ਪੰਜਾਬ ਹੁਨਰ ਵਿਕਾਸ ਮਿਸ਼ਨ ਕਰਵਾਏਗਾ ਪਲੰਬਰ ਅਤੇ ਵੈਲਡਰ ਦਾ ਮੁਫ਼ਤ ਕੋਰਸ - ਜ਼ਿਲ੍ਹਾ ਰੁਜ਼ਗਾਰ ਅਫ਼ਸਰ
ਤਰਨ ਤਾਰਨ, 8 ਅਕਤੂਬਰ (ਪਰਮਜੀਤ ਜੋਸ਼ੀ)–ਪੰਜਾਬ ਵਿਚ ਬੇਰੁਜਗਾਰੀ ਨੂੰ ਘਟਾਉਣ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਲੋੜਵੰਦ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਲਈ ਮੁਫ਼ਤ ਕਿੱਤਾ ਮੁਖੀ ਕੋਰਸ ਕਰਵਾਏ ਜਾਂਦੇ ਹਨ। ਇਸੇ ਤਹਿਤ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਅਧੀਨ ਆਈ.
ਤਰਨ ਤਾਰਨ, 8 ਅਕਤੂਬਰ (ਪਰਮਜੀਤ ਜੋਸ਼ੀ)–ਪੰਜਾਬ ਵਿਚ ਬੇਰੁਜਗਾਰੀ ਨੂੰ ਘਟਾਉਣ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਲੋੜਵੰਦ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਲਈ ਮੁਫ਼ਤ ਕਿੱਤਾ ਮੁਖੀ ਕੋਰਸ ਕਰਵਾਏ ਜਾਂਦੇ ਹਨ। ਇਸੇ ਤਹਿਤ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਅਧੀਨ ਆਈ.ਟੀ.ਆਈ ਸਰਹਾਲੀ ਵਿਖੇ ਪਲੰਬਰ ਦਾ ਕੋਰਸ ਅਤੇ ਆਈ.ਟੀ.ਆਈ ਪੱਟੀ ਵਿਖੇ ਵੈਲਡਰ ਦਾ ਮੁਫ਼ਤ ਕੋਰਸ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਤਰਨ ਤਾਰਨ ਵਿਕਰਮਜੀਤ ਨੇ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ ਜਨਰਲ ਤਰਨ ਤਾਰਨ ਦੀ ਰਹਿਨੁਮਾਈ ਹੇਠ ਕਰਵਾਏ ਜਾ ਰਹੇ ਇਸ ਕੋਰਸ ਲਈ ਯੋਗਤਾ ਅਠਵੀਂ, ਦਸਵੀ, ਬਾਰ੍ਹਵੀਂ ਪਾਸ ਹੈ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰ ਨੌਜਵਾਨ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਕਮਰਾ ਨੰਬਰ 115 ਪਹਿਲੀ ਮੰਜਿਲ ਡੀ.ਸੀ ਦਫਤਰ ਕੰਪਲੈਕਸ ਤਰਨ ਤਾਰਨ ਵਿਖੇ ਪਹੁੰਚ ਕੇ ਆਪਣੇ ਆਪ ਨੂੰ ਰਜਿਸਟਰ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਟ੍ਰੇਨਿੰਗ ਪ੍ਰਾਪਤ ਕਰਨ ਤੋਂ ਬਾਅਦ ਸਿਖਿਆਰਥੀ ਨੂੰ ਸਰਟੀਫਿਕੇਟ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਹੈਲਪਲਾਈਨ ਨੰਬਰ ’ਤੇ ਸੰਪਰਕ ਕੀਤਾ ਜਾ ਸਕਦਾ ਹੈ।