07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸਰਪੰਚ ਅਸ਼ਵਨੀ ਦੇਵਗਨ ਦੇ ਕਤਲ ਦੇ ਵਿਰੋਧ ਵਿਚ ਰਿਸ਼ਤੇਦਾਰਾਂ ਅਤੇ ਇਲਾਕਾ ਵਾਸੀਆਂ ਵਲੋਂ ਪੁਲਿਸ ਅਤੇ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ

ਪੱਟੀ, 6 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੱਟੀ ਹਲਕੇ ਦੇ ਪਿੰਡ ਤੂਤ ਵਿਖੇ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਅਤੇ ਬਲਾਕ ਪ੍ਰਧਾਨ ਅਸ਼ਵਨੀ ਕੁਮਾਰ ਦੇਵਗਨ ਦੀ ਮੰਗਲਵਾਰ ਦੀ ਸ਼ਾਮ ਪਿੰਡ ਤੂਤ ਵਿਖੇ ਹੀ ਇਨੋਵਾ ਕਾਰ ਵਿਚ ਜਾਣ ਸਮੇਂ ਤਿੰਨ ਮੋਟਰਸਾਈਕਲ ਸਵਾਰਾਂ ਵਲੋਂ ਜੋ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਅਤੇ ਡਰਾਈਵਰ ਨੂੰ ਜ਼ਖਮੀ ਕਰ ਦਿੱਤਾ ਗਿਆ ਹੈ, ਉਸ ਦੇ ਵਿਰੋਧ ਵਿਚ ਸਿਵਲ ਹਸਪਤਾਲ ਪੱਟੀ ਵਿੱਚ ਜਦੋਂ ਮਿ੍ਤਕ ਅਸ਼ਵਨੀ ਕੁਮਾਰ ਦੇਵਗਨ ਦੀ ਮਿ੍ਤਕ ਦੇਹ ਨੂੰ ਮੁਰਦਾ ਘਰ ਵਿਚ ਰੱਖਿਆ ਗਿਆ ਤਾਂ ਉਸ ਮੌਕੇ ਮ੍ਰਿਤਕ ਦੇ ਰਿਸ਼ਤੇਦਾਰ ਅਤੇ ਇਲਾਕਾ ਵਾਸੀਆਂ ਵਲੋਂ ਪੁਲਿਸ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਨਾਅਰੇਬਾਜੀ ਕਰਦਿਆਂ ਹਾਜ਼ਰ ਲੋਕਾਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਪੰਜਾਬ ਵਿਚ ਅਮਨ ਕਾਨੂੰਨ ਬਹਾਲ ਕਰਨ ਵਿਚ ਫੇਲ੍ਹ ਹੋ ਗਈ ਹੈ।

Ad Position 21
No active advertisement
ਅਜੀਤ ਡੈਸਕ 07-10-2026
ਪੱਟੀ, 6 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੱਟੀ ਹਲਕੇ ਦੇ ਪਿੰਡ ਤੂਤ ਵਿਖੇ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਅਤੇ ਬਲਾਕ ਪ੍ਰਧਾਨ ਅਸ਼ਵਨੀ ਕੁਮਾਰ ਦੇਵਗਨ ਦੀ ਮੰਗਲਵਾਰ ਦੀ ਸ਼ਾਮ ਪਿੰਡ ਤੂਤ ਵਿਖੇ ਹੀ ਇਨੋਵਾ ਕਾਰ ਵਿਚ ਜਾਣ ਸਮੇਂ ਤਿੰਨ ਮੋਟਰਸਾਈਕਲ ਸਵਾਰਾਂ ਵਲੋਂ ਜੋ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਅਤੇ ਡਰਾਈਵਰ ਨੂੰ ਜ਼ਖਮੀ ਕਰ ਦਿੱਤਾ ਗਿਆ ਹੈ, ਉਸ ਦੇ ਵਿਰੋਧ ਵਿਚ ਸਿਵਲ ਹਸਪਤਾਲ ਪੱਟੀ ਵਿੱਚ ਜਦੋਂ ਮਿ੍ਤਕ ਅਸ਼ਵਨੀ ਕੁਮਾਰ ਦੇਵਗਨ ਦੀ ਮਿ੍ਤਕ ਦੇਹ ਨੂੰ ਮੁਰਦਾ ਘਰ ਵਿਚ ਰੱਖਿਆ ਗਿਆ ਤਾਂ ਉਸ ਮੌਕੇ ਮ੍ਰਿਤਕ ਦੇ ਰਿਸ਼ਤੇਦਾਰ ਅਤੇ ਇਲਾਕਾ ਵਾਸੀਆਂ ਵਲੋਂ ਪੁਲਿਸ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਨਾਅਰੇਬਾਜੀ ਕਰਦਿਆਂ ਹਾਜ਼ਰ ਲੋਕਾਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਪੰਜਾਬ ਵਿਚ ਅਮਨ ਕਾਨੂੰਨ ਬਹਾਲ ਕਰਨ ਵਿਚ ਫੇਲ੍ਹ ਹੋ ਗਈ ਹੈ। ਇਸ ਮੌਕੇ ਡੀ.ਐਸ.ਪੀ. ਪੱਟੀ ਰਵੀਸ਼ੇਰ ਸਿੰਘ ਅਤੇ ਐਸ.ਐਚ.ਓ. ਹਰੀਕੇ ਪੱਤਣ ਪ੍ਰਭਜੀਤ ਸਿੰਘ ਵਲੋਂ ਵਿਰੋਧ ਕਰਨ ਵਾਲਿਆਂ ਨੂੰ ਭਰੋਸਾ ਦਿਵਾਇਆ ਗਿਆ ਕਿ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ। ਪੁਲਿਸ ਵਲੋਂ ਵੱਖ-ਵੱਖ ਅਧਿਕਾਰੀਆਂ ਦੀਆਂ ਟੀਮਾਂ ਨੂੰ ਵੱਖ-ਵੱਖ ਐਂਗਲਾਂ ’ਤੇ ਕੰਮ ਕਰਨ ਲਈ ਭੇਜ ਦਿੱਤਾ ਗਿਆ ਹੈ, ਤਾਂ ਜੋ ਉਕਤ ਦੋਸ਼ੀਆਂ ਨੂੰ ਜਲਦ ਕਾਬੂ ਕੀਤਾ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਪੱਟੀ ਹਲਕੇ ਦੇ ਪਿੰਡ ਲੌਹਕਾ ਕਲਾਂ ਤੋਂ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ ਅਗਲੀ ਖ਼ਬਰ ਸੋਨ ਤਗਮਾ ਜੇਤੂ ਬਲਜੀਤ ਕੌਰ ਦਾ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਜਥੇਬੰਦੀ ਵਲੋਂ ਸਨਮਾਨ
Ad Position 24