09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਮੌਕੇ ਸਾਬਕਾ ਮੰਤਰੀ ਰਣੀਕੇ ਅਤੇ ਖਾਪੜਖੇੜੀ ਵੀ ਹੋਏ ਨਤਮਸਤਕ

ਝਬਾਲ, 8 ਅਕਤੂਬਰ (ਸਰਬਜੀਤ ਸਿੰਘ, ਸੁਖਦੇਵ ਸਿੰਘ)-ਮਾਝੇ ਦੇ ਧਾਰਮਿਕ ਪਵਿੱਤਰ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਮਨਾਏ ਗਏ ਸਲਾਨਾ ਜੋੜ ਮੇਲੇ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਗੁਲਜਾਰ ਸਿੰਘ ਰਣੀਕੇ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਰਿੰਗ ਕਮੇਟੀ ਮੈਂਬਰ ਮੁਖਵਿੰਦਰ ਸਿੰਘ ਖਾਪੜਖੇੜੀ ਵੀ ਪਹੁੰਚੇ ਅਤੇ ਗੁਰਦੁਆਰਾ ਸਾਹਿਬ ਜੀ ਵਿਖੇ ਨਤਮਸਤਕ ਹੋਏ l ਇਸ ਮੌਕੇ ਪ੍ਰਬੰਧਕਾਂ ਵਲੋਂ ਉਨ੍ਹਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਸਾਹਿਬ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਉਪਰੰਤ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਗੁਲਜਾਰ ਸਿੰਘ ਰਣੀਕੇ ਨੇ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਪਾਵਨ ਪਵਿੱਤਰ ਅਸਥਾਨ ’ਤੇ ਮਨਾਏ ਜਾ ਰਹੇ ਸਲਾਨਾ ਜੋੜ ਮੇਲੇ ਦੀ ਸਮੂਹ ਸੰਗਤਾਂ ਨੂੰ ਵਧਾਈ ਦਿੰਦਿਆਂ ਆਖਿਆ ਕਿ ਇਹੋ ਜਿਹੇ ਧਾਰਮਿਕ ਦਿਹਾੜੇ ਸਮੂਹ ਸੰਗਤਾਂ ਨੂੰ ਆਪਸੀ ਪਿਆਰ ਸਦਭਾਵਨਾ ਨਾਲ ਇਸੇ ਤਰ੍ਹਾਂ ਹੀ ਮਨਾਉਣੇ ਚਾਹੀਦੇ ਹਨ।

Ad Position 21
No active advertisement
ਅਜੀਤ ਡੈਸਕ 09-10-2026
ਝਬਾਲ, 8 ਅਕਤੂਬਰ (ਸਰਬਜੀਤ ਸਿੰਘ, ਸੁਖਦੇਵ ਸਿੰਘ)-ਮਾਝੇ ਦੇ ਧਾਰਮਿਕ ਪਵਿੱਤਰ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਮਨਾਏ ਗਏ ਸਲਾਨਾ ਜੋੜ ਮੇਲੇ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਗੁਲਜਾਰ ਸਿੰਘ ਰਣੀਕੇ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਰਿੰਗ ਕਮੇਟੀ ਮੈਂਬਰ ਮੁਖਵਿੰਦਰ ਸਿੰਘ ਖਾਪੜਖੇੜੀ ਵੀ ਪਹੁੰਚੇ ਅਤੇ ਗੁਰਦੁਆਰਾ ਸਾਹਿਬ ਜੀ ਵਿਖੇ ਨਤਮਸਤਕ ਹੋਏ l ਇਸ ਮੌਕੇ ਪ੍ਰਬੰਧਕਾਂ ਵਲੋਂ ਉਨ੍ਹਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਸਾਹਿਬ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਉਪਰੰਤ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਗੁਲਜਾਰ ਸਿੰਘ ਰਣੀਕੇ ਨੇ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਪਾਵਨ ਪਵਿੱਤਰ ਅਸਥਾਨ ’ਤੇ ਮਨਾਏ ਜਾ ਰਹੇ ਸਲਾਨਾ ਜੋੜ ਮੇਲੇ ਦੀ ਸਮੂਹ ਸੰਗਤਾਂ ਨੂੰ ਵਧਾਈ ਦਿੰਦਿਆਂ ਆਖਿਆ ਕਿ ਇਹੋ ਜਿਹੇ ਧਾਰਮਿਕ ਦਿਹਾੜੇ ਸਮੂਹ ਸੰਗਤਾਂ ਨੂੰ ਆਪਸੀ ਪਿਆਰ ਸਦਭਾਵਨਾ ਨਾਲ ਇਸੇ ਤਰ੍ਹਾਂ ਹੀ ਮਨਾਉਣੇ ਚਾਹੀਦੇ ਹਨ। ਉਨ੍ਹਾਂ ਆਖਿਆ ਕਿ ਇੱਥੇ ਨਤਮਸਤਕ ਹੋਣ ਨਾਲ ਮਨ ਨੂੰ ਬਹੁਤ ਹੀ ਸ਼ਾਂਤੀ ਮਿਲੀ ਹੈ। ਇਸ ਮੌਕੇ ਗੁਰਦੁਆਰਾ ਸਾਹਿਬ ਜੀ ਦੇ ਮੈਨੇਜ਼ਰ ਧਰਮਿੰਦਰ ਸਿੰਘ ਮਾਣੋਚਾਲ੍ਹ, ਹੈਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ, ਅਕਾਲੀ ਦਲ ਦੇ ਰਾਜਸੀ ਮਾਮਲਿਆਂ ਦੇ ਕਮੇਟੀ ਮੈਂਬਰ ਗੁਰਬੀਰ ਸਿੰਘ ਝਬਾਲ, ਨਿਸ਼ਾਨ ਸਿੰਘ ਦੋਦੇ, ਦਿਲਬਾਗ ਸਿੰਘ ਝਬਾਲ ਅਤੇ ਹੋਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਕੁਲਦੀਪ ਸਿੰਘ ਗੜਗੱਜ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਭਲਾਈਪੁਰ ਦੀ ਮੌਤ ਦਾ ਅਫ਼ਸੋਸ ਕਰਨ ਪੁੱਜੇ ਅਗਲੀ ਖ਼ਬਰ ਸਰੋਜ ਰਾਣੀ ਨਮਿੱਤ ਅੰਤਿਮ ਅਰਦਾਸ ਅੱਜ
Ad Position 24