07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਮੁੱਖ ਮੰਤਰੀ ਦੀ ਅਗਵਾਈ ਹੇਠ 2027 ਵਿਚ ਮੁੜ ਬਣੇਗੀ ‘ਆਪ’ ਦੀ ਸਰਕਾਰ - ਬ੍ਰਹਮਪੁਰਾ

ਪੱਟੀ, 6 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲਕੇ, ਅਵਤਾਰ ਸਿੰਘ ਖਹਿਰਾ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਵਲੋਂ ਸੂਬੇ ਵਿੱਚ ਕਰਵਾਏ ਜਾ ਰਹੇ ਰਿਕਾਰਡ ਤੋੜ ਵਿਕਾਸ ਕਾਰਜਾਂ ਅਤੇ ਨਸ਼ਿਆਂ ਖਿਲਾਫ਼ ਛੇੜੀ ਗਈ ਫ਼ੈਸਲਾਕੁਨ ਜੰਗ ਦੀ ਬਦੌਲਤ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਇਕ ਵਾਰ ਫ਼ਿਰ ਤੋਂ ‘ਆਪ’ ਨੂੰ ਵੱਡਾ ਫ਼ਤਵਾ ਦੇ ਕੇ ਮੁੜ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੀ ਕੁਰਸੀ ’ਤੇ ਬਿਠਾਉਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਮਾਰਕੀਟ ਕਮੇਟੀ ਪੱਟੀ ਵਿਖੇ ਉਨ੍ਹਾਂ ਦੇ ਸਨਮਾਨ ਹਿੱਤ ਰੱਖੇ ਗਏ ਇਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।

Ad Position 21
No active advertisement
ਸਨਿਚਰਵਾਰ, 1 ਅਗਸਤ, 2026 07-10-2026
ਪੱਟੀ, 6 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲਕੇ, ਅਵਤਾਰ ਸਿੰਘ ਖਹਿਰਾ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਵਲੋਂ ਸੂਬੇ ਵਿੱਚ ਕਰਵਾਏ ਜਾ ਰਹੇ ਰਿਕਾਰਡ ਤੋੜ ਵਿਕਾਸ ਕਾਰਜਾਂ ਅਤੇ ਨਸ਼ਿਆਂ ਖਿਲਾਫ਼ ਛੇੜੀ ਗਈ ਫ਼ੈਸਲਾਕੁਨ ਜੰਗ ਦੀ ਬਦੌਲਤ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਇਕ ਵਾਰ ਫ਼ਿਰ ਤੋਂ ‘ਆਪ’ ਨੂੰ ਵੱਡਾ ਫ਼ਤਵਾ ਦੇ ਕੇ ਮੁੜ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੀ ਕੁਰਸੀ ’ਤੇ ਬਿਠਾਉਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਮਾਰਕੀਟ ਕਮੇਟੀ ਪੱਟੀ ਵਿਖੇ ਉਨ੍ਹਾਂ ਦੇ ਸਨਮਾਨ ਹਿੱਤ ਰੱਖੇ ਗਏ ਇਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮਾਣਮੱਤੇ ਪ੍ਰੋਗਰਾਮ ਦੌਰਾਨ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪਰਿੰਦਰ ਸਿੰਘ ਅਤੇ ਸਮੁੱਚੀ ਲੀਡਰਸ਼ਿਪ ਵਲੋਂ ਬ੍ਰਹਮਪੁਰਾ ਦਾ ਗਰਮਜੋਸ਼ੀ ਨਾਲ ਭਰਵਾਂ ਸਵਾਗਤ ਅਤੇ ਸਨਮਾਨ ਕੀਤਾ ਗਿਆ, ਜਿਸ ਉਪਰੰਤ ਸਮੂਹ ਲੀਡਰਸ਼ਿਪ ਨੇ ਗੁਰਦੁਆਰਾ ਸ੍ਰੀ ਭੱਠ ਸਾਹਿਬ ਵਿਖੇ ਨਤਮਸਤਕ ਹੋ ਕੇ ਪਾਰਟੀ ਦੀ ਚੜ੍ਹਦੀਕਲਾ ਲਈ ਅਰਦਾਸ ਵੀ ਕੀਤੀ। ਇਸ ਮੌਕ ਬ੍ਰਹਮਪੁਰਾ ਨੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਨੇ ਪੰਜਾਬ ਦੇ ਲੋਕਾਂ ਦੀ ਨਿਸ਼ਕਾਮ ਸੇਵਾ ਕਰਦਿਆਂ ਸੂਬੇ ਦੀ ਨੁਹਾਰ ਬਦਲਣ ਦਾ ਕੰਮ ਕੀਤਾ ਹੈ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਕਿ ਪੰਜਾਬ ਸਰਕਾਰ ਵਲੋਂ ਔਰਤਾਂ ਦੇ ਆਤਮ-ਨਿਰਭਰਤਾ ਅਤੇ ਮਜ਼ਬੂਤੀ ਲਈ ਹਰ ਮਹੀਨੇ ਦਿੱਤੀ ਗਈ ਗਾਰੰਟੀ ਨੂੰ ਪੂਰੀ ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲਾਗੂ ਕੀਤਾ ਗਿਆ ਹੈ, ਜੋ ਕਿ ਇੱਕ ਇਤਿਹਾਸਕ ਕਦਮ ਹੈ। ਇਸ ਮੌਕੇ ਮਾਰਕੀਟ ਕਮੇਟੀ ਪੱਟੀ ਦੇ ਚੇਅਰਮੈਨ ਗੁਰਪਰਿੰਦਰ ਸਿੰਘ, ਚੇਅਰਮੈਨ ਪ੍ਰਗਟ ਸਿੰਘ ਜਵੰਦਾ, ਗੁਰਲਾਲ ਸਿੰਘ ਮੈਂਬਰ ਪੰਚਾਇਤ ਜੋਤੀ ਸ਼ਾਹ, ਕਮਲਪ੍ਰੀਤ ਸਿੰਘ ਮੈਂਬਰ ਪੰਚਾਇਤ ਜੋਤੀ ਸ਼ਾਹ, ਉਦੈਪ੍ਰੀਤ ਸਿੰਘ ਮੈਂਬਰ ਪੰਚਾਇਤ, ਪ੍ਰਤਾਪ ਸਿੰਘ ਮੈਂਬਰ ਪੰਚਾਇਤ, ਲਾਭ ਸਿੰਘ ਮੈਂਬਰ ਪੰਚਾਇਤ, ਰੇਸ਼ਮ ਸਿੰਘ ਮੈਂਬਰ ਪੰਚਾਇਤ, ਸੁਖਦੇਵ ਸਿੰਘ ਮੈਂਬਰ ਪੰਚਾਇਤ, ਸੁੱਖਾ ਸਿੰਘ ਮੈਂਬਰ ਪੰਚਾਇਤ, ਕੁਲਦੀਪ ਸਿੰਘ ਕਾਲਾ ਮੈਂਬਰ ਪੰਚਾਇਤ, ਸੁਖਚੈਨ ਸਿੰਘ ਜੋਤੀ ਸ਼ਾਹ, ਸੁਰਿੰਦਰ ਸਿੰਘ ਜੋਤੀ ਸ਼ਾਹ, ਰਸਦੇਵ ਸਿੰਘ ਬਲਾਕ ਪ੍ਰਧਾਨ ਪੱਟੀ, ਗੁਰਤੇਜ ਸਿੰਘ ਵਾਰਡ ਪ੍ਰਧਾਨ, ਰਵਿੰਦਰ ਸਿੰਘ ਮੀਤੀ ਪ੍ਰਧਾਨ, ਗੁਰਮੀਤ ਸਿੰਘ ਵਾਰਡ ਪ੍ਰਧਾਨ, ਸੁਰਿੰਦਰ ਪਾਲ ਸਿੰਘ ਜਵੰਦਾ, ਬਲਦੇਵ ਸਿੰਘ ਮੈਂਬਰ, ਅਵਤਾਰ ਸਿੰਘ ਮੈਂਬਰ, ਬੋਬੀ ਸ਼ਰਮਾ, ਸੁਰਜੀਤ ਸਿੰਘ, ਬਲਕਾਰ ਸਿੰਘ ਮੈਂਬਰ, ਲਵਪ੍ਰੀਤ ਸਿੰਘ ਕੈਰੋਂ, ਜਤਿੰਦਰ ਸਿੰਘ ਕੈਰੋਂ, ਪਰਮਿੰਦਰ ਸਿੰਘ ਕੈਰੋਂ ਬਲਾਕ ਸੰਮਤੀ ਮੈਂਬਰ, ਗੁਰਭੇਜ ਸਿੰਘ ਕੈਰੋਂ, ਸ਼ਿੰਗਾਰਾ ਸਿੰਘ ਕੈਰੋਂ, ਅੰਮ੍ਰਿਤਪਾਲ ਸਿੰਘ ਚੀਮਾ, ਵਿਰਸਾ ਸਿੰਘ ਰੱਤਾਗੁਦਾ, ਸੁਖਦੇਵ ਸਿੰਘ ਕਿਰਤੋਵਾਲ ਅਤੇ ਵਤਨ ਸਿੰਘ ਬੂਹ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਅਹੁਦੇਦਾਰ, ਇਲਾਕੇ ਦੇ ਪਤਵੰਤੇ ਅਤੇ ਵਾਲੰਟੀਅਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਦਾ ਹੋਇਆ ਅੰਤਿਮ ਸੰਸਕਾਰ ਧਾਮੀ, ਜਲਾਲਉਸਮਾ, ਭਲਾਈਪੁਰ, ਮੰਨਾ,... ਅਗਲੀ ਖ਼ਬਰ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਵੱਖ-ਵੱਖ ਖੇਡਾਂ ਦੇ ਹੋਏ ਦਿਲਚਸਪ ਮੁਕਾਬਲੇ
Ad Position 24