ਝੋਨੇ ਦੇ ਸੀਜ਼ਨ ਸੰਬੰਧੀ ਪੁਲਿਸ ਅਧਿਕਾਰੀਆਂ ਵਲੋਂ ਖੇਮਕਰਨ ਮੰਡੀ ’ਚ ਆੜ੍ਹਤੀਆਂ ਨਾਲ ਮੀਟਿੰਗ
ਖੇਮਕਰਨ, 6 ਅਕਤੂਬਰ (ਰਾਕੇਸ਼ ਕੁਮਾਰ ਬਿੱਲਾ)–ਮੰਡੀਆਂ ’ਚ ਚਾਲੂ ਸੀਜ਼ਨ ’ਚ ਮੰਡੀਆਂ ਚ ਸੁਰੱਖਿਆ ਤੇ ਹੋਰ ਮੁਸ਼ਕਿਲਾਂ ਨੂੰ ਲੈ ਕੇ ਮਾਰਕੀਟ ਕਮੇਟੀ ਖੇਮਕਰਨ ਦੇ ਦਫ਼ਤਰ ’ਚ ਸਮੂਹ ਆੜ੍ਹਤੀਆਂ ਨਾਲ ਡੀ. ਐੱਸ.
ਖੇਮਕਰਨ, 6 ਅਕਤੂਬਰ (ਰਾਕੇਸ਼ ਕੁਮਾਰ ਬਿੱਲਾ)–ਮੰਡੀਆਂ ’ਚ ਚਾਲੂ ਸੀਜ਼ਨ ’ਚ ਮੰਡੀਆਂ ਚ ਸੁਰੱਖਿਆ ਤੇ ਹੋਰ ਮੁਸ਼ਕਿਲਾਂ ਨੂੰ ਲੈ ਕੇ ਮਾਰਕੀਟ ਕਮੇਟੀ ਖੇਮਕਰਨ ਦੇ ਦਫ਼ਤਰ ’ਚ ਸਮੂਹ ਆੜ੍ਹਤੀਆਂ ਨਾਲ ਡੀ.ਐੱਸ.ਪੀ. ਭਿੱਖੀਵਿੰਡ ਤੇ ਐੱਸ.ਐੱਚ.ਓ. ਖੇਮਕਰਨ ਇੰਸਪੈਕਟਰ ਕੰਵਲਜੀਤ ਰਾਏ ਵਲੋ ਮੀਟਿੰਗ ਕੀਤੀ ਗਈ। ਜਿਸ ਵਿਚ ਖੇਮਕਰਨ ਇਲਾਕੇ ਦੇ ਸਮੂਹ ਆੜ੍ਹਤੀਆਂ ਤੋਂ ਇਲਾਵਾ ਚੇਅਰਮੈਨ ਗੁਰਦੇਵ ਸਿੰਘ ਲਾਖਣਾ ਤੇ ਚੇਅਰਮੈਨ ਭਗਵੰਤ ਸਿੰਘ ਕੰਬੌਕੇ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਮੀਟਿੰਗ ਵਿਚ ਆੜ੍ਹਤੀਆ ਨੂੰ ਪੁਲਿਸ ਅਧਿਕਾਰੀਆਂ ਵਲੋਂ ਭਰੋਸਾ ਦਿੱਤਾ ਗਿਆ ਕਿ ਮੰਡੀਆਂ ਵਿਚ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਜਾਣਗੇ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ੈਲਰ ਵਾਲਿਆਂ ਦੀ ਟ੍ਰਾਂਸਪੋਰਟ ਸਬੰਧਤ ਮੰਡੀਆਂ ’ਚੋ ਲਿਫਟਿੰਗ ਕਰੇਗੀ। ਇਸ ਦੌਰਾਨ ਜੇਕਰ ਕਿਸੇ ਨੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਤਾਂ ਕਿਸੇ ਨੂੰ ਬਖਸ਼ਿਆ ਨਹੀਂ ਜਾਵੇਗਾ।