰਾਨ ਗਿੱਲ ਵਲੋਂ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ।
ਮੱਤੇਵਾਲ, 06 ਅਕਤੂਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਆਮ ਆਦਮੀ ਪਾਰਟੀ ਤੋਂ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਪਿੰਡ ਰਾਮਦੀਵਾਲੀ ਮੁਸਲਮਾਨਾਂ ਤੋਂ ਵੱਖ-ਵੱਖ ਪਾਰਟੀ ਨਾਲ ਸਬੰਧਿਤ 10 ਪਰਿਵਾਰਾਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ। ਅੱਜ ਪਿੰਡ ਵਿਚ ਬਲਵਿੰਦਰ ਸਿੰਘ ਪੋਪਲੀ ਦੇ ਗ੍ਰਹਿ ਵਿਖੇ ਹੋਏ ਇਕ ਸਮਾਗਮ ਦੌਰਾਨ ਗਿੱਲ ਵਲੋਂ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ। ਸ਼ਾਮਿਲ ਹੋਣ ਵਾਲੇ ਆਗੂਆਂ ਵਿਚ ਹੋਰਨਾਂ ਤੋਂ ਇਲਾਵਾ ਬਲਵਿੰਦਰ ਸਿੰਘ ਪੋਪਲੀ, ਮੱਖਣ ਸਿੰਘ, ਨਿਰਮਲ ਸਿੰਘ, ਜਸਪਾਲ ਸਿੰਘ, ਬਲਵਿੰਦਰ ਸਿੰਘ, ਪ੍ਰਦੀਪ ਸਿੰਘ, ਗਗਨਦੀਪ ਸਿੰਘ, ਮਲਕੀਤ ਸਿੰਘ ਹੁੰਦਲ ਆਦਿ ਮੌਜੂਦ ਸਨ । ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਲਕਾ ਮਜੀਠਾ ਵਿਚ ਵਿਕਾਸ ਪੱਖੋਂ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਬਲਬੀਰ ਸਿੰਘ ਬੋਪਾਰਾਏ, ਚੇਅਰਮੈਨ ਹਰਜੀਤ ਸਿੰਘ ਮੱਤੇਵਾਲ, ਉਪ ਚੇਅਰਮੈਨ ਸਿਕੰਦਰ ਸਿੰਘ ਖਿਦੋਵਾਲੀ, ਡਾ ਸੁਖਵਿੰਦਰ ਸਿੰਘ , ਡੇਵਿਡ ਮਸੀਹ, ਮਲਕੀਤ ਸਿੰਘ ਬਾਠ, ਆਦਿ ਸ਼ਾਮਿਲ ਸਨ।