07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪੱਟੀ ਹਲਕੇ ਦੇ ਪਿੰਡ ਲੌਹਕਾ ਕਲਾਂ ਤੋਂ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ

ਪੱਟੀ, 6 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੱਟੀ ਹਲਕੇ ਵਿਚ ਆਮ ਆਦਮੀ ਪਾਰਟੀ ਨਾਲ ਜੁੜਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪਿੰਡ ਲੌਹਕਾ ਕਲਾਂ ਵਿਚ ਅਕਾਲੀ ਦਲ ਅਤੇ ਕਾਂਗਰਸ ਨੂੰ ਵੱਡਾ ਝਟਕਾ ਮਿਲਿਆ ਹੈ।

Ad Position 21
No active advertisement
ਅਜੀਤ ਡੈਸਕ 07-10-2026
ਪੱਟੀ, 6 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੱਟੀ ਹਲਕੇ ਵਿਚ ਆਮ ਆਦਮੀ ਪਾਰਟੀ ਨਾਲ ਜੁੜਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪਿੰਡ ਲੌਹਕਾ ਕਲਾਂ ਵਿਚ ਅਕਾਲੀ ਦਲ ਅਤੇ ਕਾਂਗਰਸ ਨੂੰ ਵੱਡਾ ਝਟਕਾ ਮਿਲਿਆ ਹੈ। ਕਈ ਪਰਿਵਾਰਾਂ ਤੇ ਸਾਥੀਆਂ ਨੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਸਕੰਵਰ ਸਿੰਘ ਜੱਸਾ ਪੱਟੀ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਸ ਸ਼ਮੂਲੀਅਤ ਨਾਲ ਲੌਹਕਾ ਕਲਾਂ ਦੀ ਸਾਂਸੀ ਬਿਰਾਦਰੀ ਦੇ ਭਾਈਚਾਰੇ ਨੂੰ ਹੋਰ ਮਜ਼ਬੂਤੀ ਮਿਲੀ। ਇਸ ਮੌਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਦਾ ਸਵਾਗਤ ਕਰਦਿਆਂ ਹੋਇਆਂ ਜੱਸ ਕੰਵਰ ਸਿੰਘ ਜੱਸਾ ਭੱਟੀ ਨੇ ਕਿਹਾ ਕਿ ਪੰਜਾਬ ਦਾ ਜੋ ਵਿਕਾਰ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਹੋਇਆ ਹੈ ਉਹ ਪਹਿਲਾਂ ਕਦੇ ਵੀ ਨਹੀਂ ਹੋਇਆ। ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਹਰ ਵਰਗ ਦਾ ਆਦਰ ਸਨਮਾਨ ਸਰਕਾਰ ਵਲੋਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੱਟੀ ਹਲਕੇ ਦੇ ਰਹਿੰਦੇ ਵਿਕਾਸ ਕਾਰਜ ਜੰਗੀ ਪੱਧਰ ’ਤੇ ਹੋ ਰਹੇ ਹਨ ਅਤੇ ਜਲਦ ਹੀ ਮੁਕੰਮਲ ਕਰ ਲਏ ਜਾਣਗੇ। ਇਸ ਦੌਰਾਨ ਅੰਗਰੇਜ ਸਿੰਘ, ਜੁਗਰਾਜ ਸਿੰਘ, ਅਜੇਪਾਲ ਸਿੰਘ, ਸੁਖਦੀਪ ਸਿੰਘ, ਰਵੀ ਸਿੰਘ, ਸਰਬਜੀਤ ਸਿੰਘ ਅਤੇ ਰਵੀ ਸਿੰਘ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ। ਇਸ ਮੌਕੇ ਜਸਕੰਵਰ ਸਿੰਘ ਜੱਸਾ ਪੱਟੀ ਵਲੋਂ ਨਵੇਂ ਸ਼ਾਮਿਲ ਹੋਏ ਸਾਥੀਆਂ ਦਾ ‘ਆਪ’ ਪਰਿਵਾਰ ਵਿਚ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਹੋਰ ਪਤਵੰਤੇ ਸੱਜਣ ਵੀ ਮੌਜੂਦ ਰਹੇ। ਆਗੂਆਂ ਨੇ ਨਵੇਂ ਸਾਥੀਆਂ ਦਾ ਦਿਲੋਂ ਸਵਾਗਤ ਕਰਦਿਆਂ ਕਿਹਾ ਕਿ ਹਰ ਪਰਿਵਾਰ ਦਾ ਜੁੜਨਾ ਲੋਕਾਂ ਦੇ ਭਰੋਸੇ ਨੂੰ ਹੋਰ ਮਜ਼ਬੂਤ ਕਰਦਾ ਹੈ।
Ad Position 22
No active advertisement
ਪਿਛਲੀ ਖ਼ਬਰ 3 ਕਿੱਲੋ ਹੈਰੋਇਨ, 930 ਗ੍ਰਾਮ ਅਫ਼ੀਮ ਅਤੇ 950 ਗ੍ਰਾਮ ਆਈਸ ਸਮੇਤ ਤਿੰਨ ਤਸਕਰ ਗ੍ਰਿਫ਼ਤਾਰ - ਐੱਸ.ਪੀ.(ਡੀ) ਰਿਪੁਤਪਨ ਸਿੰ... ਅਗਲੀ ਖ਼ਬਰ ਸਰਪੰਚ ਅਸ਼ਵਨੀ ਦੇਵਗਨ ਦੇ ਕਤਲ ਦੇ ਵਿਰੋਧ ਵਿਚ ਰਿਸ਼ਤੇਦਾਰਾਂ ਅਤੇ ਇਲਾਕਾ ਵਾਸੀਆਂ ਵਲੋਂ ਪੁਲਿਸ ਅਤੇ ਸਰਕਾਰ ਵਿਰੁੱਧ ਕੀਤੀ...
Ad Position 24