ਗੁਰਦੁਆਰਾ ਸੰਤ ਨਿਵਾਸ ਵਿਖੇ ਨਗਰ ਕੀਰਤਨ ਦਾ ਨਿੱਘਾ ਸਵਾਗਤ
ਝਬਾਲ, 6 ਅਕਤੂਬਰ (ਸੁਖਦੇਵ ਸਿੰਘ)-ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਤੋਂ ਸਜਾਏ ਗਏ ਅਲੌਕਿਕ ਨਗਰ ਕੀਰਤਨ ਦਾ ਗੁਰਦੁਆਰਾ ਅੰਗੀਠਾ ਸਾਹਿਬ (ਸੰਤ ਨਿਵਾਸ) ਵਿਖੇ ਪੁੱਜਣ ’ਤੇ ਪ੍ਰਬੰਧਕਾਂ ਅਤੇ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਬਾਬਾ ਭੋਲਾ ਸਿੰਘ ਵਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਝਬਾਲ, 6 ਅਕਤੂਬਰ (ਸੁਖਦੇਵ ਸਿੰਘ)-ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਤੋਂ ਸਜਾਏ ਗਏ ਅਲੌਕਿਕ ਨਗਰ ਕੀਰਤਨ ਦਾ ਗੁਰਦੁਆਰਾ ਅੰਗੀਠਾ ਸਾਹਿਬ (ਸੰਤ ਨਿਵਾਸ) ਵਿਖੇ ਪੁੱਜਣ ’ਤੇ ਪ੍ਰਬੰਧਕਾਂ ਅਤੇ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਬਾਬਾ ਭੋਲਾ ਸਿੰਘ ਵਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸ਼ਰਧਾਲੂਆਂ ਵਲੋਂ ਗੁਰਦੁਆਰਾ ਸੰਤ ਨਿਵਾਸ ਵਿਖੇ ਲੰਗਰ ਤੇ ਛਬੀਲਾਂ ਲਗਾਈਆਂ। ਇਸ ਮੌਕੇ ਬਲਵਿੰਦਰ ਸਿੰਘ ਝਬਾਲ, ਅਵਤਾਰ ਸਿੰਘ ਜੱਜ, ਮਹਿੰਦਰ ਸਿੰਘ ਪਤਾਸਿਆਂ ਵਾਲੇ, ਪ੍ਰਤਾਪ ਸਿੰਘ, ਕਸ਼ਮੀਰ ਸਿੰਘ ਬਘਿਆੜੀ, ਬਾਬਾ ਜਸਵਿੰਦਰ ਸਿੰਘ ਬਿੱਟੂ, ਪਰਮਿੰਦਰ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।